ਆਈ.ਡੀ.ਬੀ.ਆਈ. ਬੈਂਕ ਨੇ ਸਰਕਾਰੀ ਸਕੂਲ ਨੂੰ ਭੇਂਟ ਕੀਤੇ ਵਾਟਰ ਕੂਲਰ ਅਤੇ ਕੰਪਿਊਟਰ
ਆਈ.ਡੀ.ਬੀ.ਆਈ. ਬੈਂਕ ਨੇ ਸਰਕਾਰੀ ਸਕੂਲ ਨੂੰ ਭੇਂਟ ਕੀਤੇ ਵਾਟਰ ਕੂਲਰ ਅਤੇ ਕੰਪਿਊਟਰ
ਫਗਵਾੜਾ 4 ਮਾਰਚ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ ) ਆਈ.ਡੀ.ਬੀ.ਆਈ. ਬੈਂਕ ਫਗਵਾੜਾ ਸ਼ਾਖਾ ਵਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਐਰ.) ਦੇ ਤੌਰ ਤੇ ਸ਼ਹਿਰ ਦੇ ਸਰਕਾਰੀ ਸਕੂਲਾਂ ਨੂੰ ਵਾਟਰ ਕੂਲਰ ਅਤੇ ਨਿੱਜੀ ਕੰਪਿਊਟਰ ਭੇਂਟ ਕਰਨ ਦਾ ਮਹੱਤਵਪੂਰਣ ਕਦਮ ਚੁੱਕਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਬ੍ਰਾਂਚ ਹੈੱਡ ਦੀਪਕ ਬੱਤਰਾ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਇੱਕ ਬਿਹਤਰ ਸਿੱਖਣ ਦਾ ਮਾਹੌਲ ਪ੍ਰਦਾਨ ਕਰਨਾ ਅਤੇ ਡਿਜੀਟਲ ਸਿੱਖਿਆ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਹੈ। ਉਹਨਾਂ ਦੱਸਿਆ ਕਿ ਬੈਂਕ ਦੇ ਡੀ.ਜੀ.ਐਮ. ਅਤੇ ਰੀਜਨਲ ਹੈੱਡ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਸੁਮਿਤ ਗਣੇਸ਼ਮ ਅਤੇ ਖੁਸ਼ਬੂ ਚੋਪੜਾ ਅਧਾਰਿਤ ਟੀਮ ਵਲੋਂ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਸਕੂਲ ਆਫ਼ ਐਮੀਨੈਂਸ ਫਗਵਾੜਾ ਅਤੇ ਪਿ੍ਰੰਸੀਪਲ ਮੀਨੂ ਗੁਪਤਾ ਸਰਕਾਰੀ ਗਰਲਜ਼ ਸੀ. ਸੈ. ਸਕੂਲ ਫਗਵਾੜਾ ਨੂੰ ਵਾਟਰ ਕੂਲਰ ਤੇ ਕੰਪਿਊਟਰ ਭੇਂਟ ਕੀਤੇ ਹਨ। ਇਸ ਮੌਕੇ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਬੈਂਕ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਟਰ ਕੂਲਰ ਜਿੱਥੇ ਸਾਫ਼ ਅਤੇ ਠੰਡੇ ਪੀਣ ਵਾਲੇ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਏਗਾ, ਉੱਥੇ ਹੀ ਵਿਦਿਆਰਥੀਆਂ ਵਿੱਚ ਸਿਹਤ ਅਤੇ ਸਫਾਈ ਨੂੰ ਉਤਸ਼ਾਹਿਤ ਕਰੇਗਾ। ਪਿ੍ਰੰਸੀਪਲ ਮੀਨੂ ਗੁਪਤਾ ਨੇ ਬੈਂਕ ਦਾ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੰਪਿਊਟਰ ਨਾਲ ਵਿਦਿਆਰਥੀਆਂ ਲਈ ਡਿਜੀਟਲ ਸਾਖਰਤਾ ਪ੍ਰਾਪਤ ਕਰਨਾ ਆਸਾਨ ਹੋਵੇਗਾ। ਦੀਪਕ ਬੱਤਰਾ ਨੇ ਭਰੋਸਾ ਦਿੱਤਾ ਕਿ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।
ਤਸਵੀਰ 001, ਕੈਪਸ਼ਨ- ਫਗਵਾੜਾ ਵਿਖੇ ਸਰਕਾਰੀ ਸਕੂਲਾਂ ਨੂੰ ਵਾਟਰ ਕੂਲਰ ਤੇ ਕੰਪਿਊਟਰ ਦੇਣ ਸਮੇਂ ਗੱਲਬਾਤ ਕਰਦੇ ਹੋਏ ਆਈ.ਡੀ.ਬੀ.ਆਈ. ਬੈਂਕ ਦੇ ਅਧਿਕਾਰੀ ਅਤੇ ਸਕੂਲ ਸਟਾਫ।

