ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 164ਵਾਂ ਮਹੀਨਾਵਾਰ ਸਮਾਗਮ
* ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਕਰਵਾਈ ਆਰੰਭਤਾ
ਫਗਵਾੜਾ 9 ਜੁਲਾਈ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 164ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਸ਼ਿਰਕਤ ਕੀਤੀ। ਉਹਨਾਂ ਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 15 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਉਹਨਾਂ ਦੱਸਿਆ ਕਿ ਇਸ ਵਾਰ ਦੇ ਰਾਸ਼ਨ ਵੰਡ ਸਮਾਗਮ ‘ਚ ਬਿ੍ਰਜ ਮੋਹਨ ਪੁਰੀ ਵਲੋਂ ਵੀ ਵਢਮੁੱਲਾ ਸਹਿਯੋਗ ਪ੍ਰਾਪਤ ਹੋਇਆ। ਇਸ ਮੌਕੇ ਮੋਹਨ ਲਾਲ ਤਨੇਜਾ, ਅਸ਼ੋਕ ਕੁਮਾਰ, ਰਮੇਸ਼ ਬਹਿਲ, ਮਨੀਸ਼ ਕਨੌਜੀਆ, ਰਾਜਕੁਮਾਰ, ਐਸ.ਸੀ. ਚਾਵਲਾ, ਰਵੀ ਕਾਂਤ ਸਹਿਗਲ ਆਦਿ ਹਾਜ਼ਰ ਸਨ।
ਤਸਵੀਰ ਸਮੇਤ।