ਦੇਸ਼

ਫਗਵਾੜਾ ਪੱਤਰਕਾਰ ਸੰਗਠਨ ਰਜਿ ਫਗਵਾੜਾ ਵਲੋਂ ਪਹਿਲਗਾਮ ਚ ਸੈਲਾਨੀਆਂ ਦਾ ਕਤਲ ਬੇਹੱਦ ਨਿੰਦਨਯੋਗ : ਡਾ ਰਮਨ

ਵਾਰਦਾਤ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ

ਫਗਵਾੜਾ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)   ) ਫਗਵਾੜਾ ਪੱਤਰਕਾਰ ਸੰਗਠਨ ਰਜਿ ਫਗਵਾੜਾ ਵਲੋਂ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਸੰਗਠਨ  ਦੇ ਪ੍ਰਧਾਨ ਡਾ ਰਮਨ ਪ੍ਰਧਾਨ ਜਰਨਲ ਸਕੱਤਰ ਸੁਸ਼ੀਲ ਸ਼ਰਮਾ ਅਤੇ ਖਜਾਨਚੀ ਜੀਵਨ ਸੰਘਾ ਨੇ ਕਿਹਾ ਕਿ ਇਹ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਹੈ ਨਿਹੱਥੇ ਮਾਸੂਮ ਲੋਕਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਘਟਨਾ ਮਨੁੱਖਤਾ ‘ਤੇ ਹਮਲਾ ਹੈ ਉਨ੍ਹਾਂ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ 2019 ਵਿੱਚ ਪੁਲਵਾਮਾ ਹਮਲਾ, 2016 ਵਿੱਚ ਉਰੀ ਹਮਲਾ ਹੋਇਆ ਸੀ, ਇਸ ਖੇਤਰ ਨੂੰ ਦਹਾਕਿਆਂ ਤੋਂ ਅੱਤਵਾਦੀਆਂ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਪ੍ਰਧਾਨ ਡਾ ਰਮਨ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਬਿਠਾਉਣਾ ਚਾਹੁੰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੇ ਮਨਾਂ ਵਿੱਚੋਂ ਡਰ ਦੂਰ ਕੀਤਾ ਜਾ ਸਕੇ ਉਨ੍ਹਾਂ
ਵਾਰਦਾਤ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ

Related Articles

Leave a Reply

Your email address will not be published. Required fields are marked *

Back to top button