ਪ੍ਰਮੁੱਖ ਖਬਰਾਂ

ਕਾਰਪੋਰੇਸ਼ਨ ਦੇ ਕੱਚੇ ਸਫਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਮਿਲੇਗੀ ਪੱਕੀ ਨੌਕਰੀ – ਡਾ. ਰਵਜੋਤ

ਫਗਵਾੜਾ ‘ਚ ਸਵੱਛਤਾ ਲਹਿਰ ਪੰਦਰਵਾੜਾ ਮੁਹਿਮ ਨੂੰ ਦਿਖਾਈ ਝੰਡੀ * ਅਸ਼ੋਕ ਭਾਟੀਆ ਤੇ ਲਲਿਤ ਸਕਲਾਨੀ ਦੀ ਅਗਵਾਈ ‘ਚ ਹੋਇਆ ਸਵਾਗਤ

ਫਗਵਾੜਾ 25 ਅਕਤੂਬਰ (   ਨਵੋਦਿਤ ਸ਼ਰਮਾ         ) ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਫਗਵਾੜਾ ਵਿਖੇ ਕਾਰਪੋਰੇਸ਼ਨ ਵਲੋਂ ਅਰੰਭੀ ਸਵੱਛਤਾ ਪੰਦਰਵਾੜਾ ਮੁਹਿਮ ਨੂੰ ਹਰੀ ਝੰਡੀ ਦਿਖਾਈ। ਇਸ ਦੌਰਾਨ ਉਹਨਾਂ ਨੇ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਪ ਪਾਰਟੀ ਦੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਦਿੱਤੀ ਕੱਚੇ ਸਫਾਈ ਸੇਵਕਾਂ ਨੂੰ ਪੱਕਿਆਂ ਕਰਨ ਲਈ ਦਸਤਾਵੇਜੀ ਖਾਨਾਪੂਰਤੀ ਕਰਨ ਦਾ ਨਿਰਦੇਸ਼ ਦਿੱਤਾ। ਲੋਕਲ ਬਾਡੀ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਇੱਛਾ ਹੈ ਕਿ ਦੀਵਾਲੀ ਦੇ ਤੋਹਫੇ ਵਜੋਂ ਇਹਨਾਂ ਕੱਚੇ ਸਫਾਈ ਸੇਵਕਾਂ ਨੂੰ ਪੱਕੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤੇ ਜਾਣ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਦਾ ਫਗਵਾੜਾ ਪੁੱਜਣ ਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ ਅਤੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਚੇਅਰਮੈਨ ਤਵਿੰਦਰ ਰਾਮ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ, ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਡਾ. ਜਤਿੰਦਰ ਸਿੰਘ ਪਰਹਾਰ ਅਤੇ ਹੋਰਨਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਡਾ. ਰਵਜੋਤ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਜਿਸ ਤਰ੍ਹਾਂ ਦੀਵਾਲੀ ਦੇ ਦਿਨਾਂ ਵਿਚ ਆਪਣੇ ਘਰਾਂ ਤੇ ਦਫਤਰਾਂ, ਦੁਕਾਨਾਂ ਆਦਿ ਦੀ ਸਫਾਈ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਸਵੱਛਤਾ ਲਹਿਰ ਪੰਦਰਵਾੜਾ ਮੁਹਿਮ ਵਿਚ ਕਾਰਪੋਰੇਸ਼ਨ ਦਾ ਸਹਿਯੋਗ ਕਰਦਿਆਂ ਸ਼ਹਿਰ ਨੂੰ ਸਾਫ ਸੁੱਥਰਾ ਤੇ ਖੂਬਸੂਰਤ ਬਨਾਉਣ ਦਾ ਉਪਰਾਲਾ ਵੀ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੋਪੀ ਬੇਦੀ, ਹਰਜੀਤ ਜੋਸ਼ੀ, ਕੈਪਟਨ ਦੀਪਕ, ਕੁਵਿੰਦਰ ਸਿੰਘ, ਸੁਭਾਸ਼ ਕਵਾਤਰਾ, ਬਬਲੂ, ਭੁਪਿੰਦਰ ਬਸਰਾ ਬਲਾਕ ਪ੍ਰਧਾਨ, ਅਮਰਿੰਦਰ ਸਿੰਘ ਬਲਾਕ ਪ੍ਰਧਾਨ, ਯੂਥ ਕੋਆਰਡੀਨੇਟਰ ਆਸ਼ੂ ਮੱਟੂ, ਰੋਹਿਤ ਸੇਠੀ, ਦਲਵਿੰਦਰ ਸਿੰਘ, ਜਤਿੰਦਰ ਸਿੰਘ ਸਨੀ, ਪ੍ਰਦੀਪ ਸਿੰਘ ਤੋਂ ਇਲਾਵਾ ਸੀਵਰੇਜ ਬੋਰਡ ਦੇ ਚੇਅਰਮੈਨ ਪ੍ਰਦੀਪ ਚੱਟਾਨੀ, ਰਜਿੰਦਰ ਚੋਪੜਾ ਸਮੇਤ ਕਾਰਪੋਰੇਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਮੋਜੂਦ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button