ਸਥਾਨਕ ਖਬਰ

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 451ਵਾਂ ਫਰੀ ਕੈਂਪ

125 ਮਰੀਜ਼ਾਂ ਦੀ ਕੀਤੀ ਜਾਂਚ *8 ਨਵੇਂ ਤਿਆਰ ਜਬਾੜੇ ਵੰਡੇ

ਫਗਵਾੜਾ 15 ਅਪ੍ਰੈਲ (   ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)     ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 451ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਡਾ. ਮਨਪ੍ਰੀਤ ਕੌਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਗਵਾੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਰੋਟਰੀ ਕਲੱਬ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਸਤਪਾਲ ਸੇਠੀ ਅਤੇ ਕਮਲਜੀਤ ਸਿੰਘ ਹੈਲਥ ਅਫਸਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਡਾ. ਮਨਪ੍ਰੀਤ ਕੌਰ ਨੇ ਦੀਪ ਪ੍ਰਜਵੱਲਿਤ ਕਰਕੇ ਕੈਂਪ ਦਾ ਸ਼ੁੱਭ ਆਰੰਭ ਕਰਵਾਇਆ। ਇਸ ਮੌਕੇ 8 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਦਿਆਂ ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਡਾ. ਗੌਰੀ ਦੀ ਅਗਵਾਈ ਹੇਠ ਲਗਭਗ 125 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਡਾ. ਗੌਰੀ ਨੇ ਹਾਜਰੀਨ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਗਰੁਕ ਵੀ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਮਈ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਐਨ.ਐਸ. ਸੈਣੀ, ਰੂਪ ਲਾਲ, ਰਵੀ ਕੁਮਾਰ, ਤਾਰਾ ਚੰਦ ਚੁੰਬਰ ਆਦਿ ਹਾਜਰ ਸਨ। ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button