ਸਥਾਨਕ ਖਬਰ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 157ਵਾਂ ਮਹੀਨਾਵਾਰ ਸਮਾਗਮ

ਸਮਾਜ ਸੇਵਕ ਵਿਪਨ ਖੁਰਾਣਾ ਨੇ ਕਰਵਾਈ ਸ਼ੁਰੂਆਤ

ਫਗਵਾੜਾ 10 ਦਸੰਬਰ ( ਨਵੋਦਿਤ ਸ਼ਰਮਾ     ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਵਲੋਂ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 157ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਅਤੇ ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ ਨੇ ਸ਼ਿਰਕਤ ਕੀਤੀ। ਉਹਨਾਂ ਨੇ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਦੀ ਹਾਜਰੀ ‘ਚ ਸਮਾਗਮ ਦੇ ਪ੍ਰਬੰਧਕ ਅਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 13 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਸ਼ਵਾਮਿੱਤਰ ਸ਼ਰਮਾ, ਪੰਕਜ ਰਾਵਤ, ਬਿ੍ਰਜ ਮੋਹਨ ਪੁਰੀ, ਨਰਿੰਦਰ ਪਾਲ ਸਿੰਘ, ਵਦੰਨਾ ਸ਼ਰਮਾ, ਬਿ੍ਰਜ ਭੂਸ਼ਨ, ਮੋਹਨ ਲਾਲ ਤਨੇਜਾ, ਮਨੀਸ਼ ਕਨੌਜੀਆ, ਸੁਧਾ ਬੇਦੀ, ਐਸ.ਸੀ. ਚਾਵਲਾ, ਆਦਿ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Check Also
Close
Back to top button