ਸਥਾਨਕ ਖਬਰ
ਹੜ੍ਹ ਪੀੜ੍ਹਤਾਂ ਦੀ ਸਹਾਇਤਾ ਹੀ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸੱਚੀ ਸ਼ਰਧਾਂਜਲੀ – ਲਾਇਨ ਸੁਸ਼ੀਲ ਸ਼ਰਮਾ
ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਨੇ ਕਰਵਾਇਆ ਜਨਮ ਦਿਨ ਨੂੰ ਸਮਰਪਿਤ ਸਮਾਗਮ
ਫਗਵਾੜਾ 7 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)
ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਦੋਵੇਂ ਸਵਰਗਵਾਸੀ ਪ੍ਰਧਾਨ ਮੰਤਰੀਆਂ ਨੂੰ ਯਾਦ ਕਰਦਿਆਂ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪਣੇ ਦੇਸ਼ ਲਈ ਕੁੱਝ ਕਰ ਗੁਜਰਨ ਵਾਲੇ ਮਹਾਪੁਰਸ਼ਾਂ ਅਤੇ ਮਹਾਨ ਸ਼ਖਸੀਅਤਾਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਮਹਾਤਮਾ ਗਾਂਧੀ ਦੀ ਜਿੱਥੇ ਭਾਰਤ ਨੂੰ ਵਿਦੇਸ਼ੀ ਰਾਜ ਤੋਂ ਮੁਕਤ ਕਰਵਾਉਣ ‘ਚ ਵੱਡੀ ਭੂਮਿਕਾ ਹੈ, ਉੱਥੇ ਹੀ ਲਾਲ ਬਹਾਦਰ ਸ਼ਾਸਤਰੀ ਨੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦੇ ਕੇ ਭਾਰਤ ਦੇ ਸਵੈਮਾਨ ਨੂੰ ਜਗਾਇਆ। ਮੰਚ ਦਾ ਸੰਚਾਲਨ ਕਰਦੇ ਹੋਏ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਸਬਕ ਅਹਿੰਸਾ ਨੂੰ ਮੱਦੇਨਜਰ ਰੱਖਦਿਆਂ ਹੀ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਰਾਹੀਂ ਪਾਕਿਸਤਾਨ ‘ਚ ਆਮ ਨਾਗਰਿਕਾਂ ਨੂੰ ਸੁਰੱਖਿਅਤ ਰੱਖਦੇ ਹੋਏ ਅੱਤਵਾਦੀ ਅਡਿਆਂ ਨੂੰ ਨੇਸਤਾਬੂਦ ਕੀਤਾ ਹੈ। ਹੁਣ ਇੰਨਸਾਨੀਅਤ ਦਾ ਤਕਾਜਾ ਹੈ ਕਿ ਅਸੀਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਅਤੇ ਕਿਸਾਨਾਂ ਦੀ ਬਾਂਹ ਫੜੀਏ। ਇਹੋ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਦੱਸਿਆ ਕਿ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਹਿੱਤ ਪ੍ਰੋਜੈਕਟ ਕਰਨ ਲਈ ਯਤਨਸ਼ੀਲ ਹੈ। ਇਸ ਪ੍ਰੋਜੈਕਟ ਦੇ ਡਾਇਰੈਕਟ ਲਾਇਨ ਸੁਖਜੀਤ ਸਮਰਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਡੇ ਸਿਆਸੀ ਆਗੂ ਹੜ ਪ੍ਰਭਾਵਿਤ ਖੇਤਰਾਂ ‘ਚ ਫੋਟੋਆਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੀ ਬਜਾਏ ਸੇਵਾ ਭਾਵਨਾ ਦੇ ਨਾਲ ਹੜ੍ਹ ਪੀੜ੍ਹਤਾਂ ਦੇ ਮੁੜ ਵਸੇਵੇਂ ਲਈ ਯਤਨ ਕਰਨ। ਉਹਨਾਂ ਕਿਹਾ ਕਿ ਉਹ ਖੁਦ ਕਿਸਾਨ ਹੋਣ ਦੇ ਨਾਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਭਲੀ-ਭਾਂਤ ਜਾਣਦੇ ਅਤੇ ਸਮਝਦੇ ਹਨ। ਇਸ ਮੌਕੇ ਲਾਇਨ ਬਲਵਿੰਦਰ ਸਿੰਘ, ਲਾਇਨ ਚਮਨ ਲਾਲ, ਲਾਇਨ ਰਵੀ ਮੰਗਲ, ਲਾਇਨ ਪ੍ਰਦੀਪ ਸਿੰਘ, ਲਾਇਨ ਇੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਕਿਸਾਨਾਂ ਤੇ ਆਮ ਲੋਕਾਂ ਦੀ ਸਹਾਇਤਾ ਲਈ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਵਿਚ ਉਹ ਹਰ ਸੰਭਵ ਸਹਿਯੋਗ ਦੇਣਗੇ। ਸਮੂਹ ਕਲੱਬ ਮੈਂਬਰਾਂ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋੜਵੰਦਾਂ ਨੂੰ ਉਹਨਾਂ ਦੀ ਜਰੂਰਤ ਅਨੁਸਾਰ ਹਰ ਸੰਭਵ ਮੱਦਦ ਪਹੁੰਚਾਉਣਗੇ।
ਤਸਵੀਰ – ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਦੇ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ, ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਸੁਖਜੀਤ ਸਮਰਾ ਆਦਿ ਜਾਣਕਾਰੀ ਦਿੰਦੇ ਹੋਏ।
ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਦੋਵੇਂ ਸਵਰਗਵਾਸੀ ਪ੍ਰਧਾਨ ਮੰਤਰੀਆਂ ਨੂੰ ਯਾਦ ਕਰਦਿਆਂ ਕਲੱਬ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪਣੇ ਦੇਸ਼ ਲਈ ਕੁੱਝ ਕਰ ਗੁਜਰਨ ਵਾਲੇ ਮਹਾਪੁਰਸ਼ਾਂ ਅਤੇ ਮਹਾਨ ਸ਼ਖਸੀਅਤਾਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਮਹਾਤਮਾ ਗਾਂਧੀ ਦੀ ਜਿੱਥੇ ਭਾਰਤ ਨੂੰ ਵਿਦੇਸ਼ੀ ਰਾਜ ਤੋਂ ਮੁਕਤ ਕਰਵਾਉਣ ‘ਚ ਵੱਡੀ ਭੂਮਿਕਾ ਹੈ, ਉੱਥੇ ਹੀ ਲਾਲ ਬਹਾਦਰ ਸ਼ਾਸਤਰੀ ਨੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦੇ ਕੇ ਭਾਰਤ ਦੇ ਸਵੈਮਾਨ ਨੂੰ ਜਗਾਇਆ। ਮੰਚ ਦਾ ਸੰਚਾਲਨ ਕਰਦੇ ਹੋਏ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਸਬਕ ਅਹਿੰਸਾ ਨੂੰ ਮੱਦੇਨਜਰ ਰੱਖਦਿਆਂ ਹੀ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਰਾਹੀਂ ਪਾਕਿਸਤਾਨ ‘ਚ ਆਮ ਨਾਗਰਿਕਾਂ ਨੂੰ ਸੁਰੱਖਿਅਤ ਰੱਖਦੇ ਹੋਏ ਅੱਤਵਾਦੀ ਅਡਿਆਂ ਨੂੰ ਨੇਸਤਾਬੂਦ ਕੀਤਾ ਹੈ। ਹੁਣ ਇੰਨਸਾਨੀਅਤ ਦਾ ਤਕਾਜਾ ਹੈ ਕਿ ਅਸੀਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਅਤੇ ਕਿਸਾਨਾਂ ਦੀ ਬਾਂਹ ਫੜੀਏ। ਇਹੋ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਦੱਸਿਆ ਕਿ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਹਿੱਤ ਪ੍ਰੋਜੈਕਟ ਕਰਨ ਲਈ ਯਤਨਸ਼ੀਲ ਹੈ। ਇਸ ਪ੍ਰੋਜੈਕਟ ਦੇ ਡਾਇਰੈਕਟ ਲਾਇਨ ਸੁਖਜੀਤ ਸਮਰਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਡੇ ਸਿਆਸੀ ਆਗੂ ਹੜ ਪ੍ਰਭਾਵਿਤ ਖੇਤਰਾਂ ‘ਚ ਫੋਟੋਆਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੀ ਬਜਾਏ ਸੇਵਾ ਭਾਵਨਾ ਦੇ ਨਾਲ ਹੜ੍ਹ ਪੀੜ੍ਹਤਾਂ ਦੇ ਮੁੜ ਵਸੇਵੇਂ ਲਈ ਯਤਨ ਕਰਨ। ਉਹਨਾਂ ਕਿਹਾ ਕਿ ਉਹ ਖੁਦ ਕਿਸਾਨ ਹੋਣ ਦੇ ਨਾਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਭਲੀ-ਭਾਂਤ ਜਾਣਦੇ ਅਤੇ ਸਮਝਦੇ ਹਨ। ਇਸ ਮੌਕੇ ਲਾਇਨ ਬਲਵਿੰਦਰ ਸਿੰਘ, ਲਾਇਨ ਚਮਨ ਲਾਲ, ਲਾਇਨ ਰਵੀ ਮੰਗਲ, ਲਾਇਨ ਪ੍ਰਦੀਪ ਸਿੰਘ, ਲਾਇਨ ਇੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਕਿਸਾਨਾਂ ਤੇ ਆਮ ਲੋਕਾਂ ਦੀ ਸਹਾਇਤਾ ਲਈ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਵਿਚ ਉਹ ਹਰ ਸੰਭਵ ਸਹਿਯੋਗ ਦੇਣਗੇ। ਸਮੂਹ ਕਲੱਬ ਮੈਂਬਰਾਂ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋੜਵੰਦਾਂ ਨੂੰ ਉਹਨਾਂ ਦੀ ਜਰੂਰਤ ਅਨੁਸਾਰ ਹਰ ਸੰਭਵ ਮੱਦਦ ਪਹੁੰਚਾਉਣਗੇ।ਤਸਵੀਰ – ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਦੇ ਪ੍ਰਧਾਨ ਲਾਇਨ ਅਸ਼ਵਨੀ ਸ਼ਰਮਾ, ਚਾਰਟਰ ਪ੍ਰਧਾਨ ਲਾਇਨ ਸੁਸ਼ੀਲ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਸੁਖਜੀਤ ਸਮਰਾ ਆਦਿ ਜਾਣਕਾਰੀ ਦਿੰਦੇ ਹੋਏ।