ਸਥਾਨਕ ਖਬਰ
ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 458ਵਾਂ ਫਰੀ ਕੈਂਪ
102 ਮਰੀਜ਼ਾਂ ਦੀ ਕੀਤੀ ਜਾਂਚ * 2 ਨਵੇਂ ਤਿਆਰ ਜਬਾੜੇ ਵੰਡੇ
ਫਗਵਾੜਾ 1 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 458ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਅੰਜੂ ਮਹਿਤਾ ਸੁਆਮੀ ਸੰਤ ਦਾਸ ਸਕੂਲ ਅਰਬਨ ਅਸਟੇਟ ਫਗਵਾੜਾ ਨੇ ਸ਼ਿਰਕਤ ਕੀਤੀ | ਜਦਕਿ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਰੋਟੇਰੀਅਨ ਸਤਪਾਲ ਸੇਠੀ, ਅਨੀਤਾ ਸੇਠੀ, ਅਲੋਕ ਸੇਠੀ, ਉਦਯੋਗਪਤੀ ਅਨਿਲ ਸਿੰਗਲਾ, ਹਿਊਮਨ ਰਾਈਟਸ ਕੌਂਸਲ (ਇੰਡੀਆ) ਵੁਮੈਨ ਸੈਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂੰ ਸ਼ਰਮਾ ਤੇ ਮਿਸਟਰ ਚੱਢਾ ਸ਼ਾਮਲ ਹੋਏ | ਇਸ ਦੌਰਾਨ ਮੁੱਖ ਮਹਿਮਾਨ ਨੇ ਕੈਂਪ ਦੀ ਆਰੰਭਤਾ ਕਰਵਾਉਂਦੇ ਹੋਏ 2 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ | ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 102 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ | ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ | ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 14 ਅਗਸਤ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਗੁਲਾਬ ਸਿੰਘ ਠਾਕੁਰ, ਵਿਸ਼ਵਾ ਮਿੱਤਰ ਸ਼ਰਮਾ, ਅਨਿਲ ਸੇਠੀ, ਲੱਕੀ ਚੱਢਾ, ਭਗਤ ਰਾਮ, ਐਨ.ਐਸ. ਸੈਣੀ, ਅਮਰਜੀਤ ਡਾਂਗ, ਮੁਕੇਸ਼ ਦੁੱਗਲ ਆਦਿ ਹਾਜਰ ਸਨ |
ਤਸਵੀਰ ਸਮੇਤ |
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 458ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਅੰਜੂ ਮਹਿਤਾ ਸੁਆਮੀ ਸੰਤ ਦਾਸ ਸਕੂਲ ਅਰਬਨ ਅਸਟੇਟ ਫਗਵਾੜਾ ਨੇ ਸ਼ਿਰਕਤ ਕੀਤੀ | ਜਦਕਿ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਰੋਟੇਰੀਅਨ ਸਤਪਾਲ ਸੇਠੀ, ਅਨੀਤਾ ਸੇਠੀ, ਅਲੋਕ ਸੇਠੀ, ਉਦਯੋਗਪਤੀ ਅਨਿਲ ਸਿੰਗਲਾ, ਹਿਊਮਨ ਰਾਈਟਸ ਕੌਂਸਲ (ਇੰਡੀਆ) ਵੁਮੈਨ ਸੈਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂੰ ਸ਼ਰਮਾ ਤੇ ਮਿਸਟਰ ਚੱਢਾ ਸ਼ਾਮਲ ਹੋਏ | ਇਸ ਦੌਰਾਨ ਮੁੱਖ ਮਹਿਮਾਨ ਨੇ ਕੈਂਪ ਦੀ ਆਰੰਭਤਾ ਕਰਵਾਉਂਦੇ ਹੋਏ 2 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ | ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 102 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ | ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ | ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 14 ਅਗਸਤ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਗੁਲਾਬ ਸਿੰਘ ਠਾਕੁਰ, ਵਿਸ਼ਵਾ ਮਿੱਤਰ ਸ਼ਰਮਾ, ਅਨਿਲ ਸੇਠੀ, ਲੱਕੀ ਚੱਢਾ, ਭਗਤ ਰਾਮ, ਐਨ.ਐਸ. ਸੈਣੀ, ਅਮਰਜੀਤ ਡਾਂਗ, ਮੁਕੇਸ਼ ਦੁੱਗਲ ਆਦਿ ਹਾਜਰ ਸਨ |ਤਸਵੀਰ ਸਮੇਤ |