ਸਥਾਨਕ ਖਬਰ

ਡਾ. ਅੰਬੇਡਕਰ ਦੇ ਵਿਚਾਰ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ – ਆਸ਼ੂ ਮਾਰਕੰਡਾ

ਜਨਮ ਦਿਹਾੜੇ ਮੌਕੇ ਬਾਬਾ ਸਾਹਿਬ ਦੇ ਬੁੱਤ ਨੂੰ ਭੇਂਟ ਕੀਤੀਆਂ ਫੁੱਲ ਮਾਲਾਵਾਂ

ਫਗਵਾੜਾ 14 ਅਪ੍ਰੈਲ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)         ਹਿਊਮਨ ਰਾਈਟਸ ਕੌਂਸਲ (ਇੰਡੀਆ) ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਆਸ਼ੂ ਮਾਰਕੰਡਾ ਅਤੇ ਹੋਰਨਾਂ ਕੌਂਸਲ ਆਗੂਆਂ ਨੇ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਡਾ. ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਵਿਖੇ ਸਥਾਪਤ ਬੁੱਤ ਨੂੰ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਮੌਕੇ ਜਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਨੇ ਕਿਹਾ ਕਿ ਭਾਰਤ ਰਤਨ ਡਾ. ਅੰਬੇਡਕਰ ਦਾ ਸਾਰਾ ਜੀਵਨ ਸੰਘਰਸ਼ਾਂ ਨਾਲ ਭਰਿਆ ਹੈ। ਇਸ ਦੇ ਬਾਵਜੂਦ ਉਹਨਾਂ ਨੇ ਨਾ ਸਿਰਫ ਉੱਚ ਸਿੱਖਿਆ ਪ੍ਰਾਪਤ ਕੀਤੀ ਬਲਕਿ ਭਾਰਤੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਵੀ ਵਿਲੱਖਣ ਭਾਰਤੀ ਸੰਵਿਧਾਨ ਦੀ ਰਚਨਾ ਕਰਕੇ ਕੀਤਾ ਹੈ। ਉਹਨਾਂ ਦੇ ਵਿਚਾਰ ਨੌਜਵਾਨਾਂ ਨੂੰ ਹਮੇਸ਼ਾ ਸੰਘਰਸ਼ ਕਰਨ ਅਤੇ ਅੱਗੇ ਵੱਧ ਕੇ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਦੀ ਪ੍ਰੇਰਣਾ ਦਿੰਦੇ ਰਹਿਣਗੇ। ਉਹਨਾਂ ਦੇ ਨਾਲ ਮੌਜੂਦ ਰਹੇ ਐਂਟੀ ਕੁਰੱਪਸ਼ਨ ਸੈਲ ਦੇ ਜਿਲ੍ਹਾ ਪ੍ਰਧਾਨ ਨੰਦ ਸੋਨੀ, ਜਿਲ੍ਹਾ ਮੀਤ ਪ੍ਰਧਾਨ ਅਮਰਜੀਤ ਬਸੂਟਾ, ਮਿੰਚੂ ਕਸ਼ਿਅਪ ਜਿਲ੍ਹਾ ਉਪ ਪ੍ਰਧਾਨ ਅਤੇ ਅਸ਼ੋਕੀ ਨਰੂੜ ਨੇ ਵੀ ਬਾਬਾ ਸਾਹਿਬ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਨੂੰ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ। ਉਹਨਾਂ ਲੋਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੇ ਬਾਰ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਮੂਹ ਸਮਾਜ ਨੂੰ ਪੜ੍ਹੋ-ਜੁੜੋ ਅਤੇ ਸੰਘਰਸ਼ ਕਰੋ ਦਾ ਸੰਦੇਸ਼ ਦਿੱਤਾ ਹੈ। ਜਿਸ ਤੋਂ ਸੇਧ ਲੈ ਕੇ ਵਿਦਿਆਰਥੀਆਂ ਨੂੰ ਸਫਲ ਜੀਵਨ ਜੀਊਣ ਲਈ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ।
ਤਸਵੀਰ – ਡਾ. ਅੰਬੇਡਕਰ ਜਯੰਤੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਆਸ਼ੂ ਮਾਰਕੰਡਾ ਦੇ ਨਾਲ ਨੰਦੀ ਸੋਨੀ, ਅਮਰਜੀਤ ਬਸੂਟਾ ਅਤੇ ਹੋਰ।

Related Articles

Leave a Reply

Your email address will not be published. Required fields are marked *

Back to top button