ਰਾਜਨੀਤੀ

ਸਰਬ ਨੌਜਵਾਨ ਸਭਾ ਨੇ ਸੰਤੋਸ਼ ਕੁਮਾਰ ਗੋਗੀ ਨੂੰ ‘ਆਪ’ ਦੇ ਜ਼ਿਲ੍ਹਾ ਸਕੱਤਰ ਬਣਨ ’ਤੇ ਕੀਤਾ ਸਨਮਾਨਤ

* ਵੱਖ-ਵੱਖ ਜੱਥੇਬੰਦੀਆਂ ਨੇ ਦਿੱਤੀਆਂ ਸ਼ੁੱਭ ਇੱਛਾਵਾਂ

ਫਗਵਾੜਾ 1 ਜੂਨ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)                 ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਅੱਜ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੰਤੋਸ਼ ਕੁਮਾਰ ਗੋਗੀ ਨੂੰ ਆਪ ਪਾਰਟੀ ਦਾ ਜਿਲ੍ਹਾ ਸਕੱਤਰ ਬਣਨ ‘ਤੇ ਸਨਮਾਨਤ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਤੋਸ਼ ਕੁਮਾਰ ਗੋਗੀ ਸਰਬ ਨੌਜਵਾਨ ਸਭਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਵੀ ਹਨ। ਜਿਸ ਕਰਕੇ ਸਭਾ ਲਈ ਵੀ ਇਹ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਉਹ ‘ਆਪ’ ਪਾਰਟੀ ਦੇ ਸਰਗਰਮ ਮੈਂਬਰ ਹੋਣ ਤੋਂ ਇਲਾਵਾ ਹੁਣ ਤੱਕ ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਦੇ ਨਾਤੇ ਵਧੀਆ ਸੇਵਾਵਾਂ ਦਿੰਦੇ ਰਹੇ ਹਨ। ਉਹਨਾਂ ਦੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਦਾ ਸਤਿਕਾਰ ਕਰਦੇ ਹੋਏ ਪਾਰਟੀ ਲੀਡਰਸ਼ਿਪ ਨੇ ਜਿਲ੍ਹਾ ਸਕੱਤਰ ਐਲਾਨਿਆ ਹੈ। ਜਿਸ ਦੇ ਲਈ ਉਹ ਸਭਾ ਦੇ ਸਮੂਹ ਮੈਂਬਰਾਂ ਵਲੋਂ ਸੰਤੋਸ਼ ਕੁਮਾਰ ਗੋਗੀ ਨੂੰ ਸ਼ੁੱਭ ਇੱਛਾਵਾਂ ਦਿੰਦੇ ਹਨ। ਇਸ ਮੌਕੇ ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਫਗਵਾੜਾ ਅਤੇ ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਸੰਤੋਸ਼ ਕੁਮਾਰ ਗੋਗੀ ਨੂੰ ਜਿਲ੍ਹਾ ਸਕੱਤਰ ਬਣਨ ਤੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਵਰਨ ਸਿੰਘ ਪ੍ਰਧਾਨ ਹਲਵਾਈ ਯੂਨੀਅਨ ਨੇ ਦੱਸਿਆ ਕਿ ਸੰਤੋਸ਼ ਕੁਮਾਰ ਗੋਗੀ ਨੂੰ ‘ਸਰਬੱਤ ਦੇ ਭਲਾ’ ਦੀ ਗੱਲ ਕਰਨ ਅਤੇ ਸਮਾਜ ਭਲਾਈ ‘ਚ ਉਹਨਾਂ ਦੇ ਯੋਗਦਾਨ ਲਈ ਸਨਮਾਨਤ ਕੀਤਾ ਗਿਆ ਹੈ। ਨਵ ਨਿਯੁਕਤ ਜਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ ਨੇ ਸਮੂਹ ਜੱਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਦੇ ਵਫਾਦਾਰ ਸਿਪਾਹੀ ਹੋਣ ਦੇ ਨਾਤੇ ਬਤੌਰ ਜਿਲ੍ਹਾ ਪ੍ਰਧਾਨ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਦੇ ਸਹਿਯੋਗ ਨਾਲ ਫਗਵਾੜਾ ਸਮੇਤ ਸਮੁੱਚੇ ਜਿਲ੍ਹੇ ਦੇ ਵਿਕਾਸ ਦਾ ਹਰ ਸੰਭਵ ਉਪਰਾਲਾ ਕਰਨਗੇ। ਇਸ ਦੇ ਨਾਲ ਹੀ ਸਮਾਜ ਭਲਾਈ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਣ ਦਾ ਭਰੋਸਾ ਵੀ ਉਹਨਾਂ ਵਲੋਂ ਦਿੱਤਾ ਗਿਆ। ਇਸ ਮੌਕੇ ਸਭਾ ਦੇ  ਜਨਰਲ ਸਕੱਤਰ ਡਾ. ਵਿਜੇ ਕੁਮਾਰ, ਗੁਰਦੀਪ ਸਿੰਘ ਤੁਲੀ ਹਲਕਾ ਕੋਆਡੀਨੇਟਰ ਵਪਾਰ ਸੈੱਲ, ਗੁਰਦੀਪ ਸਿੰਘ ਬਲਾਕ ਪ੍ਰਧਾਨ, ਜਸ਼ਨ ਮਹਿਰਾ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਭੁੱਲਰਾਈ, ਗੁਰਸ਼ਰਨ ਸਿੰਘ ਬਾਸੀ, ਕੇਵਿਨ ਸਿੰਘ, ਗੁਲਸ਼ਨ ਕਪੂਰ, ਵਿੱਕੀ ਸਿੰਘ,  ਸ਼ੁਭਮ ਸ਼ਰਮਾ, ਮਨਦੀਪ ਬਾਸੀ ਹਾਜ਼ਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button