ਸਥਾਨਕ ਖਬਰ

ਰਾਮਗੜ੍ਹੀਆ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਿਆਂ ਵਿਚ ਚੰਗਾ ਪ੍ਰਦਰਸ਼ਨ

ਰਾਮਗੜ੍ਹੀਆ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਿਆਂ ਵਿਚ ਚੰਗਾ ਪ੍ਰਦਰਸ਼ਨ

ਫਗਵਾੜਾ – ਮਈ 21 (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚੋਂ ਰਾਮਗੜ੍ਹੀਆ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ। ਇਨ੍ਹਾਂ ਨਤੀਜਿਆਂ ਵਿੱਚੋਂ ਕਾਲਜ ਦੀ ਵਿਦਿਆਰਥਣ ਤਮੰਨਾ ਗਰੇਵਾਲ ਨੇ 10 ਵਿਚੋਂ 7.73 ਐੱਸ ਜੀ ਪੀ ਏ  ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਕਰਨ ਸਿੰਘ ਨੇ 7.04  ਐੱਸ ਜੀ ਪੀ ਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਹਿਕਦੀਪ ਗਿੱਲ ਨੇ 6.64 ਐੱਸ ਜੀ ਪੀ ਏ  ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਿਲ ਦੇ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਨੇ ਇਸ ਪ੍ਰਾਪਤੀ ਨੂੰ ਰਾਮਗੜ੍ਹੀਆ ਕਾਲਜ ਅਤੇ ਸਮੂਹ ਸਟਾਫ਼ ਲਈ ਬਹੁਤ ਮਾਣ ਵਾਲੀ ਉਪਲੱਬਧੀ ਦੱਸਿਆ।  ਇਥੇ ਜਿਕਰਯੋਗ ਹੈ ਕਿ 1946 ਤੋਂ ਚੱਲ ਰਹੇ ਇਲਾਕੇ ਦੇ ਸਿਰਕੱਢ ਵਿਦਿਅਕ ਅਦਾਰੇ ਰਾਮਗੜ੍ਹੀਆ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਾ-ਮੱਤੇ ਇਤਿਹਾਸ ਨੂੰ ਦਹਰਾਉਂਦੇ ਹੋਏ ਬੀ ਏ ਵਿਚ ਸੋਸ਼ਲ ਸਾਇੰਸ ਦੇ ਵੱਖ ਵੱਖ ਵਿਸ਼ਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਕਵਾਇਤ ਨੂੰ ਕਾਇਮ ਰੱਖਿਆ ਹੈ। ਪ੍ਰਿੰਸੀਪਲ ਡਾ ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਾਲਾਂ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਤਾਂ ਕਿ ਕਾਲਜ ਦਾ ਨਾਮ ਹੋਰ ਉੱਚਾ ਉੱਠ ਸਕੇ। ਉਹਨਾਂ ਵਿਸ਼ੇਸ਼ ਤੌਰ ਤੇ ਕਿਹਾ ਕਿ  ਕਾਲਜ ਵਿਚ ਸਮਾਜਿਕ ਵਿਗਿਆਨ ਦੇ ਵਿਸ਼ਿਆਂ ਜਿਵੇਂ ਇਕੋਨੋਮਿਕਸ, ਰਾਜਨੀਤੀ ਸ਼ਾਸਤਰ, ਇਤਿਹਾਸ, ਅਤੇ ਭਾਸ਼ਾਵਾਂ ਪ੍ਰਤੀ ਰੁਝਾਨ ਵੱਧਣ ਲੱਗਿਆ ਹੈ। ਇਸ ਕਾਲਜ ਤੋਂ ਪਾਸ ਹੋਏ ਵਿਦਿਆਰਥੀ ਵੱਖ-ਵੱਖ ਖੇਤਰਾਂ ਜਿਵੇ ਸਿੱਖਿਆ, ਪ੍ਰਸ਼ਾਸਨ ਅਤੇ ਪੁਲਿਸ ਆਦਿ ਵਿਚ ਨਿਯੁਕਤ ਹੋ ਕੇ ਸਮਾਜ ਨੂੰ ਬਿਹਤਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਪਰਡੈਂਟ ਸੁਖਵਿੰਦਰ ਸਿੰਘ, ਡਾ ਹਰਮੀਤ ਕੌਰ, ਪ੍ਰੋ. ਕੁਲਵੀਰ ਕੌਰ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਅਰੁਣਾ ਰਾਣੀ , ਪ੍ਰੋ ਅਰਪਨਦੀਪ ਕੌਰ, ਪ੍ਰੋ ਤੇਜਿੰਦਰ,  ਡਾ ਜਸਕਰਨ ਸਿੰਘ, ਸ੍ਰੀ ਪਰਮਜੀਤ ਅਤੇ  ਸ੍ਰੀਮਤੀ ਪਰਮਿੰਦਰ ਕੌਰ ਆਦਿ ਸ਼ਾਮਿਲ ਸਨ ਅਤੇ ਉਹਨਾਂ ਸਾਰਿਆਂ ਨੇ ਚੰਗਾ ਪ੍ਰਦਰਸ਼ਨ ਕਰਨ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Related Articles

Leave a Reply

Your email address will not be published. Required fields are marked *

Back to top button