ਸਥਾਨਕ ਖਬਰ

ਬਲੱਡ ਬੈਂਕ ਵਿਖੇ ਕਰਵਾਇਆ 195ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

* ਐਨ.ਆਰ.ਆਈ. ਸੁੱਚਾ ਸਿੰਘ ਰਾਣੀਪੁਰ ਨੇ ਕਰਵਾਈ ਆਰੰਭਤਾ

ਫਗਵਾੜਾ, 18 ਮਾਰਚ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)         ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ 195ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਜਿਸ ਵਿੱਚ ਐਨ.ਆਰ.ਆਈ. ਸੁੱਚਾ ਸਿੰਘ ਰਾਣੀਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਵੀ.ਪੀ. ਅਰੋੜਾ ਚੇਅਰਮੈਨ ਕੈਮਿਸਟ ਐਸੋਸੀਏਸ਼ਨ, ਜ਼ਿਲ੍ਹਾ ਕਪੂਰਥਲਾ ਮੌਜੂਦ ਸਨ। ਮੁੱਖ ਮਹਿਮਾਨ ਨੇ 80 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਅਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਰਾਸ਼ਨ ਵੰਡ ਸਮਾਗਮ ਮਾਤਾ ਸੁਰਜੀਤ ਕੌਰ ਜਸਵਾਲ ਦੀ ਬਰਸੀ ਨੂੰ ਸਮਰਪਿਤ ਸੀ। ਸਵ. ਸੁਰਜੀਤ ਕੌਰ ਦੇ ਪੁੱਤਰ ਰਾਜਿੰਦਰ ਸਿੰਘ ਜਸਵਾਲ ਨੇ ਸਮਾਜ ਸੇਵਾ ਲਈ ਬਲੱਡ ਬੈਂਕ ਨੂੰ ਵਿੱਤੀ ਸਹਾਇਤਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਹ ਰਾਸ਼ਨ ਵੰਡ ਸੇਵਾ ਲਗਭਗ 16 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਮਾਜ ਸੇਵਕ ਰਜਿੰਦਰ ਸਿੰਘ ਕੋਚੜ (ਖੰਡ ਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ, ਐਡਵੋਕੇਟ ਅੰਕਿਤ ਢੀਂਗਰਾ ਆਦਿ ਵਲੋਂ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਕੀਮਤੀ ਲਾਲ ਜੈਨ, ਰਮੇਸ਼ ਗਾਬਾ, ਤਾਰਾ ਚੰਦ ਚੁੰਬਰ, ਰਮਨ ਨਹਿਰਾ, ਸੁਧਾ ਬੇਦੀ, ਮੋਹਨ ਲਾਲ ਤਨੇਜਾ ਆਦਿ ਮੌਜੂਦ ਸਨ।
ਤਸਵੀਰ : ਬਲੱਡ ਬੈਂਕ ਫਗਵਾੜਾ ਵਿਖੇ ਰਾਸ਼ਨ ਵੰਡ ਸਮਾਗਮ ਦੌਰਾਨ ਲੋੜਵੰਦ ਔਰਤ ਨੂੰ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ।

Related Articles

Leave a Reply

Your email address will not be published. Required fields are marked *

Back to top button