ਫਗਵਾੜਾ ‘ਚ ਗਊਆਂ ਦੀ ਮੌਤ ਦੇ ਕਾਰਨਾਂ ਦੀ ਹੋਵੇਗੀ ਨਿਰਪੱਖ ਜਾਂਚ : ਹਰਜੀ ਮਾਨ * ਸ਼ਾਂਤੀ ਕਾਇਮ ਰੱਖਣ ‘ਚ ਸਹਿਯੋਗ ਲਈ ਕੀਤਾ ਧੰਨਵਾਦ
ਫਗਵਾੜਾ ‘ਚ ਗਊਆਂ ਦੀ ਮੌਤ ਦੇ ਕਾਰਨਾਂ ਦੀ ਹੋਵੇਗੀ ਨਿਰਪੱਖ ਜਾਂਚ : ਹਰਜੀ ਮਾਨ * ਸ਼ਾਂਤੀ ਕਾਇਮ ਰੱਖਣ ‘ਚ ਸਹਿਯੋਗ ਲਈ ਕੀਤਾ ਧੰਨਵਾਦ
ਫਗਵਾੜਾ 9 ਦਸੰਬਰ ( ਨਵੋਦਿਤ ਸ਼ਰਮਾ ) ਫਗਵਾੜਾ ਦੀ ਇਕ ਗਉਸ਼ਾਲਾ ਵਿੱਚ ਬੀਤੀ ਰਾਤ ਰਹੱਸਮਈ ਕਾਰਨਾਂ ਨਾਲ ਦੋ ਦਰਜਨ ਤੋਂ ਵੱਧ ਗਊਆਂ ਦੀ ਹੋਈ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਜੇਕਰ ਇਸ ਘਟਨਾ ਦੇ ਪਿੱਛੇ ਕਿਸੇ ਵੀ ਤਰ੍ਹਾਂ ਦੀ ਕੋਈ ਸਾਜਿਸ਼ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਇਹ ਭਰੋਸਾ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ ਨੇ ਅੱਜ ਇੱਥੇ ਗੱਲਬਾਤ ਦੌਰਾਨ ਦਿੱਤਾ ਹੈ। ਉਨ੍ਹਾਂ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪੁਲਿਸ ਤੇ ਪ੍ਰਸ਼ਾਸਨ ਨੂੰ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ, ਉੱਥੇ ਹੀ ਕਿਹਾ ਕਿ ਇਸ ਦਰਦਨਾਕ ਘਟਨਾ ਪਿੱਛੇ ਫਗਵਾੜਾ ਦੀ ਸ਼ਾਂਤੀ ਭੰਗ ਕਰਨ ਦੀ ਕੋਈ ਵੱਡੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਰ ਸਾਰੀ ਸੱਚਾਈ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਜੇਕਰ ਕੋਈ ਸਾਜਿਸ਼ ਹੋਈ ਤਾਂ ਅਜਿਹੀ ਕੋਝੀ ਹਰਕਤ ਕਰਨ ਵਾਲਿਆਂ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਕਦੇ ਮੁਆਫ ਨਹੀਂ ਕਰੇਗੀ। ਜਿਸਨੇ ਵੀ ਗਊ ਹੱਤਿਆ ਦਾ ਗੰਭੀਰ ਅਪਰਾਧ ਕੀਤਾ ਹੈ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਹਰਜੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਤਸਵੀਰ : ਹਰਜੀ ਮਾਨ।