ਪ੍ਰਮੁੱਖ ਖਬਰਾਂ
ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਅੱਖਾਂ ਦਾ ਫਰੀ ਆਪ੍ਰੇਸ਼ਨ ਕੈਂਪ
445 ਲੋੜਵੰਦਾਂ ਦੀ ਕੀਤੀ ਜਾਂਚ * 56 ਮਰੀਜਾਂ ਦੇ ਆਪ੍ਰੇਸ਼ਨ ਨਾਲ ਪਾਏ ਲੈਂਜ
ਫਗਵਾੜਾ 31 ਮਾਰਚ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਬਾਬਾ ਮੋਤੀ ਰਾਮ ਮਹਿਰਾ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲੀਡਜ਼ (ਯੂ.ਕੇ.) ਦੀ ਸੰਗਤ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਗਿਆ। ਜਿਸਦਾ ਉਦਘਾਟਨ ਮੱਖਣ ਸਿੰਘ ਯੂਕੇ, ਆਤਮਾ ਸਿੰਘ ਯੂਕੇ, ਬਲਜੀਤ ਯੂਕੇ, ਦਵਿੰਦਰ ਮਾਨ ਯੂਕੇ ਨੇ ਸਾਂਝੇ ਤੌਰ ’ਤੇ ਕੀਤਾ। ਇਸ ਕੈਂਪ ਵਿੱਚ 445 ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 56 ਮਰੀਜ਼ਾਂ ਦੀਆਂ ਅੱਖਾਂ ਵਿੱਚ ਸਰਜਰੀ ਰਾਹੀਂ ਫੋਲਡੇਬਲ ਲੈਂਸ ਫਰੀ ਪਾਏ ਗਏ। ਇਸ ਤੋਂ ਇਲਾਵਾ ਲੋੜ ਅਨੁਸਾਰ ਮਰੀਜਾਂ ਨੂੰ ਨਜਰ ਦੀਆਂ ਐਨਕਾਂ ਅਤੇ 320 ਮਰੀਜ਼ਾਂ ਨੂੰ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਆਪ੍ਰੇਸ਼ਨ ਤੋਂ ਬਾਅਦ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ। ਹਾਜਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਖਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਪਰ ਮਹੱਤਵਪੂਰਨ ਅੰਗ ਹੈ। ਥੋੜ੍ਹੀ ਜਿਹੀ ਲਾਪਰਵਾਹੀ ਅੱਖਾਂ ਲਈ ਖ਼ਤਰਨਾਕ ਹੋ ਸਕਦੀ ਹੈ। ਇਸ ਲਈ ਅੱਖਾਂ ਦੀ ਕੋਈ ਵੀ ਸਮੱਸਿਆ ਮਹਿਸੂਸ ਹੋਵੇ ਤਾਂ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਅਖੀਰ ‘ਚ ਪ੍ਰਬੰਧਕਾਂ ਨੇ ਡਾ. ਰਾਜਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਕੁਮਾਰ, ਪਰਮਿੰਦਰ ਸਿੰਘ, ਨਰਿੰਦਰ ਸਿੰਘ ਦੋਸਾਂਝ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਤਸਵੀਰ ਸਮੇਤ।
ਬਾਬਾ ਮੋਤੀ ਰਾਮ ਮਹਿਰਾ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲੀਡਜ਼ (ਯੂ.ਕੇ.) ਦੀ ਸੰਗਤ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਗਿਆ। ਜਿਸਦਾ ਉਦਘਾਟਨ ਮੱਖਣ ਸਿੰਘ ਯੂਕੇ, ਆਤਮਾ ਸਿੰਘ ਯੂਕੇ, ਬਲਜੀਤ ਯੂਕੇ, ਦਵਿੰਦਰ ਮਾਨ ਯੂਕੇ ਨੇ ਸਾਂਝੇ ਤੌਰ ’ਤੇ ਕੀਤਾ। ਇਸ ਕੈਂਪ ਵਿੱਚ 445 ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 56 ਮਰੀਜ਼ਾਂ ਦੀਆਂ ਅੱਖਾਂ ਵਿੱਚ ਸਰਜਰੀ ਰਾਹੀਂ ਫੋਲਡੇਬਲ ਲੈਂਸ ਫਰੀ ਪਾਏ ਗਏ। ਇਸ ਤੋਂ ਇਲਾਵਾ ਲੋੜ ਅਨੁਸਾਰ ਮਰੀਜਾਂ ਨੂੰ ਨਜਰ ਦੀਆਂ ਐਨਕਾਂ ਅਤੇ 320 ਮਰੀਜ਼ਾਂ ਨੂੰ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਆਪ੍ਰੇਸ਼ਨ ਤੋਂ ਬਾਅਦ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ। ਹਾਜਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਖਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਪਰ ਮਹੱਤਵਪੂਰਨ ਅੰਗ ਹੈ। ਥੋੜ੍ਹੀ ਜਿਹੀ ਲਾਪਰਵਾਹੀ ਅੱਖਾਂ ਲਈ ਖ਼ਤਰਨਾਕ ਹੋ ਸਕਦੀ ਹੈ। ਇਸ ਲਈ ਅੱਖਾਂ ਦੀ ਕੋਈ ਵੀ ਸਮੱਸਿਆ ਮਹਿਸੂਸ ਹੋਵੇ ਤਾਂ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਅਖੀਰ ‘ਚ ਪ੍ਰਬੰਧਕਾਂ ਨੇ ਡਾ. ਰਾਜਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਕੁਮਾਰ, ਪਰਮਿੰਦਰ ਸਿੰਘ, ਨਰਿੰਦਰ ਸਿੰਘ ਦੋਸਾਂਝ ਅਤੇ ਹੋਰ ਪਤਵੰਤੇ ਹਾਜ਼ਰ ਸਨ।ਤਸਵੀਰ ਸਮੇਤ।
—