ਧਰਮ

ਪਿੰਡ ਮਲਕਪੁਰ ਵਿਖੇ ਸਜਾਇਆ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

ਫਗਵਾੜਾ 14 ਨਵੰਬਰ (  ਨਵੋਦਿਤ ਸ਼ਰਮਾ       ) ਗੁਰਦੁਆਰਾ ਸਿੰਘ ਸਭਾ ਪਿੰਡ ਮਲਕਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਮਲਕਪੁਰ ਨੇ ਅਰਦਾਸ ਨਾਲ ਕਰਵਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਦੇ ਸਵਾਗਤ ਵਿੱਚ ਸੁੰਦਰ ਗੇਟ ਬਣਾਏ ਗਏ ਸਨ ਅਤੇ ਸ਼ਰਧਾਲੂ ਸੰਗਤ ਲਈ ਵੱਖ ਵੱਖ ਪਕਵਾਨਾਂ ਤੇ ਫਲ ਫਰੂਟ ਦੇ ਲੰਗਰ ਲਗਾਏ ਵੀ ਅਤੁੱਟ ਵਰਤਾਏ ਗਏ। ਸੰਗਤਾਂ ਵਲੋਂ ਗੁਰੂ ਗ੍ਰਥ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਨੂੰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਕੀਰਤਨੀ ਜੱਥੇ ਵਲੋਂ ਵੱਖ ਵੱਖ-ਪੜਾਵਾਂ ਦੌਰਾਨ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ। ਨਗਰ ਕੀਰਤਨ ਦੌਰਾਨ ਹਰੀ ਸਿੰਘ ਨਲੂਆ ਗਤਕਾ ਅਖਾੜਾ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਮਲਕਪੁਰ, ਸਤਵਿੰਦਰ ਸਿੰਘ ਘੁੰਮਣ ਸਕੱਤਰ, ਸੁਰਿੰਦਰ ਸਿੰਘ ਜੇ.ਈ. ਕੈਸ਼ੀਅਰ, ਸੁੱਚਾ ਸਿੰਘ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਅੰਗ੍ਰੇਜ ਸਿੰਘ, ਨਰਿੰਦਰ ਸਿੰਘ, ਸਤਵਿੰਦਰ ਸਿੰਘ ਮਲਕਪੁਰ, ਦਿਲਬਾਗ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਬਦੇਸ਼ਾ, ਗੁਰਬਖਸ਼ਨ ਸਿੰਘ, ਬੀਬੀ ਜਸਬੀਰ ਕੌਰ, ਮਹਿੰਦਰ ਸਿੰਘ ਪੰਚਾਇਤ ਮੈਂਬਰ, ਗੁਰਚਰਨ ਸਿੰਘ, ਹਰਦੀਪ ਸਿੰਘ ਤੇ ਗੁਰਨਾਮ ਸਿੰਘ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਫਗਵਾੜਾ ਦੇ ਨਜਦੀਕੀ ਪਿੰਡ ਮਲਕਪੁਰ ਵਿਖੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਵੱਖ ਵੱਖ ਦ੍ਰਿਸ਼।

Related Articles

Leave a Reply

Your email address will not be published. Required fields are marked *

Back to top button