ਸਥਾਨਕ ਖਬਰ
ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਨੇ ਮੇਅਰ ਤੇ ਡਿਪਟੀ ਮੇਅਰ ਦਾ ਕੀਤਾ ਸਨਮਾਨ
ਸ਼ਹਿਰ ’ਚ ਅਗਲੇ ਪੰਜ ਸਾਲ ਚੱਲੇਗੀ ਵਿਕਾਸ ਦੀ ਹਨ੍ਹੇਰੀ : ਮੇਅਰ ਰਾਮਪਾਲ ਉੱਪਲ
ਫਗਵਾੜਾ, 11 ਫਰਵਰੀ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਸ਼ਹਿਰ ਦੇ ਨਵ-ਨਿਯੁਕਤ ਮੇਅਰ ਰਾਮਪਾਲ ਉੱਪਲ ਅਤੇ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਕਾਰਪੋਰੇਸ਼ਨ ਫਗਵਾੜਾ ‘ਚ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਵਿਖੇ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਮੰਦਰ ਕਮੇਟੀ ਦੀ ਪ੍ਰਧਾਨ ਚੰਚਲ ਸੇਠ ਅਤੇ ਕੈਸ਼ੀਅਰ ਕਿੱਟੀ ਬਸਰਾ ਸਮੇਤ ਸਮੂਹ ਕਮੇਟੀ ਮੈਂਬਰਾਂ ਵੱਲੋਂ ਮੇਅਰ ਰਾਮਪਾਲ ਉੱਪਲ ਅਤੇ ਡਿਪਟੀ ਮੇਅਰ ਤੇਜਪਾਲ ਬਸਰਾ ਨੂੰ ਸਨਮਾਨਿਤ ਕੀਤਾ ਗਿਆ। ਮੇਅਰ ਰਾਮਪਾਲ ਉੱਪਲ ਨੇ ਸਨਮਾਨ ਲਈ ਮੰਦਰ ਕਮੇਟੀ ਅਤੇ ਹਾਜ਼ਰੀਨ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਸ਼ਹਿਰ ਦੇ ਸਾਰੇ ਵਾਰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਨਿਗਮ ਦੇ ਆਉਣ ਵਾਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਵਿਕਾਸ ਦੀ ਹਨ੍ਹੇਰੀ ਚੱਲੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਸਹਿਯੋਗ ਤੇ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਦਾ ਸਥਾਈ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਹ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵੀ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਸ਼ਹਿਰ ਦੀ ਸੁੰਦਰਤਾ ਅਤੇ ਸਾਫ਼-ਸਫ਼ਾਈ ਵਿੱਚ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸ਼ਾਖਾ ਪ੍ਰਧਾਨ ਗੁਰਦੀਪ ਸਿੰਘ ਕੰਗ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਤੋਂ ਇਲਾਵਾ ਕੌਂਸਲਰ ਜਸਦੇਵ ਸਿੰਘ, ਕੌਂਸਲਰ ਪੁੱਤਰ ਸੌਰਵ ਹਾਂਡਾ, ਕੈਲਾਸ਼ ਨਾਥ ਗੁਪਤਾ, ਕੈਲਾਸ਼ ਸ਼ਰਮਾ, ਹਰਮੇਸ਼ ਪਾਠਕ, ਬੱਬੂ ਮਨੀਲਾ, ਸਮਾਜ ਸੇਵੀ ਐਸ.ਪੀ. ਬਸਰਾ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਲਾਇਨਜ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ, ਪਵਨ ਕਲੂਚਾ, ਮਨੀਸ਼ ਕਨੌਜੀਆ, ਰਸ਼ਮੀ ਕਾਲੜਾ, ਲਾਇਨ ਵਿਪਨ ਸ਼ਰਮਾ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
ਸ਼ਹਿਰ ਦੇ ਨਵ-ਨਿਯੁਕਤ ਮੇਅਰ ਰਾਮਪਾਲ ਉੱਪਲ ਅਤੇ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਕਾਰਪੋਰੇਸ਼ਨ ਫਗਵਾੜਾ ‘ਚ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਵਿਖੇ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਮੰਦਰ ਕਮੇਟੀ ਦੀ ਪ੍ਰਧਾਨ ਚੰਚਲ ਸੇਠ ਅਤੇ ਕੈਸ਼ੀਅਰ ਕਿੱਟੀ ਬਸਰਾ ਸਮੇਤ ਸਮੂਹ ਕਮੇਟੀ ਮੈਂਬਰਾਂ ਵੱਲੋਂ ਮੇਅਰ ਰਾਮਪਾਲ ਉੱਪਲ ਅਤੇ ਡਿਪਟੀ ਮੇਅਰ ਤੇਜਪਾਲ ਬਸਰਾ ਨੂੰ ਸਨਮਾਨਿਤ ਕੀਤਾ ਗਿਆ। ਮੇਅਰ ਰਾਮਪਾਲ ਉੱਪਲ ਨੇ ਸਨਮਾਨ ਲਈ ਮੰਦਰ ਕਮੇਟੀ ਅਤੇ ਹਾਜ਼ਰੀਨ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਸ਼ਹਿਰ ਦੇ ਸਾਰੇ ਵਾਰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਨਿਗਮ ਦੇ ਆਉਣ ਵਾਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਵਿਕਾਸ ਦੀ ਹਨ੍ਹੇਰੀ ਚੱਲੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਸਹਿਯੋਗ ਤੇ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਦਾ ਸਥਾਈ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਹ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵੀ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਸ਼ਹਿਰ ਦੀ ਸੁੰਦਰਤਾ ਅਤੇ ਸਾਫ਼-ਸਫ਼ਾਈ ਵਿੱਚ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸ਼ਾਖਾ ਪ੍ਰਧਾਨ ਗੁਰਦੀਪ ਸਿੰਘ ਕੰਗ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਤੋਂ ਇਲਾਵਾ ਕੌਂਸਲਰ ਜਸਦੇਵ ਸਿੰਘ, ਕੌਂਸਲਰ ਪੁੱਤਰ ਸੌਰਵ ਹਾਂਡਾ, ਕੈਲਾਸ਼ ਨਾਥ ਗੁਪਤਾ, ਕੈਲਾਸ਼ ਸ਼ਰਮਾ, ਹਰਮੇਸ਼ ਪਾਠਕ, ਬੱਬੂ ਮਨੀਲਾ, ਸਮਾਜ ਸੇਵੀ ਐਸ.ਪੀ. ਬਸਰਾ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਲਾਇਨਜ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ, ਪਵਨ ਕਲੂਚਾ, ਮਨੀਸ਼ ਕਨੌਜੀਆ, ਰਸ਼ਮੀ ਕਾਲੜਾ, ਲਾਇਨ ਵਿਪਨ ਸ਼ਰਮਾ ਆਦਿ ਹਾਜ਼ਰ ਸਨ।ਤਸਵੀਰ ਸਮੇਤ।