ਸਥਾਨਕ ਖਬਰ
ਐਕਸ.ਈ.ਐਨ. ਪਾਵਰਕਾਮ ਅਤੇ ਮਾਰਕੀਟ ਕਮੇਟੀ ਚੇਅਰਮੈਨ ਨੂੰ ਦਿੱਤਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੋਭਾ ਯਾਤਰਾ ਦਾ ਸੱਦਾ ਪੱਤਰ
* 14 ਅਗਸਤ ਨੂੰ ਦੁਪਹਿਰ 3 ਵਜੇ ਮੋਨੀ ਬਾਬਾ ਮੰਦਰ ਤੋਂ ਹੋਵੇਗੀ ਆਰੰਭਤਾ
ਫਗਵਾੜਾ 8 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ ਵੱਲੋਂ 14 ਅਗਸਤ ਨੂੰ ਕੱਢੀ ਜਾ ਰਹੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਯਾਤਰਾ ਵਿੱਚ ਸ਼ਾਮਲ ਹੋਣ ਲਈ ਪ੍ਰਬੰਧਕਾਂ ਵਲੋਂ ਪਾਵਰਕਾਮ ਫਗਵਾੜਾ ਦੇ ਐਕਸ.ਈ.ਐਨ ਹਰਦੀਪ ਕੁਮਾਰ ਅਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਿਸ਼ਾਲ ਯਾਤਰਾ ਵੀਰਵਾਰ ਨੂੰ ਦੁਪਹਿਰ 3 ਵਜੇ ਪੁਰਾਣੀ ਦਾਣਾ ਮੰਡੀ ਸਥਿਤ ਮੋਨੀ ਬਾਬਾ ਮੰਦਰ ਤੋਂ ਧਾਰਮਿਕ ਰਸਮਾਂ ਨਾਲ ਸ਼ੁਰੂ ਹੋਵੇਗੀ। ਜੋ ਕਿ ਗੁਰੂ ਹਰਗੋਬਿੰਦ ਨਗਰ, ਮੰਡੀ ਰੋਡ, ਗੁੜ ਮੰਡੀ ਰੋਡ, ਗਾਂਧੀ ਚੌਕ, ਬਾਂਸਾਵਾਲਾ ਬਾਜ਼ਾਰ, ਗਊਸ਼ਾਲਾ ਰੋਡ, ਸਰਾਏ ਰੋਡ ਦੀ ਪਰਿਕਰਮਾ ਕਰਦਿਆਂ ਵਾਪਸ ਮੋਨੀ ਬਾਬਾ ਮੰਦਰ ਵਿਖੇ ਸਮਾਪਤ ਹੋਵੇਗੀ। ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਲੰਗਰ ਸੰਸਥਾਵਾਂ ਅਤੇ ਮਾਰਕੀਟ ਕਮੇਟੀਆਂ ਵਲੋਂ ਸੁਆਦੀ ਲੰਗਰਾਂ ਦੀ ਸੇਵਾ ਵੀ ਵਰਤਾਈ ਜਾਵੇਗੀ। ਸ਼ੋਭਾ ਯਾਤਰਾ ‘ਚ ਫਗਵਾੜਾ ਤੋਂ ਇਲਾਵਾ ਹੋਰ ਸ਼ਹਿਰਾਂ ਤੋਂ ਪਹੁੰਚੀਆਂ ਸ਼੍ਰੀ ਰਾਧਾ ਕ੍ਰਿਸ਼ਨ ਜੀ ਨਾਲ ਸਬੰਧਤ ਸੁੰਦਰ ਝਾਕੀਆਂ, ਬੈਂਡ, ਢੋਲ, ਨਗਾੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਸੱਦਾ ਪੱਤਰ ਵੰਡਣ ਦੀ ਪ੍ਰਕਿਰਿਆ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਮੌਕੇ ਪ੍ਰਦੀਪ ਆਹੂਜਾ, ਰਾਜੂ ਚਹਿਲ ਅਤੇ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ ਕੈਪਸ਼ਨ : ਐਕਸ.ਈ.ਐਨ. ਹਰਦੀਪ ਕੁਮਾਰ ਅਤੇ ਚੇਅਰਮੈਨ ਤਵਿੰਦਰ ਰਾਮ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸਾਬਕਾ ਮੇਅਰ ਅਰੁੁਣ ਖੋਸਲਾ ਅਤੇ ਹੋਰ।
ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ ਵੱਲੋਂ 14 ਅਗਸਤ ਨੂੰ ਕੱਢੀ ਜਾ ਰਹੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਯਾਤਰਾ ਵਿੱਚ ਸ਼ਾਮਲ ਹੋਣ ਲਈ ਪ੍ਰਬੰਧਕਾਂ ਵਲੋਂ ਪਾਵਰਕਾਮ ਫਗਵਾੜਾ ਦੇ ਐਕਸ.ਈ.ਐਨ ਹਰਦੀਪ ਕੁਮਾਰ ਅਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਿਸ਼ਾਲ ਯਾਤਰਾ ਵੀਰਵਾਰ ਨੂੰ ਦੁਪਹਿਰ 3 ਵਜੇ ਪੁਰਾਣੀ ਦਾਣਾ ਮੰਡੀ ਸਥਿਤ ਮੋਨੀ ਬਾਬਾ ਮੰਦਰ ਤੋਂ ਧਾਰਮਿਕ ਰਸਮਾਂ ਨਾਲ ਸ਼ੁਰੂ ਹੋਵੇਗੀ। ਜੋ ਕਿ ਗੁਰੂ ਹਰਗੋਬਿੰਦ ਨਗਰ, ਮੰਡੀ ਰੋਡ, ਗੁੜ ਮੰਡੀ ਰੋਡ, ਗਾਂਧੀ ਚੌਕ, ਬਾਂਸਾਵਾਲਾ ਬਾਜ਼ਾਰ, ਗਊਸ਼ਾਲਾ ਰੋਡ, ਸਰਾਏ ਰੋਡ ਦੀ ਪਰਿਕਰਮਾ ਕਰਦਿਆਂ ਵਾਪਸ ਮੋਨੀ ਬਾਬਾ ਮੰਦਰ ਵਿਖੇ ਸਮਾਪਤ ਹੋਵੇਗੀ। ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਲੰਗਰ ਸੰਸਥਾਵਾਂ ਅਤੇ ਮਾਰਕੀਟ ਕਮੇਟੀਆਂ ਵਲੋਂ ਸੁਆਦੀ ਲੰਗਰਾਂ ਦੀ ਸੇਵਾ ਵੀ ਵਰਤਾਈ ਜਾਵੇਗੀ। ਸ਼ੋਭਾ ਯਾਤਰਾ ‘ਚ ਫਗਵਾੜਾ ਤੋਂ ਇਲਾਵਾ ਹੋਰ ਸ਼ਹਿਰਾਂ ਤੋਂ ਪਹੁੰਚੀਆਂ ਸ਼੍ਰੀ ਰਾਧਾ ਕ੍ਰਿਸ਼ਨ ਜੀ ਨਾਲ ਸਬੰਧਤ ਸੁੰਦਰ ਝਾਕੀਆਂ, ਬੈਂਡ, ਢੋਲ, ਨਗਾੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਸੱਦਾ ਪੱਤਰ ਵੰਡਣ ਦੀ ਪ੍ਰਕਿਰਿਆ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਮੌਕੇ ਪ੍ਰਦੀਪ ਆਹੂਜਾ, ਰਾਜੂ ਚਹਿਲ ਅਤੇ ਹੋਰ ਪਤਵੰਤੇ ਵੀ ਹਾਜਰ ਸਨ।ਤਸਵੀਰ ਕੈਪਸ਼ਨ : ਐਕਸ.ਈ.ਐਨ. ਹਰਦੀਪ ਕੁਮਾਰ ਅਤੇ ਚੇਅਰਮੈਨ ਤਵਿੰਦਰ ਰਾਮ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸਾਬਕਾ ਮੇਅਰ ਅਰੁੁਣ ਖੋਸਲਾ ਅਤੇ ਹੋਰ।