ਯੂਥ ਵਾਇਸ ਫਾਊਂਡੇਸ਼ਨ ਨੇ ਹਿਊਮਨ ਰਾਈਟਸ ਕੌਂਸਲ ਦੇ ਸਹਿਯੋਗ ਨਾਲ ਲਗਾਇਆ ਪੰਜ ਰੋਜ਼ਾ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ
ਸ਼ੋਸ਼ਣ ਤੋਂ ਬਚਾਅ ਲਈ ਮਨੁੱਖੀ ਹੱਕਾਂ ਬਾਰੇ ਜਾਣਕਾਰੀ ਜ਼ਰੂਰੀ- ਨੰਦ ਸੋਨੀ
ਗਵਾੜਾ 18 ਮਈ ( ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ)
ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਗਗਨਦੀਪ ਸਿੰਘ ਢੱਟ ਦੀ ਅਗਵਾਈ ਹੇਠ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰਾਂ ਬਾਰੇ ਜਾਗਰੁਕ ਕਰਨ ਦੇ ਮਨੋਰਥ ਨਾਲ ਰਾਮਗੜ੍ਹੀਆ ਸੀ. ਸੈ. ਸਕੂਲ ਸਤਨਾਮਪੁਰਾ ਫਗਵਾੜਾ ਵਿਖੇ ਪੰਜ ਰੋਜਾ ਜਾਗਰੁਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਮਨੁੱਖੀ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਹਿਊਮਨ ਰਾਈਟਸ ਕੌਂਸਲ ਨੇ ਸਰਕਾਰ ਵਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਕੌਂਸਲ ਦੇ ਐਂਟੀ ਕੁਰੱਪਸ਼ ਸੈਲ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਨੰਦ ਸੋਨੀ ਨੇ ਦੱਸਿਆ ਕਿ ਕਿਸੇ ਵੀ ਤਰਾਂ ਦੇ ਸ਼ੋਸ਼ਣ ਦੀ ਸ਼ਿਕਾਇਤ ਸਬੰਧਤ ਵਿਭਾਗ ਨੂੰ ਹੈਲਪ ਲਾਈਨ ਨੰਬਰ ਰਾਹੀਂ ਦਿੱਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਕੌਂਸਲ ਵਲੋਂ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ ਵੱਖ ਸਕੂਲਾਂ ਤੇ ਕਾਲਜਾਂ ਵਿੱਚ ਜਾਗਰੁਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹਨਾਂ ਜਾਗਰੂਕਤਾ ਸੈਮੀਨਾਰ ਨੂੰ ਸਫਲ ਬਣਾਉਣ ਵਿੱਚ ਹਿਊਮਨ ਰਾਈਟਸ ਕੌਂਸਲ (ਇੰਡੀਆ) ਐਂਟੀਕੁਰੱਪਸ਼ਨ ਸੈਲ ਦੇ ਸੁਬਾ ਪ੍ਰਧਾਨ ਰਮਨ ਨਹਿਰਾ ਦੀ ਅਹਿਮ ਭੂਮਿਕਾ ਹੈ। ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨਾ ਇਕ ਭਲਾਈ ਦਾ ਕੰਮ ਹੈ। ਇਸ ਤੋਂ ਪਹਿਲਾ ਵੀ ਉਹ ਕਈ ਸਮਾਜਿਕ ਸਮੱਸਿਆਵਾਂ ਨਾਲ ਸਬੰਧਤ ਜਾਗਰੂਕਤਾ ਕੈਂਪ ਲਗਵਾ ਚੁੱਕੇ ਹਨ ਅਤੇ ਇਸੇ ਤਰਾਂ ਮੁਹਿਮ ਨੂੰ ਅੱਗੇ ਵੀ ਜਾਰੀ ਰੱਖਣਗੇ। ਇਸ ਦੌਰਾਨ ਸਕੂਲ ਪ੍ਰਿੰਸੀਪਲ ਹਰਦੀਪ ਕੌਰ ਨੇ ਮਨੁੂੱਖੀ ਅਧਿਕਾਰਾਂ ਬਾਰੇ ਵਿਦਿਆਰਥੀਆਂ ਦੀ ਜਾਣਕਾਰੀ ‘ਚ ਵਾਧਾ ਕਰਨ ਲਈ ਦੋਵੇਂ ਸੰਸਥਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਐਂਟੀਕੁਰੱਪਸ਼ਨ ਸੈਲ ਦੇ ਜਿਲਾ ਵਾਇਸ ਪ੍ਰਧਾਨ ਅਮਰਜੀਤ ਸਿੰਘ ਬਸੁਟਾ ਤੋਂ ਇਲਾਵਾ ਰਾਹੁਲ ਬਾਂਸਲ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।
ਤਸਵੀਰ ਸਮੇਤ।