ਸਥਾਨਕ ਖਬਰ

ਬਲੱਡ ਬੈਂਕ ਨੇ 193ਵੇਂ ਮਾਸਿਕ ਸਮਾਗਮ ਦੌਰਾਨ 60 ਲੋੜਵੰਦ ਔਰਤਾਂ ਨੂੰ ਵੰਡਿਆ ਰਾਸ਼ਨ

ਸਮਾਜ ਸੇਵਿਕਾ ਨੀਨਾ ਢੀਂਗਰਾ ਨੇ ਕਰਵਾਈ ਸ਼ੁਰੂਆਤ

ਫਗਵਾੜਾ 17 ਜਨਵਰੀ (  ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ        ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ 193ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਨੀਨਾ ਢੀਂਗਰਾ ਨੇ ਸ਼ਿਰਕਤ ਕੀਤੀ। ਜਦਕਿ ਸਤਿਕਾਰਤ ਮਹਿਮਾਨ ਵਜੋਂ ਐਡਵੋਕੇਟ ਅੰਕਿਤ ਢੀਂਗਰਾ ਹਾਜਰ ਆਏ। ਉਹਨਾਂ ਨੇ 60 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਣ ਦੀ ਆਰੰਭਤਾ ਕਰਵਾਈ ਅਤੇ ਬਲੱਡ ਬੈਂਕ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਪਿਛਲੇ ਕਰੀਬ 16 ਸਾਲਾਂ ਤੋਂ ਇਹ ਰਾਸ਼ਨ ਵੰਡਣ ਦੀ ਸੇਵਾ ਨਿਰੰਤਰ ਜਾਰੀ ਹੈ। ਜਿਸ ਵਿਚ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ (ਖੰਡ ਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ. ਕੁਮਰਾ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ ਅਤੇ ਐਡਵੋਕੇਟ ਅੰਕਿਤ ਢੀਂਗਰਾ ਆਦਿ ਦਾ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਰਮਨ ਨਹਿਰਾ, ਰਮੇਸ਼ ਗਾਬਾ ਆਦਿ ਹਾਜਰ ਸਨ।
ਤਸਵੀਰ: ਬਲੱਡ ਬੈਂਕ ਵਿਖੇ ਕਰਵਾਏ ਰਾਸ਼ਨ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਰਾਸ਼ਨ ਦੀ ਵੰਡ ਕਰਦੇ ਹੋਏ।

Related Articles

Leave a Reply

Your email address will not be published. Required fields are marked *

Back to top button