ਸਥਾਨਕ ਖਬਰ

ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਅਤੇ ਕ੍ਰਿਏਟਿਵ ਏਜ ਅਕੈਡਮੀ ਨੇ ਕਰਵਾਇਆ ‘ਬੱਚਿਆਂ ਦੀ ਸ਼ਾਮ, ਬੱਚਿਆਂ ਦੇ ਨਾਮ’ ਸਮਾਗਮ

ਗਾਇਕ ਰਣਜੀਤ ਰਾਣਾ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਭਰਿਆ ਜੋਸ਼

ਫਗਵਾੜਾ 19 ਅਗਸਤ (   ਸੁਸ਼ੀਲ ਸ਼ਰਮਾ,)         ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਸੁਤੰਤਰਤਾ ਦਿਵਸ ਦੇ ਸਬੰਧ ‘ਚ ਨਵੇਕਲੀ ਪਹਿਲ ਕਰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਸਤਨਾਮਪੁਰਾ ਵਿਖੇ ‘ਬੱਚਿਆਂ ਦੀ ਸ਼ਾਮ, ਬੱਚਿਆਂ ਦੇ ਨਾਮ’ ਸਮਾਗਮ ਦਾ ਆਯੋਜਨ ਕੀਤਾ ਗਿਆ। ਕ੍ਰਿਏਟਿਵ ਏਜ ਅਕੈਡਮੀ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਨਿੱਕੇ-ਨਿੱਕੇ ਬੱਚਿਆਂ ਨੇ ਦੇਸ਼ ਭਗਤੀ ਨੂੰ ਸਮਰਪਿਤ ਗੀਤ, ਕਵਿਤਾ, ਡਾਂਸ ਆਦਿ ਦੇ ਰੰਗਾਰੰਗ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਗਾਇਕ ਰਣਜੀਤ ਰਾਣਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨ, ਮੋਬਾਇਲ ਫੋਨ ਤੋਂ ਦੂਰ ਰਹਿਣ ਆਦਿ ਲਈ ਪ੍ਰੇਰਿਤ ਕੀਤਾ। ਉਹਨਾਂ ਆਪਣੀ ਸੁਰੀਲੀ ਆਵਾਜ਼ ‘ਚ ਦੇਸ਼ ਭਗਤੀ ਦੇ ਗੀਤ ਵੀ ਗਾਏ ਅਤੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ‘ਚ ਰੰਗ ਦਿੱਤਾ। ਸਮਾਗਮ ਦੌਰਾਨ ਸਵੱਛਤਾ, ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ ਗਿਆ ਤੇ ਨਾਲ ਹੀ ਹਾਜਰੀਨ ਨੂੰ ਕਪੜੇ ਦੇ ਥੈਲੇ ਵੰਡੇ ਗਏ। ਕ੍ਰਿਏਟਿਵ ਏਜ ਅਕੈਡਮੀ ਦੇ ਪ੍ਰਧਾਨ ਅਸ਼ੀਸ਼ ਗਾਂਧੀ ਅਤੇ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਦੇ ਚਾਰਟਰ ਪ੍ਰਧਾਨ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਸੁਸ਼ੀਲ ਸ਼ਰਮਾ ਅਨੁਸਾਰ ਜੋਸ਼ੀਲੇ ਅਤੇ ਦੇਸ਼ ਭਗਤੀ ਦੇ ਮਾਹੌਲ ਦੇ ਨਾਲ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਕਲੱਬ ਸਕੱਤਰ ਲਾਇਨ ਬਲਵਿੰਦਰ ਸਿੰਘ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ, ਲਾਇਨ ਸੁਖਜੀਤ ਸਮਰਾ, ਲਾਇਨ ਇੰਦਰਜੀਤ ਸਿੰਘ, ਲਾਇਨ ਚਮਨ ਲਾਲ, ਲਾਇਨ ਮੋਹਨ ਸਿੰਘ ਕੋਹਲੀ ਤੋਂ ਇਲਾਵਾ ਸੀਮਾ ਖੁਰਾਣਾ, ਅਸ਼ਵਨੀ ਭਾਟੀਆ, ਦੀਕਸ਼ਾ ਭਾਟੀਆ, ਬਲਵੰਤ ਬਿੱਲੂ, ਚਾਰੂ ਦੱਤ ਸੁਧੀਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ ਸਮੇਤ।

Related Articles

Leave a Reply

Your email address will not be published. Required fields are marked *

Back to top button