ਸਥਾਨਕ ਖਬਰ
ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 459ਵਾਂ ਫਰੀ ਕੈਂਪ
55 ਮਰੀਜ਼ਾਂ ਦੀ ਕੀਤੀ ਜਾਂਚ * 3 ਨਵੇਂ ਤਿਆਰ ਜਬਾੜੇ ਵੰਡੇ
ਫਗਵਾੜਾ 16 ਅਗਸਤ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 459ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਦੀਪ ਪ੍ਰੱਜਵਲਿਤ ਕਰਕੇ ਰਸਮੀ ਉਦਘਾਟਨ ਉਪਰੰਤ 3 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਅਤੇ 55 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ | ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ | ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਸਤੰਬਰ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਗੁਲਸ਼ਨ ਕਪੂਰ, ਮੋਹਨ ਲਾਲ ਤਨੇਜਾ, ਵਿਸ਼ਵਾ ਮਿੱਤਰ ਸ਼ਰਮਾ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ |
ਤਸਵੀਰ ਸਮੇਤ |
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 459ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਦੀਪ ਪ੍ਰੱਜਵਲਿਤ ਕਰਕੇ ਰਸਮੀ ਉਦਘਾਟਨ ਉਪਰੰਤ 3 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਅਤੇ 55 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ | ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ | ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਸਤੰਬਰ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਗੁਲਸ਼ਨ ਕਪੂਰ, ਮੋਹਨ ਲਾਲ ਤਨੇਜਾ, ਵਿਸ਼ਵਾ ਮਿੱਤਰ ਸ਼ਰਮਾ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ |ਤਸਵੀਰ ਸਮੇਤ |