ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ (ਬ) ਨੇ ਫਗਵਾੜਾ ਕਾਰਪੋਰੇਸ਼ਨ ਚੋਣਾਂ ਲਈ ਉੱਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਬ) ਨੇ ਫਗਵਾੜਾ ਕਾਰਪੋਰੇਸ਼ਨ ਚੋਣਾਂ ਲਈ ਉੱਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਫਗਵਾੜਾ 11 ਦਸੰਬਰ (  ਨਵੋਦਿਤ ਸ਼ਰਮਾ )  ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫਗਵਾੜਾ ਕਾਰਪੋਰੇਸ਼ਨ ਚੋਣਾਂ ਲਈ ਉੱਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਗਈ। ਇਸ ਸਬੰਧੀ ਮੀਟਿੰਗ ਪਾਰਟੀ ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੇ ਦਫਤਰ ਵਿਖੇ ਹੋਈ। ਜਿਸ ਵਿਚ ਕਾਰਪੋਰੇਸ਼ਨ ਚੋਣਾਂ ਲਈ ਪਾਰਟੀ ਹਾਈਕਮਾਂਡ ਵਲੋਂ ਥਾਪੇ ਗਏ ਫਗਵਾੜਾ ਇੰਚਾਰਜ ਬਲਦੇਵ ਸਿੰਘ ਖਹਿਰਾ ਸਾਬਕਾ ਐਨ ਐਲ ਏ , ਜਰਨੈਲ ਸਿੰਘ ਵਾਹਦ ਅਤੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੋਕੇ ਬਲਦੇਵ ਸਿੰਘ ਖਹਿਰਾ ਅਤੇ ਰਣਜੀਤ ਸਿੰਘ ਖੁਰਾਣਾ ਵਲੋਂ ਜਾਰੀ ਕੁੱਲ 9 ਵਾਰਡਾਂ ਦੀ ਪਹਿਲੀ ਸੂਚੀ ਮੁਤਾਬਕ ਵਾਰਡ ਨੰਬਰ 1 ਤੋਂ ਸਰਬਜੀਤ ਪਤਨੀ ਸੰਜੀਵ ਕੁਮਾਰ, ਵਾਰਡ ਨੰਬਰ 2 ਤੋਂ ਸੁਖਦੀਪ ਸਿੰਘ ਵਾਲੀਆ ਪੁੱਤਰ ਸੁਖਦੇਵ ਸਿੰਘ ਵਾਲੀਆ, ਵਾਰਡ ਨੰਬਰ 9 ਤੋਂ ਕਮਲਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਕਿੰਦਾ, ਵਾਰਡ ਨੰਬਰ 10 ਤੋਂ ਅਵਤਾਰ ਸਿੰਘ ਮੰਗੀ ਪੁੱਤਰ ਦੀਦਾਰ ਸਿੰਘ, ਵਾਰਡ ਨੰਬਰ 37 ਤੋਂ ਜਸਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਠੇਕੇਦਾਰ, ਵਾਰਡ ਨੰਬਰ 39 ਤੋਂ ਸਰਬਜੀਤ ਕੌਰ ਪਤਨੀ ਜਸਵਿੰਦਰ ਸਿੰਘ ਭਗਤਪੁਰਾ, ਵਾਰਡ ਨੰਬਰ 40 ਤੋਂ ਪ੍ਰਿਤਪਾਲ ਸਿੰਘ ਮੰਗਾ ਪੁੱਤਰ ਕੁਲਵੰਤ ਸਿੰਘ, ਵਾਰਡ ਨੰਬਰ 42 ਤੋਂ ਕੁਲਵਿੰਦਰ ਕੌਰ ਪਤਨੀ ਚਰਨਜੀਤ ਸਿੰਘ ਚੰਨੀ ਅਤੇ ਵਾਰਡ ਨੰਬਰ 50 ਤੋਂ ਗਿਆਨ ਸਿੰਘ ਚਾਨਾ ਪੁੱਤਰ ਦਰਸ਼ਨ ਸਿੰਘ ਨੂੰ ਉੱਮੀਦਵਾਰ ਐਲਾਨਿਆ ਗਿਆ ਹੈ। ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਸ਼ਾਮ ਤੱਕ ਚੋਣ ਲੜਨ ਵਾਲੇ ਬਾਕੀ ਉੱਮੀਦਵਾਰਾਂ ਦੇ ਨਾਮ ਜਨਤੱਕ ਕਰ ਦਿੱਤੇ ਜਾਣਗੇ। ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਐਲਾਨੇ ਗਏ ਉੱਮੀਦਵਾਰਾਂ ਨੂੰ ਜੰਗੀ ਪੱਧਰ ਤੇ ਚੋਣ ਪ੍ਰਚਾਰ ਸ਼ੁਰੂ ਕਰਨ ਦੀ ਹਦਾਇਤ ਕੀਤੀ ਅਤੇ ਦਾਅਵੇ ਨਾਲ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਫਗਵਾੜਾ ‘ਚ ਪਹਿਲੀ ਵਾਰ ਆਪਣੇ ਦਮ ਤੇ ‘ਤੱਕੜੀ’ ਚੋਣ ਨਿਸ਼ਾਨ ਦੀ ਤਾਕਤ ਨਾਲ ਕਾਰਪੋਰੇਸ਼ਨ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰੇਗਾ। ਇਸ ਮੌਕੇ ਵਾਹਦ ਅਤੇ ਚੰਦੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਫਗਵਾੜਾ ਵਿੱਚ ਕੀਤੇ ਵਿਕਾਸ ਨੂੰ ਦੇਖਦੇ ਹੋਏ ਲੋਕ ਸ੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ ਇਸ ਮੋਕੇ ਬਲਜਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਵਾਲੀਆ, ਸ਼ਰਨਜੀਤ ਸਿੰਘ ਅਟਵਾਲ, ਬਲਜੀਤ ਸਿੰਘ ਵਾਲੀਆ, ਸਤਵਿੰਦਰ ਸਿੰਘ ਘੁਮੱਣ, ਕੁਲਵਿੰਦਰ ਸਿੰਘ ਕਿੰਦਾ, ਗਿਆਨ ਸਿੰਘ ਚਾਨਾ, ਪ੍ਰਿਤਪਾਲ ਸਿੰਘ ਮੰਗਾ, ਸੁਰੇਸ ਕੁਮਾਰ, ਭੁਪਿੰਦਰ ਸਿੰਘ ਭਿੰਦਾ, ਰਣਜੀਤ ਸਿੰਘ ਜੀਤੀ, ਸਰੂਪ ਸਿੰਘ ਖਲਵਾੜਾ, ਗੁਰਮੁੱਖ ਸਿੰਘ ਚਾਨਾ, ਜਸਵਿੰਦਰ ਸਿੰਘ ਭਗਤਪੁਰਾ, ਹਰਜੋਤ ਸਿੰਘ ਪਾਹਵਾ, ਅਵਤਾਰ ਸਿੰਘ ਮੰਗੀ,, ਝਿਲਮਿਲ ਸਿੰਘ ਭਿੰਡਰ, ਗੁਰਦੀਪ ਸਿੰਘ ਖੇੜਾ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ, ਪਰਮਿੰਦਰ ਸਿੰਘ ਜੰਡੂ, ਮੋਹਨ ਸਿੰਘ ਵਾਹਦ, ਸੁਖਦੀਪ ਸਿੰਘ ਵਾਲੀਆ, ਸੁਖਵੰਤ ਸਿੰਘ, ਤਜਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਕਾਕਾ, ਦਵਿੰਦਰ ਸਿੰਘ, ਆਦਿ ਹਾਜਰ ਸਨ।
ਤਸਵੀਰ ਕੈਪਸ਼ਨ- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਦੌਰਾਨ ਇਲੈਕਸ਼ਨ ਇੰਚਾਰਜ ਬਲਦੇਵ ਸਿੰਘ ਖਹਿਰਾ ਦੇ ਨਾਲ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਰਾਜਿੰਦਰ ਸਿੰਘ ਚੰਦੀ ਤੇ ਹੋਰ।

Related Articles

Leave a Reply

Your email address will not be published. Required fields are marked *

Back to top button