ਪ੍ਰਮੁੱਖ ਖਬਰਾਂ

ਸੀਮਾ ਸੁਰੱਖਿਆ ਬਲ ਦੇ ਡੀਆਈਜੀ ਨੂੰ ਮਿਲੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ

* ਦੇਸ਼ ਦੀ ਸੁਰੱਖਿਆ ‘ਚ ਬੀ.ਐਸ.ਐਫ. ਜਵਾਨਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਫਗਵਾੜਾ 29 ਮਈ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)        ) ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਨੇ ਸਰਹੱਦੀ ਸੁਰੱਖਿਆ ਬਲ ਦੇ ਡੀ.ਆਈ.ਜੀ. ਡਾ. ਸ਼ਿਵ ਕੁਮਾਰ ਨਾਲ ਉਨ੍ਹਾਂ ਦੇ ਜਲੰਧਰ ਸਥਿਤ ਦਫ਼ਤਰ ‘ਚ ਮੁਲਾਕਾਤ ਕੀਤੀ। ਇਸ ਦੌਰਾਨ ਕੌਂਸਲ ਦੇ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਮਾਹੀ ਵੀ ਉਨ੍ਹਾਂ ਦੇ ਨਾਲ ਸਨ। ਆਸ਼ੂ ਮਾਰਕੰਡਾ ਨੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਵਿੱਚ ਬੀ.ਐਸ.ਐਫ. ਜਵਾਨਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ’ਤੇ ਉਨ੍ਹਾਂ ਦੁਆਰਾ ਚੌਵੀ ਘੰਟੇ ਕੀਤੀ ਜਾਣ ਵਾਲੀ ਸਖ਼ਤ ਨਿਗਰਾਨੀ ਕਾਰਨ ਹੀ ਦੇਸ਼ ਦੇ ਨਾਗਰਿਕ ਰਾਤ ਨੂੰ ਚੈਨ ਦੀ ਨੀਂਦ ਸੌਂ ਸਕਦੇ ਹਨ। ਉਨ੍ਹਾਂ ਡਾ. ਸ਼ਿਵ ਕੁਮਾਰ ਨੂੰ ਮਨੁੱਖੀ ਅਧਿਕਾਰ ਪ੍ਰੀਸ਼ਦ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ, ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਕਾਂ ਵਿੱਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸ਼ਾਨਦਾਰ ਕੰਮ ਕਰਦੀ ਹੈ ਅਤੇ ਨਾਲ ਹੀ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਂਦੀ ਹੈ। ਡੀ.ਆਈ.ਜੀ. ਸ਼ਿਵ ਕੁਮਾਰ ਨੇ ਕੌਂਸਲ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਮਾਜ ਸੇਵਾ ਦੇ ਨਾਲ-ਨਾਲ ਲੋਕਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਫੈਲਾਉਣ ਦਾ ਸੁਝਾਅ ਦਿੱਤਾ। ਆਪਰੇਸ਼ਨ ਸਿੰਦੂਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੁਸ਼ਕਲ ਹਾਲਾਤਾਂ ਵਿੱਚ 150 ਕਰੋੜ ਭਾਰਤੀ ਨਾਗਰਿਕ ਫੌਜ ਦੀ ਤਾਕਤ ਬਣਦੇ ਹਨ। ਇਸ ਲਈ ਲੋਕਾਂ ਨੂੰ ਪੂਰੀ ਇਕਜੁਟਤਾ ਦੇ ਨਾਲ ਸੁਰੱਖਿਆ ਬਲਾਂ ਦੀ ਕਾਰਵਾਈ ਦਾ ਸਮਰਥਨ ਕਰਨਾ ਚਾਹੀਦਾ ਹੈ। ਆਸ਼ੂ ਮਾਰਕੰਡਾ ਅਤੇ ਜਸਵੀਰ ਮਾਹੀ ਨੇ ਉਨ੍ਹਾਂ ਨੂੰ ਭਰੋਸਾ ਦੁਵਾਇਆ ਕਿ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਵੀ ਕੌਂਸਲ ਦੀਆਂ ਗਤੀਵਿਧੀਆਂ ਦਾ ਜ਼ਰੂਰੀ ਹਿੱਸਾ ਬਣਾਇਆ ਜਾਵੇਗਾ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button