ਸਥਾਨਕ ਖਬਰ

ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਪਿੰਡ ਲੋਹਗੜ੍ਹ ਵਿਖੇ ਲਗਾਇਆ ਅੱਖਾਂ ਦਾ ਫਰੀ ਕੈਂਪ

360 ਮਰੀਜ਼ਾਂ ਦੀ ਕੀਤੀ ਜਾਂਚ * 21 ਮਰੀਜਾਂ ਦਾ ਹੋਇਆ ਆਪ੍ਰੇਸ਼ਨ

ਫਗਵਾੜਾ 23 ਮਾਰਚ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)           ਸਵ. ਬਚਿੰਤ ਸਿੰਘ ਅਤੇ ਸਵ. ਮਾਤਾ ਪ੍ਰੀਤਮ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਉਹਨਾਂ ਦੇ ਪੁੱਤਰਾਂ ਸਰਦਾਰ ਸੁੱਚਾ ਸਿੰਘ ਅਤੇ ਸਰਦਾਰ ਕੈਰਨੈਲ ਸਿੰਘ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਲੋਹਗੜ੍ਹ (ਜਲੰਧਰ) ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 360 ਲੋੜਵੰਦਾਂ ਦੀ ਜਾਂਚ ਕੀਤੀ ਗਈ ਅਤੇ 21 ਲੋੜਵੰਦ ਮਰੀਜਾਂ ਦੀਆਂ ਅੱਖਾਂ ਦੀ ਫਰੀ ਸਰਜਰੀ ਕਰਕੇ ਫੋਲਡੇਬਲ ਲੈਨਜ ਪਾਏ ਗਏ। ਇਸ ਤੋਂ ਇਲਾਵਾ 170 ਲੋੜਵੰਦਾਂ ਨੂੰ ਫਰੀ ਐਨਕਾਂ ਅਤੇ 260 ਮਰੀਜਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਸਰਜਰੀ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਰਤੋਂ ਵਿਚ ਲਿਆਉਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਛੋਟੀ ਜਿਹੀ ਲਾਪਰਵਾਹੀ ਅੱਖਾਂ ਦੀ ਰੌਸ਼ਨੀ ਲਈ ਖਤਰਾ ਬਣ ਸਕਦੀ ਹੈ। ਅੱਖਾਂ ਦੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰਕੇ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਇਆ ਜਾਣਾ ਹੀ ਸਮਝਦਾਰੀ ਹੈ। ਅਖੀਰ ਵਿੱਚ ਪ੍ਰਬੰਧਕਾਂ ਨੇ ਡਾਕਟਰ ਰਾਜਨ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬੀਬੀ ਗੁਰਮੇਜ ਕੌਰ, ਬੀਬੀ ਹਰਬੰਸ ਕੌਰ, ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button