ਸਥਾਨਕ ਖਬਰ

ਸ਼ਿਵ ਸੈਨਾ ਆਗੂਆਂ ਨੇ ਕਮਲ ਸਰੋਜ ਦੀ ਅਗਵਾਈ ‘ਚ ਨਵ ਨਿਯੁਕਤ ਐਸ.ਪੀ. ਮਾਧਵੀ ਸ਼ਰਮਾ ਨਾਲ ਕੀਤੀ ਮੁਲਾਕਾਤ

ਗੁਲਦਸਤਾ ਭੇਟ ਕਰਕੇ ਫਗਵਾੜਾ ‘ਚ ਨਿਯੁਕਤੀ ਦਾ ਕੀਤਾ ਸਵਾਗਤ

ਫਗਵਾੜਾ 13 ਅਕਤੂਬਰ (  ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)       ਸ਼ਿਵ ਸੈਨਾ ਯੂ.ਬੀ.ਟੀ. ਦਾ ਇਕ ਵਫਦ ਸੂਬਾ ਪ੍ਰੈੱਸ ਸਕੱਤਰ ਕਮਲ ਸਰੋਜ ਦੀ ਅਗਵਾਈ ਹੇਠ ਨਵ-ਨਿਯੁਕਤ ਐੱਸਪੀ ਮਾਧਵੀ ਸ਼ਰਮਾ ਨੂੰ ਮਿਲਿਆ। ਇਸ ਦੌਰਾਨ ਸ਼ਿਵ ਸੈਨਾ ਆਗੂਆਂ ਨੇ ਫਗਵਾੜਾ ਵਿਖੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਗੁਲਦਸਤਾ ਭੇਂਟ ਕੀਤਾ। ਕਮਲ ਸਰੋਜ ਨੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਰੱਖਦਿਆਂ ਪੈਂਡਿੰਗ ਪਈਆਂ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ, ਚੋਰੀਆਂ, ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤੀ ਵਰਤਣ, ਥਾਣਿਆਂ ‘ਚ ਪੁਲਿਸ ਮੁਲਾਜਮਾ ਦੀ ਘਾਟ ਨੂੰ ਪੂਰਾ ਕਰਨ ਅਤੇ ਤਿਉਹਾਰੀ ਸੀਜਨ ‘ਚ ਆਮ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਨਾਲ ਹੀ ਭਰੋਸਾ ਦਿੱਤਾ ਕਿ ਪੁਲਿਸ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਨੂੰ ਸ਼ਿਵ ਸੈਨਾ ਯੂ.ਬੀ.ਟੀ. ਪੂਰਾ ਸਹਿਯੋਗ ਕਰੇਗੀ। ਐਸ.ਪੀ. ਮਾਧਵੀ ਸ਼ਰਮਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧੀਨ ਕਿਸੇ ਵੀ ਥਾਣਾ ਖੇਤਰ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਭਰੋਸਾ ਦੁਆਇਆ ਕਿ ਉਹਨਾਂ ਦੀ ਸੁਰੱਖਿਆ ਪੁਲਿਸ ਦੀ ਮੁਢਲੀ ਪ੍ਰਾਥਮਿਕਤਾ ਹੈ। ਐਸ.ਪੀ. ਮਾਧਵੀ ਸ਼ਰਮਾ ਨੇ ਜਨਤਾ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਵਫਦ ਵਿੱਚ ਕੁਲਦੀਪ ਕੁਮਾਰ, ਮੁਨੀਸ਼ ਸ਼ਰਮਾ, ਕਮਲ ਕੌਸ਼ਲ, ਸੁਖਦੀਪ ਸਿੰਘ ਲਾਡਾ, ਰੁਬਲ ਤੇ ਲੱਕੀ ਆਦਿ ਸ਼ਾਮਲ ਸਨ।
ਤਸਵੀਰ: ਫਗਵਾੜਾ ਦੀ ਨਵ-ਨਿਯੁਕਤ ਐਸ.ਪੀ. ਮਾਧਵੀ ਸ਼ਰਮਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਸ਼ਿਵ ਸੈਨਾ ਆਗੂ ਕਮਲ ਸਰੋਜ ਅਤੇ ਹੋਰ।

Related Articles

Leave a Reply

Your email address will not be published. Required fields are marked *

Check Also
Close
Back to top button