ਪ੍ਰਮੁੱਖ ਖਬਰਾਂ

ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 444ਵਾਂ ਲੜੀਵਾਰ ਕੈਂਪ

8 ਨਵੇਂ ਤਿਆਰ ਜਬਾੜੇ ਵੰਡੇ * 100 ਮਰੀਜ਼ਾਂ ਦੀ ਹੋਈ ਜਾਂਚ

ਫਗਵਾੜਾ 3 ਜਨਵਰੀ ( ਨਵੋਦਿਤ ਸ਼ਰਮਾ )          ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 444ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵਕ ਵਿਨੋਦ ਮੜੀਆ ਨੇ ਦੀਪ ਪ੍ਰਜੱਵਲਿਤ ਕਰਕੇ ਕੀਤਾ। ਉਹਨਾਂ ਆਪਣੇ ਕਰ ਕਮਲਾਂ ਨਾਲ 8 ਲੋੜਵੰਦਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਵੰਡੇ। ਮੁੱਖ ਮਹਿਮਾਨ ਦਾ ਸਵਾਗਤ ਰੋਟੇਰੀਅਨ ਐਸ.ਪੀ. ਸੇਠੀ ਵਲੋਂ ਕੀਤਾ ਗਿਆ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਡਾ. ਸਾਹਿਲ ਪਾਲ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 100 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜਾਂ ਦੇ ਖਰਾਬ ਹੋਏ ਦੰਦਾਂ ਦੀ ਭਰਾਈ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਦੂਸਰੀ ਪ੍ਰਕਿਰਿਆ ਪੂਰੀ ਕੀਤੀ ਗਈ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਜਨਵਰੀ ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕੁਲਦੀਪ ਦੁੱਗਲ, ਗੁਲਸ਼ਨ ਕਪੂਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਨਰਿੰਦਰ ਸਿੰਘ ਸੈਣੀ, ਵਿਸ਼ਵਾਮਿੱਤਰ ਸ਼ਰਮਾ ਅਤੇ ਰਮਨ ਨਹਿਰਾ ਆਦਿ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button