ਸਥਾਨਕ ਖਬਰ

ਸਰਬ ਨੌਜਵਾਨ ਸਭਾ ਦੀ ‘ਆਓ ਪੁੰਨ ਕਮਾਈਏ’ ਮੁਹਿਮ ਸ਼ਲਾਘਾਯੋਗ – ਐੱਸ.ਡੀ.ਓ. ਚੱਟਾਨੀ

* ਤੁਸ਼ਾਰ ਹਸਪਤਾਲ ਵਿਖੇ ਕਰਵਾਇਆ ਇੱਕ ਲੋੜਵੰਦ ਦੀ ਅੱਖ ਦਾ ਆਪ੍ਰੇਸ਼ਨ

ਫਗਵਾੜਾ 27 ਅਪ੍ਰੈਲ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)        ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਬਜੁਰਗ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਕ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਦੀ ਟੀਮ ਵਲੋਂ ਬਜੁਰਗ ਨਿਰਮਲ ਹਦੀਆਬਾਦ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸੀਵਰੇਜ ਬੋਰਡ ਨਗਰ ਨਿਗਮ ਫਗਵਾੜਾ ਦੇ ਐਸ.ਡੀ.ਓ. ਪਰਦੀਪ ਚੱਟਾਨੀ, ਯੋਧ ਸਿੰਘ ਇੰਚਾਰਜ ਜੀ.ਆਰ.ਪੀ. ਫਗਵਾੜਾ ਅਤੇ ਸੰਤੋਸ਼ ਕੁਮਾਰ ਗੋਗੀ ਜ਼ਿਲਾ ਪ੍ਰਧਾਨ ਐੱਸ.ਸੀ ਵਿੰਗ ‘ਆਪ’ ਨੇ ਸਭਾ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਐਸ.ਡੀ.ਓ. ਚੱਟਾਨੀ ਨੇ ਕਿਹਾ ਕਿ ‘ਆਓ ਪੁੰਨ ਕਮਾਈਏ’ ਮੁਹਿਮ ਤਹਿਤ ਲੋੜਵੰਦਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਬਹੁਤ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ। ਜਿਸ ਨਾਲ ਆਰਥਕ ਤੌਰ ਤੇ ਕਮਜੋਰ ਪਰਿਵਾਰਾਂ ਦੀ ਵੱਡੀ ਮੱਦਦ ਹੁੰਦੀ ਹੈ। ਉਹਨਾਂ ਆਪਣੇ ਵਲੋਂ ਵੀ ਸਭਾ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਜਰੂਰ ਦੇਣਾ ਚਾਹੀਦਾ ਹੈ। ਇਸ ਦੌਰਾਨ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਖਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਅੱਜ ਦੀ ਡਿਜੀਟਲ ਦੁਨੀਆ ਅਤੇ ਮੋਬਾਇਲ ਫੋਨਾਂ ਦੇ ਦੌਰ ‘ਚ ਅੱਖਾਂ ਦੀ ਸੰਭਾਲ ਦਾ ਮਹੱਤਵ ਹੋਰ ਵੀ ਜਿਆਦਾ ਹੈ। ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਸਮਾਜ ਸੇਵਕ ਮਦਨ ਲਾਲ ਤੇ ਲੈਕਚਰਾਰ ਹਰਜਿੰਦਰ ਗੋਗਨਾ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿਰਫ ਵੱਧਦਾ ਪ੍ਰਦੂਸ਼ਨ ਅੱਖਾਂ ਲਈ ਘਾਤਕ ਨਹੀਂ ਸਗੋਂ ਮੋਬਾਇਲ ਦੀ ਵੱਧ ਵਰਤੋਂ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਸੰਤੋਸ਼ ਕੁਮਾਰ ਗੋਗੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜੁਰਗ ਦੀ ਅੱਖ ‘ਚ ਫੋਲਡੇਬਲ ਲੈਨਜ ਪਾਇਆ ਗਿਆ ਹੈ। ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ  ਨੇ ਸਭਾ ਦੇ ਪ੍ਰੋਜੈਕਟਾਂ ਬਾਰੇ ਪਤਵੰਤਿਆਂ ਅਤੇ ਹਾਜਰੀਨ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਰਿੰਦਰ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਰਾਕੇਸ਼ ਕੋਛੜ, ਪ੍ਰਵਾਸੀ ਭਾਰਤੀ ਮਦਨ ਲਾਲ ਕੋਰੋਟਾਨਿਆ, ਮੈਡਮ ਸਪਨਾ ਸ਼ਾਰਦਾ, ਜੀਤ ਰਾਮ ਟਿੱਬੀ, ਸਤੀਸ਼ ਬੰਟੀ ਆਪ ਆਗੂ ਤੇ ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button