ਸਥਾਨਕ ਖਬਰ

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 455ਵਾਂ ਫਰੀ ਕੈਂਪ

110 ਮਰੀਜ਼ਾਂ ਦੀ ਕੀਤੀ ਜਾਂਚ *6 ਨਵੇਂ ਤਿਆਰ ਜਬਾੜੇ ਵੰਡੇ

ਫਗਵਾੜਾ 16 ਜੂਨ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ       ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 455ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਫਗਵਾੜਾ ਤੋਂ ਮੇਅਰ ਰਾਮਪਾਲ ਉੱਪਲ ਨੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਸਤਿਕਾਰਤ ਮਹਿਮਾਨ ਵਜੋਂ ਰੋਟੇਰੀਅਨ ਸਤਪਾਲ ਸੇਠੀ ਨੇ ਹਾਜਰੀ ਲਗਵਾਈ। ਮੁੱਖ ਮਹਿਮਾਨ ਨੇ ਦੀਪ ਪ੍ਰਜਵੱਲਿਤ ਕਰਕੇ ਕੈਂਪ ਦਾ ਸ਼ੁੱਭ ਆਰੰਭ ਕਰਵਾਇਆ। ਇਸ ਮੌਕੇ 6 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਦਿਆਂ ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ‘ਚ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। 25 ਨਵੇਂ ਲੋੜਵੰਦਾਂ ਨੂੰ ਜਬਾੜੇ ਲਗਾਉਣ ਦੀ ਤੀਸਰੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਡਾ. ਤਮਨਪ੍ਰੀਤ ਨੇ ਹਾਜਰੀਨ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਗਰੁਕ ਵੀ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਜੁਲਾਈ ਦਿਨ ਮੰਗਲਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਡਾ. ਦਵਿੰਦਰ ਛਾਬੜਾ, ਐਡਵੋਕੇਟ ਅਨੂੰ ਆਜਾਦ, ਇੰਦਰ ਖੁਰਾਣਾ, ਕ੍ਰਿਸ਼ਨ ਕੁਮਾਰ, ਰੂਪ ਲਾਲ, ਗੁਲਸ਼ਨ ਕਪੂਰ, ਐਨ.ਐਸ. ਸੈਣੀ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਹਰਵਿੰਦਰ ਸਿੰਘ ਆਦਿ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button