ਪ੍ਰਮੁੱਖ ਖਬਰਾਂ

ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਪਿੰਡ ਪਾਂਸ਼ਟਾ ਵਿਖੇ ਲਗਾਇਆ ਅੱਖਾਂ ਦਾ ਫਰੀ ਕੈਂਪ

704 ਮਰੀਜ਼ਾਂ ਦੀ ਕੀਤੀ ਜਾਂਚ * 46 ਮਰੀਜਾਂ ਦਾ ਹੋਇਆ ਆਪ੍ਰੇਸ਼ਨ

ਫਗਵਾੜਾ 24 ਮਾਰਚ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)           ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਫਰੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਪਾਂਸ਼ਟਾ ਦੇ ਸ਼੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ 704 ਲੋੜਵੰਦਾਂ ਦੀ ਜਾਂਚ ਕੀਤੀ ਗਈ ਅਤੇ 46 ਲੋੜਵੰਦ ਮਰੀਜਾਂ ਦੀਆਂ ਅੱਖਾਂ ਦੀ ਫਰੀ ਸਰਜਰੀ ਕਰਕੇ ਫੋਲਡੇਬਲ ਲੈਨਜ ਪਾਏ ਗਏ। ਇਸ ਤੋਂ ਇਲਾਵਾ 360 ਲੋੜਵੰਦਾਂ ਨੂੰ ਫਰੀ ਐਨਕਾਂ ਅਤੇ 480 ਮਰੀਜਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਸਰਜਰੀ ਕਰਵਾਉਣ ਵਾਲੇ ਮਰੀਜ਼ਾਂ ਨੂੰ ਆਪ੍ਰੇਸ਼ਨ ਤੋਂ ਬਾਅਦ ਵਰਤੋਂ ਵਿਚ ਲਿਆਇਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਦੀ ਸਿਹਤ ਦਾ ਖਾਸ ਧਿਆਨ ਰੱਖਣਾ ਬਹੁਤ ਜਰੂਰੀ ਹੈ ਕਿਉਂਕਿ ਇਹ ਸ਼ਰੀਰ ਦਾ ਬਹੁਤ ਨਾਜੁਕ ਪਰ ਮਹੱਤਵਪੂਰਣ ਅੰਗ ਹੁੰਦੀਆਂ ਹਨ। ਛੋਟੀ ਜਿਹੀ ਲਾਪਰਵਾਹੀ ਅੱਖਾਂ ਦੀ ਰੌਸ਼ਨੀ ਲਈ ਖਤਰਾ ਹੋ ਸਕਦੀ ਹੈ। ਅੱਖਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਕੋਈ ਵੀ ਪਰੇਸ਼ਾਨੀ ਹੋਵੇ ਤਾਂ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਅਖੀਰ ਵਿੱਚ ਪ੍ਰਬੰਧਕਾਂ ਨੇ ਡਾਕਟਰ ਰਾਜਨ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button