ਪ੍ਰਮੁੱਖ ਖਬਰਾਂ
ਲੋੜਵੰਦਾਂ ਦੀਆਂ ਅੱਖਾਂ ਨੂੰ ਨਵੀਂ ਰੌਸ਼ਨੀ ਦੇਣਾ ਮਨੁੱਖਤਾ ਨਾਲ ਪਿਆਰ ਦੀ ਨਿਸ਼ਾਨੀ – ਐੱਸ.ਡੀ.ਐੱਮ. ਜਸ਼ਨਜੀਤ ਸਿੰਘ
* ਸਰਬ ਨੌਜਵਾਨ ਸਭਾ ਨੇ ਬਜ਼ੁਰਗ ਦੀ ਅੱਖ ਦਾ ਕਰਵਾਇਆ ਫਰੀ ਆਪ੍ਰੇਸ਼ਨ
ਫਗਵਾੜਾ 29 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਵਲੋਂ ਮਿਲੇ ਆਰਥਕ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਮੋਤੀਆਬਿੰਦ ਨਾਲ ਪੀੜ੍ਹਤ ਬਜ਼ੁਰਗ ਮਦਨ ਲਾਲ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜਸ਼ਨਜੀਤ ਸਿੰਘ ਐੱਸ.ਡੀ.ਐੱਮ. ਫਗਵਾੜਾ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜਤਿੰਦਰ ਸਿੰਘ ਕੁੰਦੀ (ਇੰਟਰਨੈਸ਼ਨਲ ਡਾਇਰੈਕਟਰ ਅਲਾਇੰਸ ਕਲੱਬ) ਅਤੇ ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਸ਼ਾਮਲ ਹੋਏ। ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਨੇਤਰ ਰੋਗੀ ਮਰੀਜ਼ ਨੂੰ ਦਵਾਈਆਂ ਭੇਂਟ ਕਰਦੇ ਹੋਏ ਕਿਹਾ ਕਿ ਸਮਾਜ ਦੀ ਅਸਲ ਸੇਵਾ ਉਹੀ ਹੈ ਜਦੋਂ ਅਸੀਂ ਕਿਸੇ ਲੋੜਵੰਦ ਦੇ ਦਰਦ ਨੂੰ ਮਹਿਸੂਸ ਕਰਕੇ ਉਸਨੂੰ ਰਾਹਤ ਦੇਣ ਲਈ ਯਤਨ ਕਰਦੇ ਹਾਂ। ਉਹਨਾ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਵੱਲੋਂ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾਉਣਾ ਬਹੁਤ ਵੱਡਾ ਪੁੰਨ ਦਾ ਕੰਮ ਹੈ। ਇਸ ਤਰ੍ਹਾਂ ਦੇ ਉਪਰਾਲੇ ਨਾ ਸਿਰਫ਼ ਮਰੀਜ਼ ਅਤੇ ਉਸ ਦੇ ਪਰਿਵਾਰ ਲਈ ਰਾਹਤ ਭਰੇ ਹੁੰਦੇ ਹਨ, ਸਗੋਂ ਸਮਾਜ ਨੂੰ ਮਨੁੱਖਤਾ ਨਾਲ ਪਿਆਰ ਕਰਨ ਦਾ ਸੁਨੇਹਾ ਵੀ ਦਿੰਦੇ ਹਨ। ਨੇਤਰ ਰੋਗਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀ ‘ਚ ਆਮ ਤੌਰ ’ਤੇ ਮੋਤੀਆਬਿੰਦ ਵਿਕਸਿਤ ਹੋਣਾ ਸ਼ੁਰੂ ਹੋ ਜਾਂਦਾ ਹੈ। ਮੋਤੀਆਬਿੰਦ ਆਮ ਤੌਰ ’ਤੇ ਬਹੁਤ ਹੌਲੀ ਹੌਲੀ ਵਧਦਾ ਹੈ, ਇਸ ਲਈ ਮਰੀਜ ਨੂੰ ਇਸ ਦਾ ਅਹਿਸਾਸ ਨਹੀਂ ਹੁੰਦਾ। ਜੇਕਰ ਸਮੇਂ ਸਿਰ ਜਾਂਚ ਕਰਵਾਈ ਜਾਵੇ ਤਾਂ ਰੁਟੀਨ ਜਾਂਚ ਵਿੱਚ ਇਲਾਜ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ 40 ਸਾਲ ਦੀ ਉਮਰ ਤੋਂ ਬਾਅਦ ਸਾਲ ਵਿੱਚ ਇੱਕ ਵਾਰ ਰੁਟੀਨ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਡਾ. ਤੁਸ਼ਾਰ ਨੇ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਜਤਿੰਦਰ ਸਿੰਘ ਕੁੰਦੀ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਮੈਂ ਇਸ ਸਮਾਜ ਸੇਵੀ ਉਪਰਾਲੇ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਇਹ ਸਾਡੇ ਸਮਾਜ ਦੀ ਵੱਡੀ ਜ਼ਿੰਮੇਵਾਰੀ ਹੈ ਕਿ ਜਿੱਥੇ ਲੋੜ ਹੈ, ਉਥੇ ਅਸੀਂ ਖੜੇ ਹੋਈਏ। ਉਹਨਾਂ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜ਼ੁਰਗ ਮਦਨ ਲਾਲ ਦੀ ਅੱਖ ‘ਚ ਫੋਲਡੇਬਲ ਲੈਨਜ਼ ਪਾਇਆ ਗਿਆ ਹੈ। ਇਸ ਮੌਕੇ ਨਰਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਰਮਨ ਨਹਿਰਾ ਸਮਾਜ ਸੇਵਕ ਤੋਂ ਇਲਾਵਾ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਾਜ ਕੁਮਾਰ ਕਨੌਜੀਆ, ਡਾ. ਕੁਲਦੀਪ ਸਿੰਘ, ਮੈਨੇਜਰ ਜਗਜੀਤ ਸੇਠ, ਵਿਨੋਦ ਭਾਸਕਰ, ਸਵਰਨ ਸਿੰਘ ਸਵਰਨ ਸਵੀਟ ਸ਼ਾਪ, ਆਰ.ਪੀ. ਸ਼ਰਮਾ, ਹਰਜਿੰਦਰ ਗੋਗਨਾ, ਗੁਰਪ੍ਰੀਤ ਸਿੰਘ, ਜੀਤ ਰਾਮ ਟਿੱਬੀ, ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਵਲੋਂ ਮਿਲੇ ਆਰਥਕ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਮੋਤੀਆਬਿੰਦ ਨਾਲ ਪੀੜ੍ਹਤ ਬਜ਼ੁਰਗ ਮਦਨ ਲਾਲ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜਸ਼ਨਜੀਤ ਸਿੰਘ ਐੱਸ.ਡੀ.ਐੱਮ. ਫਗਵਾੜਾ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜਤਿੰਦਰ ਸਿੰਘ ਕੁੰਦੀ (ਇੰਟਰਨੈਸ਼ਨਲ ਡਾਇਰੈਕਟਰ ਅਲਾਇੰਸ ਕਲੱਬ) ਅਤੇ ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਸ਼ਾਮਲ ਹੋਏ। ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਨੇਤਰ ਰੋਗੀ ਮਰੀਜ਼ ਨੂੰ ਦਵਾਈਆਂ ਭੇਂਟ ਕਰਦੇ ਹੋਏ ਕਿਹਾ ਕਿ ਸਮਾਜ ਦੀ ਅਸਲ ਸੇਵਾ ਉਹੀ ਹੈ ਜਦੋਂ ਅਸੀਂ ਕਿਸੇ ਲੋੜਵੰਦ ਦੇ ਦਰਦ ਨੂੰ ਮਹਿਸੂਸ ਕਰਕੇ ਉਸਨੂੰ ਰਾਹਤ ਦੇਣ ਲਈ ਯਤਨ ਕਰਦੇ ਹਾਂ। ਉਹਨਾ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਵੱਲੋਂ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾਉਣਾ ਬਹੁਤ ਵੱਡਾ ਪੁੰਨ ਦਾ ਕੰਮ ਹੈ। ਇਸ ਤਰ੍ਹਾਂ ਦੇ ਉਪਰਾਲੇ ਨਾ ਸਿਰਫ਼ ਮਰੀਜ਼ ਅਤੇ ਉਸ ਦੇ ਪਰਿਵਾਰ ਲਈ ਰਾਹਤ ਭਰੇ ਹੁੰਦੇ ਹਨ, ਸਗੋਂ ਸਮਾਜ ਨੂੰ ਮਨੁੱਖਤਾ ਨਾਲ ਪਿਆਰ ਕਰਨ ਦਾ ਸੁਨੇਹਾ ਵੀ ਦਿੰਦੇ ਹਨ। ਨੇਤਰ ਰੋਗਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀ ‘ਚ ਆਮ ਤੌਰ ’ਤੇ ਮੋਤੀਆਬਿੰਦ ਵਿਕਸਿਤ ਹੋਣਾ ਸ਼ੁਰੂ ਹੋ ਜਾਂਦਾ ਹੈ। ਮੋਤੀਆਬਿੰਦ ਆਮ ਤੌਰ ’ਤੇ ਬਹੁਤ ਹੌਲੀ ਹੌਲੀ ਵਧਦਾ ਹੈ, ਇਸ ਲਈ ਮਰੀਜ ਨੂੰ ਇਸ ਦਾ ਅਹਿਸਾਸ ਨਹੀਂ ਹੁੰਦਾ। ਜੇਕਰ ਸਮੇਂ ਸਿਰ ਜਾਂਚ ਕਰਵਾਈ ਜਾਵੇ ਤਾਂ ਰੁਟੀਨ ਜਾਂਚ ਵਿੱਚ ਇਲਾਜ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ 40 ਸਾਲ ਦੀ ਉਮਰ ਤੋਂ ਬਾਅਦ ਸਾਲ ਵਿੱਚ ਇੱਕ ਵਾਰ ਰੁਟੀਨ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਡਾ. ਤੁਸ਼ਾਰ ਨੇ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਜਤਿੰਦਰ ਸਿੰਘ ਕੁੰਦੀ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਮੈਂ ਇਸ ਸਮਾਜ ਸੇਵੀ ਉਪਰਾਲੇ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਇਹ ਸਾਡੇ ਸਮਾਜ ਦੀ ਵੱਡੀ ਜ਼ਿੰਮੇਵਾਰੀ ਹੈ ਕਿ ਜਿੱਥੇ ਲੋੜ ਹੈ, ਉਥੇ ਅਸੀਂ ਖੜੇ ਹੋਈਏ। ਉਹਨਾਂ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜ਼ੁਰਗ ਮਦਨ ਲਾਲ ਦੀ ਅੱਖ ‘ਚ ਫੋਲਡੇਬਲ ਲੈਨਜ਼ ਪਾਇਆ ਗਿਆ ਹੈ। ਇਸ ਮੌਕੇ ਨਰਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਰਮਨ ਨਹਿਰਾ ਸਮਾਜ ਸੇਵਕ ਤੋਂ ਇਲਾਵਾ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਾਜ ਕੁਮਾਰ ਕਨੌਜੀਆ, ਡਾ. ਕੁਲਦੀਪ ਸਿੰਘ, ਮੈਨੇਜਰ ਜਗਜੀਤ ਸੇਠ, ਵਿਨੋਦ ਭਾਸਕਰ, ਸਵਰਨ ਸਿੰਘ ਸਵਰਨ ਸਵੀਟ ਸ਼ਾਪ, ਆਰ.ਪੀ. ਸ਼ਰਮਾ, ਹਰਜਿੰਦਰ ਗੋਗਨਾ, ਗੁਰਪ੍ਰੀਤ ਸਿੰਘ, ਜੀਤ ਰਾਮ ਟਿੱਬੀ, ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।ਤਸਵੀਰ ਸਮੇਤ।
