ਪ੍ਰਮੁੱਖ ਖਬਰਾਂ

ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਪਿੰਡ ਪਲਾਹੀ ਵਿਖੇ ਲਗਾਇਆ ਅੱਖਾਂ ਦਾ ਫਰੀ ਕੈਂਪ

510 ਮਰੀਜ਼ਾਂ ਦੀ ਕੀਤੀ ਜਾਂਚ * 48 ਮਰੀਜਾਂ ਦਾ ਹੋਇਆ ਆਪ੍ਰੇਸ਼ਨ

ਫਗਵਾੜਾ 9 ਮਾਰਚ (   ਸੁਸ਼ੀਲ  ਸ਼ਰਮਾ /ਨਵੋਦਿਤ ਸ਼ਰਮਾ)         ਐਨ.ਆਰ.ਆਈ. ਹਰਭਜਨ ਸਿੰਘ ਸੱਲ੍ਹ ਕਨੇਡਾ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਪਲਾਹੀ ਤਹਿਸੀਲ ਫਗਵਾੜਾ ਵਿਖੇ ਅੱਖਾਂ ਦਾ ਫਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 510 ਲੋੜਵੰਦਾਂ ਦੀ ਜਾਂਚ ਕੀਤੀ ਗਈ ਅਤੇ 48 ਲੋੜਵੰਦਾਂ ਦੀਆਂ ਅੱਖਾਂ ਦੀ ਫਰੀ ਸਰਜਰੀ ਕਰਕੇ ਫੋਲਡੇਬਲ ਲੈਨਜ ਪਾਏ ਗਏ। ਇਸ ਤੋਂ ਇਲਾਵਾ 310 ਲੋੜਵੰਦਾਂ ਨੂੰ ਐਨਕਾਂ ਵੰਡੀਆਂ ਗਈਆਂ ਅਤੇ 290 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ ਦੇ ਐਮ.ਡੀ ਡਾ. ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਸਰਜਰੀ ਕਰਵਾਉਣ ਵਾਲੇ ਮਰੀਜ਼ਾਂ ਦੁਆਰਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਦੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਕਿਉਂਕਿ ਛੋਟੀ ਜਿਹੀ ਲਾਪਰਵਾਹੀ ਅੱਖਾਂ ਦੀ ਰੌਸ਼ਨੀ ਲਈ ਖਤਰਾ ਬਣ ਸਕਦੀ ਹੈ। ਜੇਕਰ ਅੱਖਾਂ ਵਿੱਚ ਕੋਈ ਸਮੱਸਿਆ ਹੋਵੇ ਤਾਂ ਇਸਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਬਲਕਿ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਸਮਝਦਾਰੀ ਹੈ। ਅਖੀਰ ਵਿੱਚ ਸਲ੍ਹ ਪਰਿਵਾਰ ਨੇ ਸਹਿਯੋਗ ਲਈ ਡਾਕਟਰ ਰਾਜਨ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਸੱਲ੍ਹ, ਦਰਬਾਰਾ ਸਿੰਘ ਸਾਬਕਾ ਸਰਪੰਚ, ਗੁਰਮੀਤ ਪਲਾਹੀ, ਬਲਵਿੰਦਰ ਸਿੰਘ, ਗੋਬਿੰਦ ਸਿੰਘ ਆਦਿ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button