ਸਥਾਨਕ ਖਬਰ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 161ਵਾਂ ਮਹੀਨਾਵਾਰ ਸਮਾਗਮ

* ਕੌਂਸਲਰ ਪਿ੍ਰਤਪਾਲ ਕੌਰ ਤੁਲੀ ਨੇ ਕਰਵਾਈ ਸ਼ੁਰੂਆਤ

ਫਗਵਾੜਾ 9 ਅਪ੍ਰੈਲ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)        ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 161ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲਰ ਪਿ੍ਰਤਪਾਲ ਕੌਰ ਤੁਲੀ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਆਗੂ ਗੁਰਦੀਪ ਸਿੰਘ ਤੁਲੀ ਮੋਜੂਦ ਰਹੇ। ਮੁੱਖ ਮਹਿਮਾਨ ਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 14 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਦਵਿੰਦਰ ਸਿੰਘ, ਗੁਰਮਿੰਦਰ ਸਿੰਘ, ਬਰਿਜ ਭੂਸ਼ਨ, ਮੋਹਨ ਲਾਲ ਤਨੇਜਾ, ਮਨੀਸ਼ ਕਨੌਜੀਆ, ਸੁਧਾ ਬੇਦੀ, ਐਸ.ਸੀ. ਚਾਵਲਾ, ਰਾਜਕੁਮਾਰ ਕਨੌਜੀਆ, ਰਵੀਕਾਂਤ ਸਹਿਗਲ ਆਦਿ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Check Also
Close
Back to top button