ਸਥਾਨਕ ਖਬਰ

ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਫਗਵਾੜਾ ਵਿਖੇ ਨੈਸ਼ਨਲ ਸਾਇੰਸ ਡੇ ਮਨਾਇਆ ਗਿਆ

ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਫਗਵਾੜਾ ਵਿਖੇ ਨੈਸ਼ਨਲ ਸਾਇੰਸ ਡੇ ਮਨਾਇਆ ਗਿਆ

ਫਗਵਾੜਾ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਹਦਾਇਤਾਂ ਅਨੁਸਾਰ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਤਹਿਤ ਸਰਕਾਰੀ ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਨੈਸ਼ਨਲ ਸਾਇੰਸ ਡੇ ਮਨਾਇਆ ਗਿਆ ।ਇਸ ਪ੍ਰੋਗਰਾਮ ਵਿਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਅਰਸ਼ ਨੇ ਡਾਕਟਰ ਸੀ .ਵੀ ਰਮਨ ਦੀ ਮਹਾਨ ਖੋਜ ਰਮਨ ਇਫੈਕਟ ਅਤੇ ਇਸ ਖੋਜ ਲਈ ਉਹਨਾਂ ਨੂੰ ਮਿਲੇ ਨੋਬਲ ਪ੍ਰਾਈਜ਼ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਤਹਿਤ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ ਅਤੇ ਲੇਖ ਲੇਖਣ ਮੁਕਾਬਲੇ ਕਰਾਏ ਗਏ ਜਿਸ ਵਿੱਚ ਨੌਵੀਂ ਅਤੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ ।ਇਸ ਵਿੱਚ ਨੌਵੀਂ ਏ ਜਮਾਤ ਦੀ ਵਿਦਿਆਰਥਣ ਹਰਵੀਰ ਕੌਰ ਲੇਖ ਲਿਖਣ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹੀ ਅਤੇ ਨੌਵੀਂ ਸੀ ਜਮਾਤ ਦੀ ਵਿਦਿਆਰਥਣ ਅੰਜਲੀ ਕੁਮਾਰੀ ਪੋਸਟਰ ਮੇਕਿੰਗ ਵਿੱਚੋਂ ਪਹਿਲੇ ਸਥਾਨ ਤੇ ਰਹੀ ਪ੍ਰਿੰਸੀਪਲ ਸ੍ਰੀਮਤੀ ਮੀਨੂ ਗੁਪਤਾ ਜੀ ਨੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਸਰਾਹਨਾ ਕੀਤੀ ਅਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ।ਪ੍ਰਿੰਸੀਪਲ ਸ੍ਰੀਮਤੀ ਮੀਨੂ ਗੁਪਤਾ ਜੀ ਨੇ ਵਿਦਿਆਰਥਨਾਂ ਨੂੰ ਰੋਜਾਨਾ ਜੀਵਨ ਵਿੱਚ ਸਾਇੰਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਇੰਸ ਵਿਸ਼ੇ ਵਿੱਚ ਰੁਚੀ ਵਧਾਉਣ ਲਈ ਪ੍ਰੋਤਸਾਹਿਤ ਕੀਤਾ ਇਸ ਪ੍ਰੋਗਰਾਮ ਦੇ ਦੌਰਾਨ ਸਾਇੰਸ ਮਿਸਟਰੈਸ ਸ੍ਰੀਮਤੀ ਨੀਰੂ ਸ਼ਰਮਾ, ਸ੍ਰੀਮਤੀ ਜੀਵਨ, ਸ੍ਰੀਮਤੀ ਸੁਚੀ ਰਾਜਪੂਤ ਕਮਿਸਟਰੀ ਲੈਕਚਰਾਰ ਸ੍ਰੀਮਤੀ ਸੁਮੇਧਾ ਅਤੇ ਸਮੂਹ ਸਟਾਫ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button