ਸਥਾਨਕ ਖਬਰ

ਸੂਦ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਕੁੱਕੜਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ – ਸੂਦ ਵਿਰਕ

ਸੂਦ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਕੁੱਕੜਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ - ਸੂਦ ਵਿਰਕ

ਕੁੱਕੜਾਂ ਹੁਸ਼ਿਆਰਪੁਰ 21 ਮਈ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)) ਸੂਦ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਿਤੀ 18 ਮਈ ਨੂੰ ਪਿੰਡ ਕੁੱਕੜਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਸੂਦ ਜਠੇਰਿਆਂ ਦੇ ਦਰਬਾਰ ‘ਤੇ ਚਿਰਾਗ ਰੌਸ਼ਨ ਕੀਤੇ ਗਏ ਅਤੇ ਸਵੇਰੇ 10 ਵਜੇ ਦਰਬਾਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਪ੍ਰਸਿੱਧ ਲੇਖਕ ਮਹਿੰਦਰ ਸੂਦ ਵਿਰਕ ਨੇ ਆਈਆਂ ਹੋਈਆਂ ਸੰਗਤਾਂ ਨੂੰ ਦਰਬਾਰ ਵਿਖੇ ਕੀਤੇ ਜਾ ਰਹੇ ਕਾਰਜਾਂ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਭਾਈ ਕੁਲਵਿੰਦਰ ਸਿੰਘ ਸੂਦ ਸੁੰਨੀ ਵਾਲਿਆ ਅਤੇ ਫਿਰ ਗਾਇਕ ਬਲਜਿੰਦਰ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ‘ਤੇ ਐਮ. ਆਰ. ਆਰ ਸੂਦ ਮੈਡੀਕਲ ਹੈਲਥ ਸੈਂਟਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸਵੇਰੇ ਚਾਹ ਪਕੌੜਿਆਂ ਦਾ ਲੰਗਰ ਅਤੇ ਬਾਅਦ ਦੁਪਹਿਰ ਬਾਬਾ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਦੇ ਸਮੂਹ ਮੈਂਬਰ ਸਹਿਬਾਨ ਨੇ ਹਜਾਰਾਂ ਦੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਦਾ ਮੇਲੇ ਦੀ ਰੌਣਕ ਵਧਾਉਣ ਅਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button