ਸਰਬ ਨੌਜਵਾਨ ਸਭਾ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਕੋਰਸਾਂ ਨੇ ਸੈਂਕੜੇ ਲੜਕੀਆਂ ਨੂੰ ਆਤਮ ਨਿਰਭਰ ਬਣਾਇਆ ਡੀ.ਕੇ. ਵਰਮਾ
ਸੋਸਵਾ ਪੰਜਾਬ ਦੀ ਟੀਮ ਨੇ ਕੀਤਾ ਵੋਕੇਸ਼ਨਲ ਸੈਂਟਰ ਦਾ ਨਰੀਖਣ
ਫਗਵਾੜਾ 4 ਜੂਨ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਰਜਿ. ਫਗਵਾੜਾ ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਔਰਤਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਅਤੇ ਆਤਮ-ਨਿਰਭਰ ਬਣਾਉਣ ਦੇ ਮੰਤਵ ਨਾਲ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਸਕੀਮ ਨੰਬਰ ਤਿੰਨ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦਾ ਅੱਜ ਸੋਸਵਾ ਪੰਜਾਬ ਦੇ ਮੈਂਬਰ ਡਾਇਰੈਕਟਰ ਡੀ.ਕੇ. ਵਰਮਾ ਰਿਟਾ. ਚੀਫ ਕਮਿਸ਼ਨਰ ਆਬਕਾਰੀ ਵਿਭਾਗ ਨੇ ਦੌਰਾ ਕੀਤਾ। ਉਹਨਾਂ ਦੇ ਨਾਲ ਸੋਸਵਾ ਪੰਜਾਬ ਦੇ ਪ੍ਰੋਗਰਾਮਿੰਗ ਮੈਨੇਜਰ ਵਰਸ਼ਾ ਅਰੋੜਾ ਵੀ ਸਨ। ਸੋਸਵਾ ਦੀ ਟੀਮ ਦਾ ਸਵਾਗਤ ਸੁਸਾਇਟੀ ਦੇ ਸਲਾਹਕਾਰ ਬੋਰਡ ਮੈਂਬਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਅਤੇ ਜਨਰਲ ਸਕੱਤਰ ਡਾ. ਵਿਜੈ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਸਭਾ ਵਲੋਂ ਵੋਕੇਸ਼ਨਲ ਸੈਂਟਰ ‘ਚ ਲੜਕੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਦਿੱਤੀ ਜਾ ਰਹੀ ਸਿਖਲਾਈ ਦੇ ਕੰਮ ਦਾ ਨਰੀਖਣ ਕੀਤਾ। ਪ੍ਰਧਾਨ ਸੁਖਵਿੰਦਰ ਸਿੰਘ ਨੇ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸੈਂਟਰ ਵਿਖੇ ਹੋਮ ਕੇਅਰ ਕੋਰਸ ਪ੍ਰਤੀ ਲੜਕੀਆਂ ’ਚ ਵੱਡਾ ਉਤਸ਼ਾਹ ਹੈ। ਜਿਸਦੇ ਤਹਿਤ ਬਜ਼ੁਰਗਾਂ ਅਤੇ ਬੱਚਿਆਂ ਦੀ ਸਾਂਭ ਸੰਭਾਲ ਦੀ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾਂਦੀ ਹੈ। ਮੈਂਬਰ ਡਾਇਰੈਕਟਰ ਡੀ.ਕੇ. ਵਰਮਾ ਨੇ ਸੈਂਟਰ ਦੀ ਕਾਰਗੁਜਾਰੀ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਔਰਤਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਪ੍ਰਤੀ ਸਭਾ ਦੀ ਵਚਨਬੱਧਤਾ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦਾ ਮਕਸਦ ਉਹਨਾ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਘਰੇਲੂ ਔਰਤਾਂ ਦਾ ਸਵੈ-ਰੁਜ਼ਗਾਰਤ ਹੋਣਾ ਬਹੁਤ ਜ਼ਰੂਰੀ ਹੋ ਗਿਆ ਹੈ, ਤਾਂ ਜੋ ਪਰਿਵਾਰ ਦਾ ਗੁਜ਼ਾਰਾ ਆਸਾਨੀ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਸੋਸਵਾ ਪੰਜਾਬ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਔਰਤਾਂ ਨੂੰ ਦਸਤਕਾਰੀ ਦੀ ਸਿਖਲਾਈ ਦੇ ਕੇ ਸਵੈ-ਰੁਜ਼ਗਾਰ ਬਣਾਉਣ ਲਈ ਸੂਬਾ ਪੱਧਰੀ ਉਪਰਾਲੇ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਪ੍ਰਿੰ: ਗੁਰਮੀਤ ਪਲਾਹੀ ਨੇ ਪਤਵੰਤਿਆਂ ਨੂੰ ਸਭਾ ਵਲੋਂ ਕੀਤੇ ਜਾਣ ਵਾਲੇ ਹੋਰ ਸਮਾਜ ਸੇਵੀ ਕਾਰਜਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ, ਵਾਤਾਵਰਨ ਦੀ ਸੰਭਾਲ, ਨਸ਼ਿਆਂ ਵਿਰੁੱਧ ਸੈਮੀਨਾਰ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਆਦਿ ਅਨੇਕਾਂ ਕਾਰਜ ਸਭਾ ਵੱਲੋਂ ਪਿਛਲੇ 36 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਹਨ। ਸਭਾ ਵਲੋਂ ਮੈਂਬਰ ਡਾਇਰੈਕਟਰ ਡੀ.ਕੇ. ਵਰਮਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਡਮ ਤਨੂ, ਮੈਡਮ ਸਪਨਾ ਸ਼ਾਰਦਾ, ਮੈਡਮ ਮਨਪ੍ਰੀਤ ਕੌਰ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਮਨਦੀਪ ਬਾਸੀ, ਰਾਕੇਸ਼ ਕੋਛੜ, ਗੁਰਸ਼ਰਨ ਬਾਸੀ, ਰਾਜ ਕੁਮਾਰ ਰਾਜਾ, ਜੈਸਮੀਨ, ਬਲਜੀਤ, ਮਨਪ੍ਰੀਤ, ਅਮਨਪ੍ਰੀਤ, ਸਿਮਰਨਜੀਤ, ਹਰਮਨ, ਤਮੰਨਾ, ਸਲੋਨੀ, ਸਿਮਰਨ, ਕੰਵਲਪ੍ਰੀਤ, ਰਮਨ, ਸਰੀਨਾ, ਜਸਪ੍ਰੀਤ, ਗੀਤ, ਅੰਜਲੀ, ਪ੍ਰਿੰਯਕਾ, ਮੇਘਾ, ਉਪਿੰਦਰ ਕੌਰ, ਪਰਵੀਨ, ਅਮਨਜੋਤ, ਸੰਜਨਾ, ਗਗਨਦੀਪ, ਮਮਤਾ, ਅੰਜਲੀ ਹੀਰ, ਪ੍ਰਭਜੋਤ, ਖੁਸ਼ੀ ਰਾਣਾ, ਲਵਪ੍ਰੀਤ ਕੌਰ, ਪ੍ਰਿਆ, ਤਾਨੀਆ, ਮਨੀਸ਼ਾ, ਕਾਮਿਨੀ, ਸੁੰਦਰਸ਼ੀਲਾ, ਨੇਹਾ, ਨਿਸ਼ਾ ਆਦਿ ਹਾਜ਼ਰ ਸਨ।
ਤਸਵੀਰ ਸਮੇਤ।