ਸਥਾਨਕ ਖਬਰ

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 453ਵਾਂ ਫਰੀ ਕੈਂਪ

*120 ਮਰੀਜ਼ਾਂ ਦੀ ਕੀਤੀ ਜਾਂਚ *8 ਨਵੇਂ ਤਿਆਰ ਜਬਾੜੇ ਵੰਡੇ

ਫਗਵਾੜਾ 15 ਮਈ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)       ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 453ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਸਤਿਕਾਰਤ ਮਹਿਮਾਨ ਵਜੋਂ ਡਾ. ਪੂਨਮ (ਮੋਹਨ ਸਿੰਘ ਹਸਪਤਾਲ) ਨੇ ਹਾਜਰੀ ਲਗਵਾਈ। ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੇ ਦੀਪ ਪ੍ਰਜਵੱਲਿਤ ਕਰਕੇ ਕੈਂਪ ਦਾ ਸ਼ੁੱਭ ਆਰੰਭ ਕਰਵਾਇਆ। ਇਸ ਮੌਕੇ 8 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਦਿਆਂ ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ‘ਚ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 120 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਡਾ. ਤਮਨਪ੍ਰੀਤ ਨੇ ਹਾਜਰੀਨ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਗਰੁਕ ਵੀ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 2 ਜੂਨ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਰੋਟੇਰੀਅਨ ਸਤਪਾਲ ਸੇਠੀ, ਅਨੀਤਾ ਸੇਠੀ, ਅਲੋਕ ਸੇਠੀ, ਗੌਰੀ ਸੇਠੀ ਤੋਂ ਇਲਾਵਾ ਕ੍ਰਿਸ਼ਨ ਕੁਮਾਰ, ਰੂਪ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਐਨ.ਐਸ. ਸੈਣੀ, ਸ਼ਾਮ ਅਰੋੜੀ ਸ਼ੇਖੂਪੁਰੀਆ, ਰਾਜੇਸ਼ ਪਰਾਸ਼ਰ, ਰਾਕੇਸ਼ ਅੱਗਰਵਾਲ, ਰਾਮ ਲੁਭਾਇਆ, ਸੁਧੀਰ ਸ਼ਰਮਾ, ਬਬਲੀ ਸ਼ਰਮਾ, ਵੰਦਨਾ, ਸ਼ਰਮਾ, ਮਨੀਸ਼ ਕਨੌਜੀਆ, ਸੁਰਿੰਦਰ ਪਾਲ ਆਦਿ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button