ਕਪੂਰਥਲਾ

ਆਸ਼ੂ ਮਾਰਕੰਡਾ ਬਣੇ ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਜਿਲ੍ਹਾ ਪ੍ਰਧਾਨ ਕਪੂਰਥਲਾ

ਕੌਮੀ ਪ੍ਰਧਾਨ ਆਰਤੀ ਰਾਜਪੂਤ ਨੇ ਦਿੱਤਾ ਨਿਯੁਕਤੀ ਪੱਤਰ

ਫਗਵਾੜਾ 17 ਮਾਰਚ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)           ਹਿਊਮਨ ਰਾਈਟਸ ਕੌਂਸਲ (ਇੰਡੀਆ) ਵਲੋਂ ਫਗਵਾੜਾ ਦੇ ਉੱਘੇ ਸਮਾਜ ਸੇਵਕ ਆਸ਼ੂ ਮਾਰਕੰਡਾ ਨੂੰ ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਸਬੰਧੀ ਨਿਯੁਕਤੀ ਪੱਤਰ ਕੌਂਸਲ ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਵੱਲੋਂ ਅੱਜ ਆਸ਼ੂ ਮਾਰਕੰਡਾ ਦੇ ਦਫਤਰ ਚਿਰਾਗ਼ ਐਸੋਸੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਪਤਵੰਤਿਆਂ ਦੀ ਹਾਜਰੀ ਵਿਚ ਦਿੱਤਾ ਗਿਆ। ਆਸ਼ੂ ਮਾਰਕੰਡਾ ਨੇ ਆਪਣੀ ਨਿਯੁਕਤੀ ਲਈ ਕੌਮੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿਚ ਨਾਗਰਿਕਾਂ ਦੇ ਜੋ ਮਨੁੱਖੀ ਅਧਿਕਾਰ ਦਰਜ ਹਨ, ਉਹਨਾਂ ਬਾਰੇ ਜਿਆਦਾਤਰ ਨਾਗਰਿਕਾਂ ਨੂੰ ਜਾਣਕਾਰੀ ਨਹੀਂ ਹੈ, ਜਿਸ ਕਾਰਨ ਉਹ ਹਰ ਪੱਧਰ ’ਤੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੀ ਤਰਜੀਹ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਇਨ੍ਹਾਂ ਅਧਿਕਾਰਾਂ ਲਈ ਸੰਘਰਸ਼ ਵਿੱਚ ਹਰ ਪੱਧਰ ’ਤੇ ਸਹਿਯੋਗ ਦੇਣਾ ਹੋਵੇਗੀ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਆਪਣੀ ਕਾਰਜਕਾਰਨੀ ਦਾ ਐਲਾਨ ਕਰਨਗੇ। ਆਸ਼ੂ ਮਾਰਕੰਡਾ ਨੂੰ ਕੌਂਸਲ ਦਾ ਜਿਲ੍ਹਾ ਪ੍ਰਧਾਨ ਬਣਨ ’ਤੇ ਸ਼ੁੱਭ ਇੱਛਾਵਾਂ ਦਿੰਦੇ ਹੋਏ ਲਾਇਨਜ਼ ਇੰਟਰਨੈਸ਼ਨਲ 321-ਡੀ ਡਿਸਟ੍ਰਿਕਟ ਕਨਵੈਨਸ਼ਨ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ., ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਵਧਵਾ, ਹਿਊਮਨ ਰਾਈਟਸ ਕੌਂਸਲ (ਐਂਟੀ ਕੁਰੱਪਸ਼ਨ ਸੈਲ) ਦੇ ਪੰਜਾਬ ਪ੍ਰਧਾਨ ਰਮਨ ਨਹਿਰਾ, ਜਿਲ੍ਹਾ ਪ੍ਰਧਾਨ ਐਂਟੀ ਕਰੱਪਸ਼ ਸੈਲ ਨੰਦ ਸੋਨੀ, ਵੁਮੈਨ ਸੈਲ ਦੀ ਪ੍ਰਧਾਨ ਸਾਉਦੀ ਸਿੰਘ, ਲਾਇਨ ਸੁਨੀਲ ਢੀਂਗਰਾ, ਵਿਜੇ ਅਰੋੜਾ ਅਤੇ ਲੱਕੀ ਹਰਮਨ ਨੇ ਕਿਹਾ ਕਿ ਆਸ਼ੂ ਮਾਰਕੰਡਾ ਕਾਫੀ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ। ਉਹਨਾਂ ਦੇ ਜਿਲ੍ਹਾ ਪ੍ਰਧਾਨ ਬਣਨ ਨਾਲ ਕੌਂਸਲ ਨੂੰ ਜਿਲ੍ਹਾ ਕਪੂਰਥਲਾ ਵਿਚ ਭਾਰੀ ਮਜਬੂਤੀ ਮਿਲੇਗੀ। ਇਸ ਦੌਰਾਨ ਲਾਇਨ ਆਸ਼ੂ ਮਾਰਕੰਡਾ ਵਲੋਂ ਕੌਮੀ ਪ੍ਰਧਾਨ ਆਰਤੀ ਰਾਜਪੂਤ, ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਅਤੇ ਹੋਰਨਾਂ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਗੁਲਸ਼ਨ ਸ਼ਰਮਾ ਲੱਕੀ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ: ਹਿਊਮਨ ਰਾਈਟਸ ਕੌਂਸਲ (ਇੰਡੀਆ) ਜਿਲ੍ਹਾ ਕਪੂਰਥਲਾ ਦੇ ਨਵ ਨਿਯੁਕਤ ਪ੍ਰਧਾਨ ਆਸ਼ੂ ਮਾਰਕੰਡਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕੌਮੀ ਪ੍ਰਧਾਨ ਆਰਤੀ ਰਾਜਪੂਤ, ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਆਦਿ ਅਤੇ (ਹੇਠਾਂ) ਕੌਮੀ ਪ੍ਰਧਾਨ ਆਰਤੀ ਰਾਜਪੂਤ ਨੂੰ ਸਨਮਾਨਤ ਕਰਦੇ ਹੋਏ ਜਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਤੇ ਹੋਰ।

Related Articles

Leave a Reply

Your email address will not be published. Required fields are marked *

Back to top button