Uncategorized

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹੋਇਆ 201ਵੇਂ ਮਾਸਿਕ ਰਾਸ਼ਨ ਵੰਡ ਸਮਾਗਮ ਦਾ ਆਯੋਜਨ

* ਸਮਾਜ ਸੇਵਕ ਰਾਜਿੰਦਰ ਸਿੰਘ ਕੋਛੜ ਨੇ ਕਰਵਾਈ ਆਰੰਭਤਾ

ਫਗਵਾੜਾ 17 ਸਤੰਬਰ (   ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)      ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ 201ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਕੋਛੜ (ਖੰਡ ਵਾਲੇ) ਨੇ 100 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਦਿਆਂ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਰਾਸ਼ਨ ਵੰਡਣ ਦੀ ਇਹ ਸੇਵਾ ਲਗਭਗ 18 ਸਾਲਾਂ ਤੋਂ ਨਿਰੰਤਰ ਚੱਲ ਰਹੀ ਹੈ। ਜਿਸ ਵਿੱਚ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਵਿਸ਼ਵਾਮਿੱਤਰ ਸ਼ਰਮਾ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਰਾ (ਮਾਰਬਲ ਰਿਜੋਰਟ), ਐਨ.ਆਰ.ਆਈ. ਸਤਪਾਲ ਵਰਮਾ, ਰਮਨ ਨਹਿਰਾ, ਐਡਵੋਕੇਟ ਅੰਕਿਤ ਢੀਂਗਰਾ ਆਦਿ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਤਾਰਾ ਚੰਦ ਚੁੰਬਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਵਿਸ਼ਵਾਮਿੱਤਰ ਸ਼ਰਮਾ ਆਦਿ ਹਾਜਰ ਸਨ।
ਤਸਵੀਰ : ਬਲੱਡ ਬੈਂਕ ਫਗਵਾੜਾ ਵਿਖੇ ਰਾਸ਼ਨ ਵੰਡ ਸਮਾਗਮ ਦੌਰਾਨ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ ।

Related Articles

Leave a Reply

Your email address will not be published. Required fields are marked *

Back to top button