ਸਥਾਨਕ ਖਬਰ
ਫਗਵਾੜਾ ਇਨਵਾਇਰਮੈਂਟ ਐਸੋਸੀਏਸ਼ਨ ਨੇ ਮਨਾਇਆ ਵਿਸ਼ਵ ਜੈਵ ਵਿਭਿੰਨਤਾ ਦਿਵਸ
ਉਡਿਅਨ ਸ਼ਾਲਿਨੀ ਗਰੁੱਪ ਦਾ ਰਿਹਾ ਸਹਿਯੋਗ
ਫਗਵਾੜਾ – ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਫਗਵਾੜਾ ਇਨਵਾਇਰਮੈਂਟ ਐਸੋਸੀਏਸ਼ਨ ਵੱਲੋਂ ਉਡਿਅਨ ਸ਼ਾਲਿਨੀ ਗਰੁੱਪ ਫਗਵਾੜਾ ਦੇ ਸਹਿਯੋਗ ਨਾਲ ਵਿਸ਼ਵ ਜੈਵ ਵਿਭਿੰਨਤਾ ਦਿਵਸ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਖੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸ਼ਾਲਨੀ ਗਰੁੱਪ ਦੇ ਵਿਦਿਆਰਥੀਆਂ ਨੇ ਗੁਰੱਪ ਲੀਡਰ ਮੋਨਿਕਾ ਅਤੇ ਆਂਚਲ ਦੀ ਰਹਿਨੁਮਾਈ ‘ਚ ਹਿੱਸਾ ਲਿਆ। ਮੁੱਖ ਮਹਿਮਾਨ ਡਾ. ਕਮਲਜੀਤ ਕੌਰ ਨੇ ਦੀਪ ਪ੍ਰੱਜਵਲਿਤ ਕਰਕੇ ਸਮਾਗਮ ਦਾ ਸ਼ੁੱਭ ਆਰੰਭ ਕਰਵਾਇਆ। ਉਪਰੰਤ ਕ੍ਰਿਸ਼ਨ ਕੁਮਾਰ ਵਲੋਂ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਨੈਸ਼ਨਲ ਐਵਾਰਡੀ ਮਾਸਟਰ ਗੁਰਮੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜੈਵਿਕ ਵਿਭਿੰਨਤਾ ਦਿਵਸ ਦੀ ਮਹੱਤਤਾ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਦੱਸਿਆ ਕਿ ਜੈਵਿਕ ਵਿਭਿੰਨਤਾ ਕੀ ਹੈ ਅਤੇ ਇਸ ਦਾ ਸਾਡੇ ਜੀਵਨ ’ਤੇ ਕੀ ਪ੍ਰਭਾਵ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਮਨੁੱਖ ਵੱਲੋਂ ਕੁਦਰਤ ਨਾਲ ਖਿਲਵਾੜ ਕਰਨ ਅਤੇ ਲੋਪ ਹੋ ਰਹੇ ਜੀਵਾਂ ਕਾਰਨ ਧਰਤੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਮਧੂਮੱਖੀਆਂ ਦੇ ਸਾਡੇ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਵਰਣਨ ਕੀਤਾ ਅਤੇ ਹੈਰਾਨੀਜਨਕ ਤੱਥ ਪੇਸ਼ ਕੀਤੇ ਕਿ ਜੇਕਰ ਮਧੂ-ਮੱਖੀਆਂ ਨਾ ਹੁੰਦੀਆਂ ਤਾਂ ਸੰਸਾਰ ਵਿੱਚ ਭੁੱਖਮਰੀ ਹੋ ਸਕਦੀ ਸੀ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮਕਸਦ ਧਰਤੀ ਦੇ ਸਥਾਈ ਵਿਕਾਸ ਲਈ ਪ੍ਰਕਿਰਤੀ ਦੇ ਨਾਲ ਹਰ ਤਰ੍ਹਾਂ ਦੇ ਜੀਵਾਂ ਦਾ ਸੰਤੁਲਨ ਬਰਕਰਾਰ ਰੱਖਣ ਦਾ ਸੰਦੇਸ਼ ਦੇਣਾ ਹੈ। ਉਹਨਾਂ ਦੱਸਿਆ ਕਿ ਜੈਵਿਕ ਵਿਭਿੰਨਤਾ ਨਾ ਸਿਰਫ ਜੰਗਲੀ ਜੀਵਾਂ ਬਲਕਿ ਮਨੁੱਖਤਾ ਲਈ ਵੀ ਖਤਰਾ ਹੈ। ਸਮਾਗਮ ਦੌਰਾਨ ਬੁਲਾਰਿਆਂ ਨੇ ਜੰਗਲਾਂ ਦੀ ਕਟਾਈ ਨਾਲ ਪ੍ਰਕਿਰਤੀ ਤੇ ਪੈ ਰਹੇ ਮਾੜੇ ਅਸਰ ਬਾਰੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ ਜਿੱਥੇ ਗਲੋਬਲ ਵਾਰਮਿੰਗ ਘਟੇਗੀ ਉੱਥੇਹੀ ਜੀਵ ਵਿਭਿੰਨਤਾ ਦਾ ਖਤਰਾ ਵੀ ਟਲੇਗਾ। ਮਾਸਟਰ ਗੁਰਮੀਤ ਸਿੰਘ ਵਲੋਂ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਵੀ ਦਿੱਤੇ ਗਏ। ਤਾਰਾ ਚੰਦ ਚੁੰਬਰ ਨੇ ਵਿਦਿਆਰਥੀਆਂ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਪਰਵਰਿਸ਼ ਕਰਨ ਦਾ ਸੁਨੇਹਾ ਦਿੱਤਾ ਅਤੇ ਬੂਟੇ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇਣ ਦੀ ਗੱਲ ਵੀ ਕਹੀ। ਇਸ ਮੌਕੇ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਪੰਡਿਤ ਜੁਗਲ ਭਨੋਟ, ਐਨ.ਐਸ. ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਤਸਵੀਰ ਸਮੇਤ।
ਫਗਵਾੜਾ ਇਨਵਾਇਰਮੈਂਟ ਐਸੋਸੀਏਸ਼ਨ ਵੱਲੋਂ ਉਡਿਅਨ ਸ਼ਾਲਿਨੀ ਗਰੁੱਪ ਫਗਵਾੜਾ ਦੇ ਸਹਿਯੋਗ ਨਾਲ ਵਿਸ਼ਵ ਜੈਵ ਵਿਭਿੰਨਤਾ ਦਿਵਸ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਖੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸ਼ਾਲਨੀ ਗਰੁੱਪ ਦੇ ਵਿਦਿਆਰਥੀਆਂ ਨੇ ਗੁਰੱਪ ਲੀਡਰ ਮੋਨਿਕਾ ਅਤੇ ਆਂਚਲ ਦੀ ਰਹਿਨੁਮਾਈ ‘ਚ ਹਿੱਸਾ ਲਿਆ। ਮੁੱਖ ਮਹਿਮਾਨ ਡਾ. ਕਮਲਜੀਤ ਕੌਰ ਨੇ ਦੀਪ ਪ੍ਰੱਜਵਲਿਤ ਕਰਕੇ ਸਮਾਗਮ ਦਾ ਸ਼ੁੱਭ ਆਰੰਭ ਕਰਵਾਇਆ। ਉਪਰੰਤ ਕ੍ਰਿਸ਼ਨ ਕੁਮਾਰ ਵਲੋਂ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਨੈਸ਼ਨਲ ਐਵਾਰਡੀ ਮਾਸਟਰ ਗੁਰਮੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜੈਵਿਕ ਵਿਭਿੰਨਤਾ ਦਿਵਸ ਦੀ ਮਹੱਤਤਾ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਦੱਸਿਆ ਕਿ ਜੈਵਿਕ ਵਿਭਿੰਨਤਾ ਕੀ ਹੈ ਅਤੇ ਇਸ ਦਾ ਸਾਡੇ ਜੀਵਨ ’ਤੇ ਕੀ ਪ੍ਰਭਾਵ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਮਨੁੱਖ ਵੱਲੋਂ ਕੁਦਰਤ ਨਾਲ ਖਿਲਵਾੜ ਕਰਨ ਅਤੇ ਲੋਪ ਹੋ ਰਹੇ ਜੀਵਾਂ ਕਾਰਨ ਧਰਤੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਮਧੂਮੱਖੀਆਂ ਦੇ ਸਾਡੇ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਵਰਣਨ ਕੀਤਾ ਅਤੇ ਹੈਰਾਨੀਜਨਕ ਤੱਥ ਪੇਸ਼ ਕੀਤੇ ਕਿ ਜੇਕਰ ਮਧੂ-ਮੱਖੀਆਂ ਨਾ ਹੁੰਦੀਆਂ ਤਾਂ ਸੰਸਾਰ ਵਿੱਚ ਭੁੱਖਮਰੀ ਹੋ ਸਕਦੀ ਸੀ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮਕਸਦ ਧਰਤੀ ਦੇ ਸਥਾਈ ਵਿਕਾਸ ਲਈ ਪ੍ਰਕਿਰਤੀ ਦੇ ਨਾਲ ਹਰ ਤਰ੍ਹਾਂ ਦੇ ਜੀਵਾਂ ਦਾ ਸੰਤੁਲਨ ਬਰਕਰਾਰ ਰੱਖਣ ਦਾ ਸੰਦੇਸ਼ ਦੇਣਾ ਹੈ। ਉਹਨਾਂ ਦੱਸਿਆ ਕਿ ਜੈਵਿਕ ਵਿਭਿੰਨਤਾ ਨਾ ਸਿਰਫ ਜੰਗਲੀ ਜੀਵਾਂ ਬਲਕਿ ਮਨੁੱਖਤਾ ਲਈ ਵੀ ਖਤਰਾ ਹੈ। ਸਮਾਗਮ ਦੌਰਾਨ ਬੁਲਾਰਿਆਂ ਨੇ ਜੰਗਲਾਂ ਦੀ ਕਟਾਈ ਨਾਲ ਪ੍ਰਕਿਰਤੀ ਤੇ ਪੈ ਰਹੇ ਮਾੜੇ ਅਸਰ ਬਾਰੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ ਜਿੱਥੇ ਗਲੋਬਲ ਵਾਰਮਿੰਗ ਘਟੇਗੀ ਉੱਥੇਹੀ ਜੀਵ ਵਿਭਿੰਨਤਾ ਦਾ ਖਤਰਾ ਵੀ ਟਲੇਗਾ। ਮਾਸਟਰ ਗੁਰਮੀਤ ਸਿੰਘ ਵਲੋਂ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਵੀ ਦਿੱਤੇ ਗਏ। ਤਾਰਾ ਚੰਦ ਚੁੰਬਰ ਨੇ ਵਿਦਿਆਰਥੀਆਂ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਪਰਵਰਿਸ਼ ਕਰਨ ਦਾ ਸੁਨੇਹਾ ਦਿੱਤਾ ਅਤੇ ਬੂਟੇ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇਣ ਦੀ ਗੱਲ ਵੀ ਕਹੀ। ਇਸ ਮੌਕੇ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਪੰਡਿਤ ਜੁਗਲ ਭਨੋਟ, ਐਨ.ਐਸ. ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।ਤਸਵੀਰ ਸਮੇਤ।