ਦੇਸ਼
ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ੂਰਵੀਰਾਂ ਤੋਂ ਸੇਧ ਲਵੇ ਨੌਜਵਾਨ ਪੀੜ੍ਹੀ – ਸਾਂਈ ਕਰਨੈਲ ਸ਼ਾਹ
ਵੱਖ-ਵੱਖ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਕੀਤਾ ਯਾਦ
ਫਗਵਾੜਾ 22 ਮਾਰਚ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਦੇਸ਼-ਕੌਮ ਦੀ ਰੱਖਿਆ ਲਈ ਆਪਣੀਆਂ ਜਿੰਦਗੀਆਂ ਵਾਰਨ ਦਾ ਜਜ਼ਬਾ ਨੌਜਵਾਨਾਂ ਵਿਚ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਸੁਰੱਖਿਆ ਦੀ ਜਿੰਮੇਦਾਰੀ ਹਮੇਸ਼ਾ ਨੌਜਵਾਨਾਂ ਦੇ ਮੋਢਿਆਂ ਤੇ ਹੀ ਰਹਿੰਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਧੰਨ ਧੰਨ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮਪਾਲ ਰਾਣਾ, ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਖੁੰਨਖੁੰਨ ਮਾਨਾਂਵਾਲੀ ਅਤੇ ਆਮ ਪਾਰਟੀ ਦੇ ਆਗੂ ਕਸ਼ਮੀਰ ਸਿੰਘ ਲੱਡੂ ਖਲਵਾੜਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮਹਾਨ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਹੀ। ਉਹਨਾਂ ਸ਼ਹੀਦਾਂ ਦੇ ਬਲਿਦਾਨ ਦਿਵਸ ਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਪੁਰਜੋਰ ਅਪੀਲ ਕੀਤੀ ਕਿ ਭਾਰਤ ਦੀ ਆਜਾਦੀ ਲਈ ਜਿੰਦਗੀਆਂ ਵਾਰਨ ਵਾਲੇ ਸ਼ੂਰਵੀਰ ਯੋਧਿਆਂ ਤੋਂ ਸੇਧ ਲੈਣ ਅਤੇ ਆਪਣੀ ਜਿੰਦਗੀ ਨੂੰ ਨਸ਼ਿਆਂ ‘ਚ ਗਰਤ ਨਾ ਹੋਣ ਦੇਣ। ਉਹਨਾਂ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਤੋਂ ਇਲਾਵਾ ਸਕੂਲਾਂ, ਕਾਲਜਾਂ ਦੇ ਪ੍ਰਬੰਧਕਾਂ ਤੇ ਵੱਖ-ਵੱਖ ਸਮਾਜ ਸੇਵੀ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਸੰਘਰਸ਼ਾਂ ਨਾਲ ਜਾਣੂ ਕਰਵਾਉਣ ਦਾ ਹਰ ਸੰਭਵ ਯਤਨ ਕਰਨ ਤਾਂ ਜੋ ਨੌਜਵਾਨ ਨਸ਼ੇ ਦੇ ਕੁਰਾਹੇ ਤੇ ਜਾਨ ਦੀ ਬਜਾਏ ਦੇਸ਼ ਭਗਤੀ ਦੇ ਜਜਬੇ ਨਾਲ ਭਾਰਤ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਸਾਂਈ ਕਰਨੈਸ਼ ਸ਼ਾਹ ਨੇ ਕਿਹਾ ਕਿ ਕੋਈ ਵੀ ਦੇਸ਼, ਕੌਮ ਤੇ ਸਮਾਜ ਤਾਂ ਹੀ ਸੁਰੱਖਿਅਤ ਤੇ ਖੁਸ਼ਹਾਲ ਰਹਿ ਸਕਦੇ ਹਨ ਜੇਕਰ ਉੱਥੋਂ ਦੀ ਜਵਾਨੀ ਸਿਹਤਮੰਦ ਅਤੇ ਸੂਝਵਾਨ ਹੋਵੇਗੀ। ਇਸ ਲਿਹਾਜ ਨਾਲ ਪੰਜਾਬ ਅੱਜ ਜਿਸ ਨਾਜੁਕ ਦੌਰ ਵਿਚੋਂ ਗੁਜਰ ਰਿਹਾ ਹੈ ਉਸ ਵੱਲ ਹੁਕਮਰਾਨਾਂ ਨੂੰ ਖਾਸ ਧਿਆਨ ਦੇਣ ਦੀ ਲੋੜ ਹੈ।
ਤਸਵੀਰ 001, ਕੈਪਸ਼ਨ- ਗੱਲਬਾਤ ਕਰਦੇ ਹੋਏ ਵੱਖ-ਵੱਖ ਆਗੂ।
ਦੇਸ਼-ਕੌਮ ਦੀ ਰੱਖਿਆ ਲਈ ਆਪਣੀਆਂ ਜਿੰਦਗੀਆਂ ਵਾਰਨ ਦਾ ਜਜ਼ਬਾ ਨੌਜਵਾਨਾਂ ਵਿਚ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਸੁਰੱਖਿਆ ਦੀ ਜਿੰਮੇਦਾਰੀ ਹਮੇਸ਼ਾ ਨੌਜਵਾਨਾਂ ਦੇ ਮੋਢਿਆਂ ਤੇ ਹੀ ਰਹਿੰਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਧੰਨ ਧੰਨ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮਪਾਲ ਰਾਣਾ, ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਖੁੰਨਖੁੰਨ ਮਾਨਾਂਵਾਲੀ ਅਤੇ ਆਮ ਪਾਰਟੀ ਦੇ ਆਗੂ ਕਸ਼ਮੀਰ ਸਿੰਘ ਲੱਡੂ ਖਲਵਾੜਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮਹਾਨ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਹੀ। ਉਹਨਾਂ ਸ਼ਹੀਦਾਂ ਦੇ ਬਲਿਦਾਨ ਦਿਵਸ ਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਪੁਰਜੋਰ ਅਪੀਲ ਕੀਤੀ ਕਿ ਭਾਰਤ ਦੀ ਆਜਾਦੀ ਲਈ ਜਿੰਦਗੀਆਂ ਵਾਰਨ ਵਾਲੇ ਸ਼ੂਰਵੀਰ ਯੋਧਿਆਂ ਤੋਂ ਸੇਧ ਲੈਣ ਅਤੇ ਆਪਣੀ ਜਿੰਦਗੀ ਨੂੰ ਨਸ਼ਿਆਂ ‘ਚ ਗਰਤ ਨਾ ਹੋਣ ਦੇਣ। ਉਹਨਾਂ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਤੋਂ ਇਲਾਵਾ ਸਕੂਲਾਂ, ਕਾਲਜਾਂ ਦੇ ਪ੍ਰਬੰਧਕਾਂ ਤੇ ਵੱਖ-ਵੱਖ ਸਮਾਜ ਸੇਵੀ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਸੰਘਰਸ਼ਾਂ ਨਾਲ ਜਾਣੂ ਕਰਵਾਉਣ ਦਾ ਹਰ ਸੰਭਵ ਯਤਨ ਕਰਨ ਤਾਂ ਜੋ ਨੌਜਵਾਨ ਨਸ਼ੇ ਦੇ ਕੁਰਾਹੇ ਤੇ ਜਾਨ ਦੀ ਬਜਾਏ ਦੇਸ਼ ਭਗਤੀ ਦੇ ਜਜਬੇ ਨਾਲ ਭਾਰਤ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਸਾਂਈ ਕਰਨੈਸ਼ ਸ਼ਾਹ ਨੇ ਕਿਹਾ ਕਿ ਕੋਈ ਵੀ ਦੇਸ਼, ਕੌਮ ਤੇ ਸਮਾਜ ਤਾਂ ਹੀ ਸੁਰੱਖਿਅਤ ਤੇ ਖੁਸ਼ਹਾਲ ਰਹਿ ਸਕਦੇ ਹਨ ਜੇਕਰ ਉੱਥੋਂ ਦੀ ਜਵਾਨੀ ਸਿਹਤਮੰਦ ਅਤੇ ਸੂਝਵਾਨ ਹੋਵੇਗੀ। ਇਸ ਲਿਹਾਜ ਨਾਲ ਪੰਜਾਬ ਅੱਜ ਜਿਸ ਨਾਜੁਕ ਦੌਰ ਵਿਚੋਂ ਗੁਜਰ ਰਿਹਾ ਹੈ ਉਸ ਵੱਲ ਹੁਕਮਰਾਨਾਂ ਨੂੰ ਖਾਸ ਧਿਆਨ ਦੇਣ ਦੀ ਲੋੜ ਹੈ।ਤਸਵੀਰ 001, ਕੈਪਸ਼ਨ- ਗੱਲਬਾਤ ਕਰਦੇ ਹੋਏ ਵੱਖ-ਵੱਖ ਆਗੂ।
—