ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਵਿਖੇ ਮਨਾਇਆ ਗਿਆ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਵਿਖੇ ਮਨਾਇਆ ਗਿਆ
ਫਗਵਾੜਾ 6 ਜਨਵਰੀ ( ਸੁਸ਼ੀਲ ਸ਼ਰਮਾ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਦੌਰਾਨ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਢਾਡੀ ਸਿੰਘਾਂ ਨੇ ਸਾਹਿਬ-ਏ-ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਦੇ ਜੀਵਨ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹਾਦਤ ਦੀ ਕਥਾ ਨੂੰ ਜੋਸ਼ੀਲੇ ਸ਼ਬਦਾਂ ਵਿੱਚ ਸੁਣਾਇਆ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਉਨ੍ਹਾਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੱਤਾ ਇਸ ਮੌਕੇ ਲੰਗਰ ਸੇਵਾ ਨਿਰੰਤਰ ਚਲਦੀ ਰਹੀ ਪ੍ਰੋਗਰਾਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਭਾ ਦੇ ਪਤਵੰਤੇ ਰਮੇਸ਼ ਧੀਮਾਨ, ਜਸਪਾਲ ਸਿੰਘ ਲਾਲ, ਸੰਤ ਨਛੱਤਰ ਸਿੰਘ ਲਾਲ, ਸੁਭਾਸ਼ ਧੀਮਾਨ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੁਤਲਾ, ਅਰੁਣ ਰੂਪਰਾਏ, ਭੁਪਿੰਦਰ ਸਿੰਘ ਜੰਡੂ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਤਾਤਰ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ | ਮਠਾੜੂ, ਰਜਿੰਦਰ ਸਿੰਘ ਰੂਪਰਾਏ, ਪ੍ਰੇਮਦੀਪ ਚੱਗਰ, ਸੁਖਦੇਵ ਸਿੰਘ ਚੱਗਰ, ਅਸ਼ੋਕ ਧੀਮਾਨ, ਰਵਿੰਦਰ ਸਿੰਘ ਪਨੇਸਰ, ਗੁਰਮੀਤ ਸਿੰਘ। ਨੋਟਾ, ਸੁਰਿੰਦਰ ਸਿੰਘ ਜੁਤਲਾ, ਰੀਤਪ੍ਰੀਤ ਪਾਲ ਸਿੰਘ, ਸੁਖਵਿੰਦਰ ਸਿੰਘ ਕੁੰਦੀ, ਜਗਜੀਤ ਸਿੰਘ ਚਾਨਾ, ਸਰਬਜੀਤ ਸਿੰਘ ਸੈਂਬੀ, ਸੁਖਦੇਵ ਸਿੰਘ ਲਾਲ, ਮਲਕੀਤ ਸਿੰਘ ਰਘਬੋਤਰਾ, ਬਲਵਿੰਦਰ ਸਿੰਘ ਰਤਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ