ਪ੍ਰਮੁੱਖ ਖਬਰਾਂ
Related Articles
ਭਾਰਤ ਵਿਕਾਸ ਪਰਿਸ਼ਦ ਵਲੋਂ ਭਾਰਤ ਕੋ ਜਾਨੋ ਕੁਇਜ਼ ਅਤੇ ਭਾਸ਼ਣ ਮੁਕਾਬਲਾ ਆਯੋਜਿਤ
November 14, 2024
Check Also
Close
-
ਸਰਗਮ ਦੀ ਗੂੰਜ ਸਮੁੱਚੇ ਇਲਾਕੇ ਵਿੱਚ”November 9, 2024
) ਮਾਨਸਰੋਵਰ ਸਾਹਿਤਕ ਅਕਾਦਮੀ ਰਾਜਸਥਾਨ ਪੰਜਾਬੀ ਇਕਾਈ ਯੂਨਿਟ ਵੱਲੋਂ ਬੀਤੀ ਸ਼ਾਮ 5 ਵਜੇ “ਮਹਿਕਦੀ ਸ਼ਾਮ” ਆਨਲਾਈਨ ਲਾਈਵ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੀ ਮੇਜ਼ਬਾਨੀ ਲੇਖਕ ਮਹਿੰਦਰ ਸੂਦ ਵਿਰਕ ਜੀ ਨੇ ਕੀਤੀ ਅਤੇ ਇਸ ਪ੍ਰੋਗਰਾਮ ਵਿੱਚ ਪੰਜਾਬੀ ਸ਼ਾਇਰ ਜਸਵਿੰਦਰ ਸਿੰਘ ਜੱਸੀ ਜੀ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ। “ਮਹਿਕਦੀ ਸ਼ਾਮ” ਪ੍ਰੋਗਰਾਮ ਨੂੰ ਸੂਦ ਵਿਰਕ ਜੀ ਨੇ ਸ਼ਾਨਦਾਰ ਅੰਦਾਜ਼ ਵਿੱਚ ਪੇਸ਼ ਕੀਤਾ ਅਤੇ ਸ਼ਾਇਰ ਜਸਵਿੰਦਰ ਸਿੰਘ ਜੱਸੀ ਜੀ ਨੇ ਆਪਣੀਆਂ ਗ਼ਜ਼ਲਾਂ ਅਤੇ ਕਵਿਤਾਵਾਂ ਨਾਲ ਸਰੋਤਿਆਂ ਦੇ ਮਨਾਂ ਨੂੰ ਮੋਹ ਲਿਆ। ਮਾਨਸਰੋਵਰ ਸਾਹਿਤਕ ਅਕਾਦਮੀ ਰਾਜਸਥਾਨ ਦੇ ਸੰਸਥਾਪਕ ਮਾਨ ਸਿੰਘ ਸੁਥਾਰ ਅਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਅਤੇ ਇਸ ਪ੍ਰੋਗਰਾਮ ਦੇ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਮਹੀਨੇ ਦੇ ਦੋ ਵਾਰੀ ਕਰਵਾਇਆ ਜਾਂਦਾ ਹੈ ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਸਾਹਿਤਕਾਰਾਂ,ਸ਼ਾਇਰਾਂ, ਗਾਇਕਾਂ ਅਤੇ ਲੇਖਕਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ। ਮਾਨਸਰੋਵਰ ਸਾਹਿਤਕ ਅਕਾਦਮੀ ਰਾਜਸਥਾਨ ਪੰਜਾਬੀ ਮਾਂ ਬੋਲੀ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਸੰਸਥਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ।