ਸਥਾਨਕ ਖਬਰ
ਲਾਇਨ ਗੁਰਦੀਪ ਸਿੰਘ ਕੰਗ ਨੇ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਸੁਰੱਖਿਆ ਦਾ ਸੰਦੇਸ਼
ਮਲਟੀਪਲ ਚੇਅਰਮੈਨ ਲਾਇਨ ਦਵਿੰਦਰਪਾਲ ਅਰੋੜਾ ਨੇ ਕੀਤੀ ਸ਼ਲਾਘਾ
ਫਗਵਾੜਾ 13 ਜੁਲਾਈ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਨੇਤਰਹੀਣ ਬਿਰਧ ਆਸ਼ਰਮ, ਸਪਰੋੜ ਵਿੱਚ ਬੂਟੇ ਲਗਾ ਕੇ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਮਲਟੀਪਲ ਚੇਅਰਮੈਨ (ਫੂਡ ਫਾਰ ਹੰਗਰ) ਲਾਇਨ ਦਵਿੰਦਰਪਾਲ ਅਰੋੜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਦੇਵ ਅਰੋੜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ., ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਲਾਇਨ ਕੰਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਅੱਜ ਪੂਰੀ ਦੁਨੀਆ ਲਈ ਇੱਕ ਚੁਣੌਤੀ ਹੈ। ਜਿਸ ਤੋਂ ਨਜਿੱਠਣ ਲਈ ਲਾਇਨਜ਼ ਇੰਟਰਨੈਸ਼ਨਲ ਵੀ ਪੂਰਾ ਸਹਿਯੋਗ ਦੇ ਰਿਹਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਹ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਰੁੱਖ ਲਗਾਉਂਦੇ ਹਨ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਅਧੀਨ ਆਉਣ ਵਾਲੇ ਲਾਇਨਜ਼ ਕਲੱਬਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੀ ਮਦਦ ਨਾਲ ਫਗਵਾੜਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਬੂਟੇ ਲਗਾਏ ਜਾਣਗੇ। ਲਾਇਨ ਕੰਗ ਨੇ ਵਾਤਾਵਰਣ ਸੁਰੱਖਿਆ ਲਈ ਰੁੱਖ ਲਗਾਉਣ ਵਾਲੇ ਸਾਰੇ ਵਾਤਾਵਰਣ ਪ੍ਰੇਮੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਲਗਾਏ ਗਏ ਬੂਟਿਆਂ ਦੀ ਸਹੀ ਦੇਖਭਾਲ ਹੋ ਸਕੇ। ਕਿਉਂਕਿ ਆਮ ਤੌਰ ’ਤੇ ਜ਼ਿਆਦਾ ਰੁੱਖ ਲਗਾਉਣ ਦੀ ਦੌੜ ‘ਚ, ਉਨ੍ਹਾਂ ਦੀ ਸਹੀ ਦੇਖਭਾਲ ਨਹੀਂ ਕੀਤੀ ਜਾਂਦੀ ਅਤੇ ਉਹ ਬੂਟੇ ਜਾਂ ਤਾਂ ਪੇੜ ਬਣਨ ਤੋਂ ਪਹਿਲਾਂ ਹੀ ਸੁੱਕ ਜਾਂਦੇ ਹਨ ਜਾਂ ਜਾਨਵਰਾਂ ਦੁਆਰਾ ਪੁੱਟ ਕੇ ਬਰਬਾਦ ਕਰ ਦਿੱਤੇ ਜਾਂਦੇ ਹਨ। ਆਸ਼ਰਮ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਵੀ ਗੁਰਦੀਪ ਸਿੰਘ ਕੰਗ ਦੇ ਇਸ ਯਤਨ ਦੀ ਸ਼ਲਾਘਾ ਕੀਤੀ। ਇਸ ਮੌਕੇ ਲਾਇਨ ਗੁਰਦੀਪ ਸਿੰਘ ਕੰਗ ਦੇ ਪੁੱਤਰ ਪ੍ਰਣਵ ਕੰਗ ਤੋਂ ਇਲਾਵਾ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਲਾਇਨ ਸਤਵਿੰਦਰ ਸਿੰਘ ਭਮਰਾ, ਅੰਕੁਸ਼ ਓਹਰੀ, ਵਿੱਕੀ ਚੁੰਬਰ, ਲਾਇਨ ਮੋਹਿਤ ਅਰੋੜਾ, ਲਾਇਨ ਦੀਪਕ ਸੇਠੀ ਆਦਿ ਮੌਜੂਦ ਸਨ।
ਤਸਵੀਰ ਸਮੇਤ।
ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਨੇਤਰਹੀਣ ਬਿਰਧ ਆਸ਼ਰਮ, ਸਪਰੋੜ ਵਿੱਚ ਬੂਟੇ ਲਗਾ ਕੇ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਮਲਟੀਪਲ ਚੇਅਰਮੈਨ (ਫੂਡ ਫਾਰ ਹੰਗਰ) ਲਾਇਨ ਦਵਿੰਦਰਪਾਲ ਅਰੋੜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਦੇਵ ਅਰੋੜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ., ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਲਾਇਨ ਕੰਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਅੱਜ ਪੂਰੀ ਦੁਨੀਆ ਲਈ ਇੱਕ ਚੁਣੌਤੀ ਹੈ। ਜਿਸ ਤੋਂ ਨਜਿੱਠਣ ਲਈ ਲਾਇਨਜ਼ ਇੰਟਰਨੈਸ਼ਨਲ ਵੀ ਪੂਰਾ ਸਹਿਯੋਗ ਦੇ ਰਿਹਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਹ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਰੁੱਖ ਲਗਾਉਂਦੇ ਹਨ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਅਧੀਨ ਆਉਣ ਵਾਲੇ ਲਾਇਨਜ਼ ਕਲੱਬਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੀ ਮਦਦ ਨਾਲ ਫਗਵਾੜਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਬੂਟੇ ਲਗਾਏ ਜਾਣਗੇ। ਲਾਇਨ ਕੰਗ ਨੇ ਵਾਤਾਵਰਣ ਸੁਰੱਖਿਆ ਲਈ ਰੁੱਖ ਲਗਾਉਣ ਵਾਲੇ ਸਾਰੇ ਵਾਤਾਵਰਣ ਪ੍ਰੇਮੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਲਗਾਏ ਗਏ ਬੂਟਿਆਂ ਦੀ ਸਹੀ ਦੇਖਭਾਲ ਹੋ ਸਕੇ। ਕਿਉਂਕਿ ਆਮ ਤੌਰ ’ਤੇ ਜ਼ਿਆਦਾ ਰੁੱਖ ਲਗਾਉਣ ਦੀ ਦੌੜ ‘ਚ, ਉਨ੍ਹਾਂ ਦੀ ਸਹੀ ਦੇਖਭਾਲ ਨਹੀਂ ਕੀਤੀ ਜਾਂਦੀ ਅਤੇ ਉਹ ਬੂਟੇ ਜਾਂ ਤਾਂ ਪੇੜ ਬਣਨ ਤੋਂ ਪਹਿਲਾਂ ਹੀ ਸੁੱਕ ਜਾਂਦੇ ਹਨ ਜਾਂ ਜਾਨਵਰਾਂ ਦੁਆਰਾ ਪੁੱਟ ਕੇ ਬਰਬਾਦ ਕਰ ਦਿੱਤੇ ਜਾਂਦੇ ਹਨ। ਆਸ਼ਰਮ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਵੀ ਗੁਰਦੀਪ ਸਿੰਘ ਕੰਗ ਦੇ ਇਸ ਯਤਨ ਦੀ ਸ਼ਲਾਘਾ ਕੀਤੀ। ਇਸ ਮੌਕੇ ਲਾਇਨ ਗੁਰਦੀਪ ਸਿੰਘ ਕੰਗ ਦੇ ਪੁੱਤਰ ਪ੍ਰਣਵ ਕੰਗ ਤੋਂ ਇਲਾਵਾ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਲਾਇਨ ਸਤਵਿੰਦਰ ਸਿੰਘ ਭਮਰਾ, ਅੰਕੁਸ਼ ਓਹਰੀ, ਵਿੱਕੀ ਚੁੰਬਰ, ਲਾਇਨ ਮੋਹਿਤ ਅਰੋੜਾ, ਲਾਇਨ ਦੀਪਕ ਸੇਠੀ ਆਦਿ ਮੌਜੂਦ ਸਨ।ਤਸਵੀਰ ਸਮੇਤ।
—