ਸਥਾਨਕ ਖਬਰ

ਗੁਰੂ ਨਾਨਕ ਕਾਲਜ ਵਿਖੇ ਮਨਾਇਆ: ਅੰਤਰਰਾਸ਼ਟਰੀ ਸਾਖ਼ਰਤਾ ਦਿਵਸ

ਗੁਰੂ ਨਾਨਕ ਕਾਲਜ ਵਿਖੇ ਮਨਾਇਆ: ਅੰਤਰਰਾਸ਼ਟਰੀ ਸਾਖ਼ਰਤਾ ਦਿਵਸ

 ਫਗਵਾੜਾ- 08.09.2025 (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ  ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਯੂਥ ਸਰਵਿਸਿਜ਼ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ‘ਅੰਤਰਰਾਸ਼ਟਰੀ ਸਾਖ਼ਰਤਾ ਦਿਵਸ’ ਮਨਾਇਆ। ਇਸ ਸਮਾਰੋਹ ਦੌਰਾਨ ਡਾ. ਯਾਦਵਿੰਦਰਜੀਤ ਸਿੰਘ ਭਾਟੀਆ ਮੁਖੀ ਇਤਿਹਾਸ ਵਿਭਾਗ ਨੇ ਵਿਸ਼ੇਸ਼ ਲੈਕਚਰ ਦਿੰਦੇ ਹੋਏ ਸਾਖ਼ਰਤਾ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪੜ੍ਹਨਾ-ਲਿਖਣਾ ਸਿਰਫ਼ ਗਿਆਨ ਪ੍ਰਾਪਤ ਕਰਨ ਦਾ ਸਾਧਨ ਹੀ ਨਹੀਂ, ਸਗੋਂ ਸਮਾਜਿਕ ਤਰੱਕੀ ਅਤੇ ਵਿਅਕਤੀਗਤ ਵਿਕਾਸ ਲਈ ਵੀ ਬੁਨਿਆਦੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਨੇ ਆਪਣੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਖ਼ਰਤਾ ਹੀ ਵਿਅਕਤੀ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਰਾਹੀਂ ਨਾ ਸਿਰਫ਼ ਆਪਣਾ ਭਵਿੱਖ ਨਿਖਾਰਣ, ਸਗੋਂ ਸਮਾਜ ਵਿਚ ਫੈਲੇ ਹਨੇਰੇ ਨੂੰ ਦੂਰ ਕਰਨ ਦਾ ਕੰਮ ਕਰਨ ।ਕਾਲਜ ਪ੍ਰਧਾਨ ਸ.ਜਤਿੰਦਰਪਾਲ ਸਿੰਘ ਪਲਾਹੀ ਜੀ ਨੇ ਇਕਾਈ ਦੇ ਪ੍ਰਬੰਧਕਾਂ ਤੇ ਵਲੰਟੀਅਰਜ਼ ਨੂੰ ਸ਼ੁਭ ਕਾਮਨਾਵਾਂ ਭੇਜੀਆਂ।ਅੰਤ ਵਿੱਚ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ.ਪਰਮਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ ਅਤੇ ਇਹ ਵਚਨ ਦਿੱਤਾ ਕਿ ਐਨ.ਐੱਸ.ਐੱਸ. ਯੂਨਿਟ ਵੱਲੋਂ ਸਮਾਜਿਕ ਭਲਾਈ ਅਤੇ ਜਾਗਰੂਕਤਾ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Check Also
Close
Back to top button