ਸਥਾਨਕ ਖਬਰ
ਸਰਬ ਨੌਜਵਾਨ ਸਭਾ ਨੇ ਵਿਧਾਨਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੂੰ ਦਿੱਤਾ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦਾ ਸੱਦਾ ਪੱਤਰ
* ਵਿਆਹ ਸਮਾਗਮ ਦੀਆਂ ਤਿਆਰੀਆਂ ਸਿਖਰਾਂ ‘ਤੇ - ਸੰਤੋਸ਼ ਗੋਗੀ
ਫਗਵਾੜਾ, 18 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵੱਲੋਂ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੂੰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਹਰ ਸਾਲ ਦੀ ਤਰ੍ਹਾਂ ਇਸ ਵਾਰ 11 ਅਕਤੂਬਰ ਨੂੰ ਕਰਵਾਏ ਜਾ ਰਹੇ 35ਵੇਂ ਸਾਲਾਨਾ ਸਮੂਹਿਕ ਵਿਆਹ ਸਮਾਗਮ ਦਾ ਸੱਦਾ ਪੱਤਰ ਦਿੱਤਾ ਗਿਆ। ਇਸ ਦੌਰਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਇਹ ਸਮੂਹਿਕ ਵਿਆਹ ਸਮਾਗਮ 11 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਫਗਵਾੜਾ ਵਿਖੇ ਧਾਰਮਿਕ ਰੀਤੀ-ਰਿਵਾਜ ਅਨੁਸਾਰ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਸਭਾ ਅਤੇ ਸੁਸਾਇਟੀ ਦਾ ਉਦੇਸ਼ ਆਰਥਕ ਪੱਖੋਂ ਕਮਜੋਰ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਪੂਰੀ ਸ਼ਾਨ ਨਾਲ ਕਰਵਾ ਕੇ ਉਨ੍ਹਾਂ ਦੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਵਾਉਣਾ ਹੈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸਭਾ ਵਲੋਂ ਲਗਾਤਾਰ 35 ਸਾਲ ਤੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਆਹ ਸਮਾਗਮ ਦੌਰਾਨ ਕੰਨਿਆ ਦਾਨ ਦੀ ਰਸਮ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਭਾ ਦੇ ਐਡਵਾਈਜਰੀ ਬੋਰਡ ਦੇ ਮੈਂਬਰ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਵਿਆਹ ਸਮਾਗਮ ਦੀਆਂ ਤਿਆਰੀਆਂ ਪੂਰੇ ਸਿਖਰਾਂ ਤੇ ਹਨ ਅਤੇ ਸੱਦਾ ਪੱਤਰ ਦੇਣ ਦਾ ਸਿਲਸਿਲਾ ਵੀ ਜਾਰੀ ਹੈ। ਸਭਾ ਦੇ ਸਮੂਹ ਮੈਂਬਰਾਂ ‘ਚ ਹਰ ਵਾਰ ਦੀ ਤਰ੍ਹਾਂ ਵਿਆਹ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਮੌਕੇ ਵਿੱਕੀ ਸਿੰਘ, ਚਰਨਜੀਤ ਚੰਨੀ (ਓ.ਐਸ.ਡੀ. ਸਪੀਕਰ), ਸਾਹਿਬਜੀਤ ਸਾਬੀ, ਮਨਦੀਪ ਬਾਸੀ, ਜਸ਼ਨ ਮਹਿਰਾ, ਰਾਜ ਕੁਮਾਰ ਰਾਜਾ ਤੋਂ ਇਲਾਵਾ ਸਭਾ ਦੇ ਜਨਰਲ ਸਕੱਤਰ ਡਾ. ਵਿਜੈ ਕੁਮਾਰ, ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ, ਨਰਿੰਦਰ ਸੈਣੀ, ਪਰਮਜੀਤ ਰਾਏ, ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।
ਤਸਵੀਰ – ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੂੰ ਸੱਦਾ ਪੱਤਰ ਦੇਣ ਮੌਕੇ ਸਭਾ ਤੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਐਡਵਾਈਜਰੀ ਬੋਰਡ ਦੇ ਮੈਂਬਰ ਸੰਤੋਸ਼ ਕੁਮਾਰ ਗੋਗੀ ਅਤੇ ਹੋਰ।
ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵੱਲੋਂ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੂੰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਹਰ ਸਾਲ ਦੀ ਤਰ੍ਹਾਂ ਇਸ ਵਾਰ 11 ਅਕਤੂਬਰ ਨੂੰ ਕਰਵਾਏ ਜਾ ਰਹੇ 35ਵੇਂ ਸਾਲਾਨਾ ਸਮੂਹਿਕ ਵਿਆਹ ਸਮਾਗਮ ਦਾ ਸੱਦਾ ਪੱਤਰ ਦਿੱਤਾ ਗਿਆ। ਇਸ ਦੌਰਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਇਹ ਸਮੂਹਿਕ ਵਿਆਹ ਸਮਾਗਮ 11 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਫਗਵਾੜਾ ਵਿਖੇ ਧਾਰਮਿਕ ਰੀਤੀ-ਰਿਵਾਜ ਅਨੁਸਾਰ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਸਭਾ ਅਤੇ ਸੁਸਾਇਟੀ ਦਾ ਉਦੇਸ਼ ਆਰਥਕ ਪੱਖੋਂ ਕਮਜੋਰ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਪੂਰੀ ਸ਼ਾਨ ਨਾਲ ਕਰਵਾ ਕੇ ਉਨ੍ਹਾਂ ਦੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਵਾਉਣਾ ਹੈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸਭਾ ਵਲੋਂ ਲਗਾਤਾਰ 35 ਸਾਲ ਤੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਆਹ ਸਮਾਗਮ ਦੌਰਾਨ ਕੰਨਿਆ ਦਾਨ ਦੀ ਰਸਮ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਭਾ ਦੇ ਐਡਵਾਈਜਰੀ ਬੋਰਡ ਦੇ ਮੈਂਬਰ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਵਿਆਹ ਸਮਾਗਮ ਦੀਆਂ ਤਿਆਰੀਆਂ ਪੂਰੇ ਸਿਖਰਾਂ ਤੇ ਹਨ ਅਤੇ ਸੱਦਾ ਪੱਤਰ ਦੇਣ ਦਾ ਸਿਲਸਿਲਾ ਵੀ ਜਾਰੀ ਹੈ। ਸਭਾ ਦੇ ਸਮੂਹ ਮੈਂਬਰਾਂ ‘ਚ ਹਰ ਵਾਰ ਦੀ ਤਰ੍ਹਾਂ ਵਿਆਹ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਮੌਕੇ ਵਿੱਕੀ ਸਿੰਘ, ਚਰਨਜੀਤ ਚੰਨੀ (ਓ.ਐਸ.ਡੀ. ਸਪੀਕਰ), ਸਾਹਿਬਜੀਤ ਸਾਬੀ, ਮਨਦੀਪ ਬਾਸੀ, ਜਸ਼ਨ ਮਹਿਰਾ, ਰਾਜ ਕੁਮਾਰ ਰਾਜਾ ਤੋਂ ਇਲਾਵਾ ਸਭਾ ਦੇ ਜਨਰਲ ਸਕੱਤਰ ਡਾ. ਵਿਜੈ ਕੁਮਾਰ, ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ, ਨਰਿੰਦਰ ਸੈਣੀ, ਪਰਮਜੀਤ ਰਾਏ, ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।ਤਸਵੀਰ – ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੂੰ ਸੱਦਾ ਪੱਤਰ ਦੇਣ ਮੌਕੇ ਸਭਾ ਤੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਐਡਵਾਈਜਰੀ ਬੋਰਡ ਦੇ ਮੈਂਬਰ ਸੰਤੋਸ਼ ਕੁਮਾਰ ਗੋਗੀ ਅਤੇ ਹੋਰ।