ਸਥਾਨਕ ਖਬਰ
ਮਹਾਸ਼ਿਵਰਾਤਰੀ ਮੌਕੇੇ ਲਾਇਨ ਸੰਜੀਵ ਸੂਰੀ ਦੀ ਅਗਵਾਈ ‘ਚ ਲਾਇਆ ਪਕੌੜਿਆਂ ਦਾ ਲੰਗਰ
ਡਿਸਟ੍ਰਿਕਟ ਚੇਅਰਮੈਨ ਲਾਇਨ ਗੁਰਦੀਪ ਸਿੰਘ ਕੰਗ ਨੇ ਕਰਵਾਈ ਅਰੰਭਤਾ
ਫਗਵਾੜਾ 28 ਫਰਵਰੀ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਵੱਲੋਂ ਮਹਾਂਸ਼ਿਵਰਾਤਰੀ ਦੇ ਮੌਕੇ ’ਤੇ ਸਥਾਨਕ ਲੋਹਾ ਮੰਡੀ ਵਿਖੇ ਵੱਖ-ਵੱਖ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਸੰਜੀਵ ਸੂਰੀ ਦੀ ਅਗਵਾਈ ਹੇਠ ਲਗਾਏ ਗਏ ਲੰਗਰ ਦਾ ਉਦਘਾਟਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਅਤੇ ਰੀਜਨ ਚੇਅਰਮੈਨ ਲਾਇਨ ਹਰਮੇਸ਼ ਲਾਲ ਨੇ ਸਾਂਝੇ ਤੌਰ ’ਤੇ ਕਰਵਾਇਆ। ਉਨ੍ਹਾਂ ਨੇ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਨਾਤਨ ਧਰਮ ਦੇ ਤਿਉਹਾਰ ਸਾਨੂੰ ਉਤਸ਼ਾਹ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਇਸ ਲਈ ਸਾਰੇ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ। ਲਾਇਨ ਸੰਜੀਵ ਸੂਰੀ ਨੇ ਵੀ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਗਵਾਨ ਭੋਲੇ ਨਾਥ ਅੱਗੇ ਸਾਰਿਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ ਲਈ ਪ੍ਰਾਰਥਨਾ ਵੀ ਕੀਤੀ। ਕਲੱਬ ਵੱਲੋਂ ਲਾਇਨ ਕੰਗ ਅਤੇ ਲਾਇਨ ਹਰਮੇਸ਼ ਲਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਲੱਬ ਦੇ ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਲਾਇਨ ਸ਼ਸ਼ੀ ਕਾਲੀਆ, ਲਾਇਨ ਚਰਨਜੀਤ ਸਿੰਘ ਆਦਿ ਮੌਜੂਦ ਸਨ।
ਤਸਵੀਰ : ਫਗਵਾੜਾ ਦੇ ਲੋਹਾ ਮੰਡੀ ਵਿਖੇ ਪਕੌੜਿਆਂ ਦੇ ਲੰਗਰ ਦਾ ਉਦਘਾਟਨ ਕਰਨ ਮੌਕੇ ਲਾਇਨ ਹਰਮੇਸ਼ ਲਾਲ ਨੂੰ ਸਨਮਾਨਤ ਕਰਦੇ ਹੋਏ ਲਾਇਨ ਗੁਰਦੀਪ ਸਿੰਘ ਕੰਗ, ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ, ਲਾਇਨ ਸੁਮਿਤ ਭੰਡਾਰੀ ਆਦਿ।
ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਵੱਲੋਂ ਮਹਾਂਸ਼ਿਵਰਾਤਰੀ ਦੇ ਮੌਕੇ ’ਤੇ ਸਥਾਨਕ ਲੋਹਾ ਮੰਡੀ ਵਿਖੇ ਵੱਖ-ਵੱਖ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਸੰਜੀਵ ਸੂਰੀ ਦੀ ਅਗਵਾਈ ਹੇਠ ਲਗਾਏ ਗਏ ਲੰਗਰ ਦਾ ਉਦਘਾਟਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਅਤੇ ਰੀਜਨ ਚੇਅਰਮੈਨ ਲਾਇਨ ਹਰਮੇਸ਼ ਲਾਲ ਨੇ ਸਾਂਝੇ ਤੌਰ ’ਤੇ ਕਰਵਾਇਆ। ਉਨ੍ਹਾਂ ਨੇ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਨਾਤਨ ਧਰਮ ਦੇ ਤਿਉਹਾਰ ਸਾਨੂੰ ਉਤਸ਼ਾਹ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਇਸ ਲਈ ਸਾਰੇ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ। ਲਾਇਨ ਸੰਜੀਵ ਸੂਰੀ ਨੇ ਵੀ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਗਵਾਨ ਭੋਲੇ ਨਾਥ ਅੱਗੇ ਸਾਰਿਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ ਲਈ ਪ੍ਰਾਰਥਨਾ ਵੀ ਕੀਤੀ। ਕਲੱਬ ਵੱਲੋਂ ਲਾਇਨ ਕੰਗ ਅਤੇ ਲਾਇਨ ਹਰਮੇਸ਼ ਲਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਲੱਬ ਦੇ ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਲਾਇਨ ਸ਼ਸ਼ੀ ਕਾਲੀਆ, ਲਾਇਨ ਚਰਨਜੀਤ ਸਿੰਘ ਆਦਿ ਮੌਜੂਦ ਸਨ।ਤਸਵੀਰ : ਫਗਵਾੜਾ ਦੇ ਲੋਹਾ ਮੰਡੀ ਵਿਖੇ ਪਕੌੜਿਆਂ ਦੇ ਲੰਗਰ ਦਾ ਉਦਘਾਟਨ ਕਰਨ ਮੌਕੇ ਲਾਇਨ ਹਰਮੇਸ਼ ਲਾਲ ਨੂੰ ਸਨਮਾਨਤ ਕਰਦੇ ਹੋਏ ਲਾਇਨ ਗੁਰਦੀਪ ਸਿੰਘ ਕੰਗ, ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ, ਲਾਇਨ ਸੁਮਿਤ ਭੰਡਾਰੀ ਆਦਿ।