ਸਥਾਨਕ ਖਬਰ

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 454ਵਾਂ ਫਰੀ ਕੈਂਪ *115 ਮਰੀਜ਼ਾਂ ਦੀ ਕੀਤੀ ਜਾਂਚ *3 ਨਵੇਂ ਤਿਆਰ ਜਬਾੜੇ ਵੰਡੇ

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 454ਵਾਂ ਫਰੀ ਕੈਂਪ *115 ਮਰੀਜ਼ਾਂ ਦੀ ਕੀਤੀ ਜਾਂਚ *3 ਨਵੇਂ ਤਿਆਰ ਜਬਾੜੇ ਵੰਡੇ

  1. ਫਗਵਾੜਾ 2 ਜੂਨ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ       ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 454ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਫਗਵਾੜਾ ਦੇ ਅਸਿਸਟੇਂਟ ਕਮਿਸ਼ਨਰ ਅਨੀਸ਼ ਬਾਂਸਲ ਨੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਸਤਿਕਾਰਤ ਮਹਿਮਾਨ ਵਜੋਂ ਰੋਟੇਰੀਅਨ ਸਤਪਾਲ ਸੇਠੀ ਨੇ ਹਾਜਰੀ ਲਗਵਾਈ। ਮੁੱਖ ਮਹਿਮਾਨ ਨੇ ਦੀਪ ਪ੍ਰਜਵੱਲਿਤ ਕਰਕੇ ਕੈਂਪ ਦਾ ਸ਼ੁੱਭ ਆਰੰਭ ਕਰਵਾਇਆ। ਇਸ ਮੌਕੇ 3 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਦਿਆਂ ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ‘ਚ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਡਾ. ਤਮਨਪ੍ਰੀਤ ਨੇ ਹਾਜਰੀਨ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਗਰੁਕ ਵੀ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 16 ਜੂਨ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਰੂਪ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਸ਼ੁਭਮ ਸ਼ਰਮਾ, ਮੁਕੇਸ਼ ਦੁੱਗਲ ਆਦਿ ਹਾਜਰ ਸਨ।
    ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button