ਨਵ ਨਿਯੁਕਤ ਕੌਂਸਲਰ ਪ੍ਰਿਤਪਾਲ ਸਿੰਘ ਮੰਗਾ ਨੇ ਕਰਵਾਇਆ ਸ਼ੁਕਰਾਨਾ ਸਮਾਗਮ – ਰਣਜੀਤ ਸਿੰਘ ਖੁਰਾਣਾ ਅਤੇ ਜਥੇਦਾਰ ਗੁਰਮੁਖ ਸਿੰਘ ਦੀ ਮਿਹਨਤ ਤੋਂ ਬਿਨਾ ਮੇਰੀ ਜਿੱਤ ਅਸੰਭਵ ਸੀ – ਪ੍ਰਿਤਪਾਲ ਸਿੰਘ ਮੰਗਾ
ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ
ਫਗਵਾੜਾ 20 ਜਨਵਰੀ (ਨਵੋਦਿਤ ਸ਼ਰਮਾ ) ਫਗਵਾੜਾ ਦੇ ਵਾਰਡ ਨੰਬਰ 40 ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਂਸਲਰ ਪ੍ਰਿਤਪਾਲ ਸਿੰਘ ਮੰਗਾ ਅਤੇ ਪਰਿਵਾਰ ਵਲੋਂ ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਫਗਵਾੜਾ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕਰਨ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਾਬਕਾ ਚੇਅਰਮੈਨ ਸ. ਜਰਨੈਲ ਸਿੰਘ ਵਾਹਦ , ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਾਜਿੰਦਰ ਸਿਘ ਚੰਦੀ, ਜਥੇਦਾਰ ਗੁਰਮੁਖ ਸਿੰਘ, ਸਮੇਤ ਹੋਰ ਸੀਨੀਅਰ ਪਾਰਟੀ ਲੀਡਰਾਂ ਨੇ ਵੀ ਗੁਰੂ ਚਰਨਾਂ ਵਿਚ ਹਾਜਰੀ ਲਗਵਾਈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਸਰਵਣ ਕਰਵਾਇਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਪ੍ਰਿਤਪਾਲ ਸਿੰਘ ਮੰਗਾਂ , ਰਣਜੀਤ ਸਿੰਘ ਖੁਰਾਣਾ, ਰਜਿੰਦਰ ਸਿੰਘ ਚੰਦੀ ਸਮੇਤ ਅਕਾਲੀ ਆਗੂਆਂ ਨੂੰ ਸਨਮਾਨਤ ਕੀਤਾ ਗਿਆ। ਹਲਕਾ ਇੰਚਾਰਜ ਖੁਰਾਣਾ ਅਤੇ ਚੰਦੀ ਨੇ ਕਾਰਪੋਰੇਸ਼ਨ ਚੋਣਾਂ ਵਿਚ ਸਹਿਯੋਗ ਲਈ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਭਰੋਸਾ ਦਿੱਤਾ ਕਿ ਵਾਰਡ ਕੌਂਸਲਰ ਪ੍ਰਿਤਪਾਲ ਸਿੰਘ ਮੰਗਾ ਵਾਰਡ ਦੀਆਂ ਸਮੱਸਿਆਵਾਂ ਨੂੰ ਦੂਰ ਕਰਦੇ ਹੋਏ ਵੋਟਰਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨਗੇ। ਕੌਂਸਲਰ ਪ੍ਰਿਤਪਾਲ ਸਿੰਘ ਮੰਗਾ ਨੇ ਅਪਣੀ ਜਿੱਤ ਲਈ ਸ. ਰਣਜੀਤ ਸਿੰਘ ਖੁਰਾਣਾ ਅਤੇ ਜਥੇਦਾਰ ਗੁਰਮੁਖ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕੇ ਇੰਨਾਂ ਤੋਂ ਬਗੈਰ ਮੇਰੀ ਜਿੱਤ ਅਸੰਭਵ ਸੀ। ਉਹਨਾਂ ਨੇ ਕਿਹਾ ਕੇ ਮੇਰੀ ਪਤਨੀ ਸਾਬਕਾ ਕੋਸਲਰ ਪੁਸਪਿੰਦਰ ਕੋਰ ਨੇ ਵੀ ਵਾਰਡ ਨੂੰ ਪਰਿਵਾਰ ਮੰਨ ਕੇ ਵਾਰਡ ਦੇ ਵਿਕਾਸ ਦੇ ਕੰਮ ਕਰਵਾਏ ਸਨ। ਇਸ ਮੌਕੇ ਹਰਵਿੰਦਰ ਸਿੰਘ ਵਾਲੀਆਂ ਸਾਬਕਾ ਕੌਂਸਲਰ ਸਰਬਜੀਤ ਕੋਰ, ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਸਾਬਕਾ ਕੌਂਸਲਰ ਸਰਬਜੀਤ ਕੌਰ, ਝਿਰਮਲ ਸਿੰਘ ਭਿੰਡਰ, ਸੁਖਵਿੰਦਰ ਸਿੰਘ ਕੰਬੋਜ, ਸੁਖਬੀਰ ਸਿੰਘ ਕਿੰਨੜਾ, ਗੁਰਦੀਪ ਸਿੰਘ ਖੇੜਾ, ਬਹਾਦਰ ਸਿੰਘ ਸੰਗਤਪੁਰ, ਬਲਵੰਤ ਸਿੰਘ ਬਿੱਲੂ, ਸਤਵਿੰਦਰ ਸਿੰਘ ਘੁੰਮਣ , ਹਰਪ੍ਰੀਤ ਸਿੰਘ ਸੋਨੂੰ, ਰਮਨ ਕੁਮਾਰ ਮੱਕੜ, ਤੇਜਸਵੀ ਭਾਰਦਵਾਜ, ਦਵਿੰਦਰ ਸਿੰਘ , ਸੁਖਜੀਵ ਕੁਮਾਰ, ਗੁਰਪ੍ਰੀਤ ਸਿੰਘ, ਆਦਿ ਤੋਂ ਇਲਾਵਾ ਹੋਰ ਪਾਰਟੀ ਆਗੂ, ਵਰਕਰ ਅਤੇ ਸੰਗਤਾਂ ਹਾਜਰ ਸਨ।
ਤਸਵੀਰ ਸਮੇਤ।