ਕਪੂਰਥਲਾ

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੀ ਚੈਕਿੰਗ

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੀ ਚੈਕਿੰਗ

ਕਪੂਰਥਲਾ / ਫਗਵਾੜਾ ( ਨਵੋਦਿਤ/ ਸੁਸ਼ੀਲ ਸ਼ਰਮਾ)ਸਿਵਲ ਸਰਜਨ ਕਪੂਰਥਲਾ ਡਾ. ਰਿਚਾ ‘ਭਾਟੀਆ ਵਲੋਂ ਅੱਜ ਸਿਵਲ ਹਸਪਤਾਲ ਦੀ ਵਿਜ਼ਟ ਕੀਤੀ ਗਈ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸਟਾਫ਼ ਦੇ ਹਾਜ਼ਰੀ ਰਜਿਸਟਰ, ਮੂਵਮੈਂਟ ਰਜਿਸਟਰ ਵੀ ਚੈੱਕ ਕੀਤੇ ਗਏ। ਇਸ ਤੋਂ ਇਲਾਵਾ ਲੋਕਾਂ ਨੂੰ ਮਿਲ ਰਹੀਆਂ ਹੋਰ ਸਿਹਤ ਸਹੂਲਤਾਂ ਦੇ ਨਾਲ ਸਬੰਧਿਤ ਰਿਕਾਰਡ ਵੀ ਚੈੱਕ ਕੀਤਾ ਗਿਆ  ਉਨ੍ਹਾਂ ਮੌਕੇ ‘ਤੇ ਹਾਜ਼ਰ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਜੋ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਸਮੇਤ ਹੋਰ ਸਟਾਫ਼ ਨੂੰ ਸਮੇਂ ਸਿਰ ਡਿਊਟੀ ’ਤੇ ਆਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਕਿੱਸੇ ਤਰ੍ਹਾਂ ਦੀ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਮੌਕੇ ਡੀਐਫਪੀਓ ਡਾ. ਅਸ਼ੋਕ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਲਾ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button