ਸਥਾਨਕ ਖਬਰ
ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 462ਵਾਂ ਫਰੀ ਕੈਂਪ
*105 ਮਰੀਜ਼ਾਂ ਦੀ ਕੀਤੀ ਜਾਂਚ * 2 ਨਵੇਂ ਤਿਆਰ ਜਬਾੜੇ ਵੰਡੇ
ਫਗਵਾੜਾ 15 ਅਕਤੂਬਰ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 462ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਜਿਸਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਰੋਟਰੀ ਇੰਟਰਨੈਸ਼ਨਲ ਦੇ ਸਾਬਕਾ ਗਵਰਨਰ ਸਤਪਾਲ ਸੇਠੀ ਵਲੋਂ ਕੀਤਾ ਗਿਆ। ਉਹਨਾਂ ਨੇ 2 ਬਜੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਅਤੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 105 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਲੋੜਵੰਦਾਂ ਦੇ 25 ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਨਵੰਬਰ ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਹਰਬੰਸ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਸੁਧਾ ਬੇਦੀ, ਮੋਹਨ ਲਾਲ ਤਨੇਜਾ, ਵਿੱਸ਼ਵਾਮਿੱਤਰ ਸ਼ਰਮਾ, ਰੂਪ ਲਾਲ, ਰਮਨ ਨਹਿਰਾ, ਅਮਰਜੀਤ ਡਾਂਗ, ਐਨ.ਐਸ. ਸੈਣੀ, ਅਮਰਿੰਦਰ ਸੈਣੀ, ਮੁਕੇਸ਼ ਕੁਮਾਰ, ਐਸ.ਸੀ. ਚਾਵਲਾ, ਪੰਡਿਤ ਜੁਗਲ ਕਿਸ਼ੋਰ ਭਨੋਟ, ਉੱਜਵਲ ਸ਼ਰਮਾ, ਤਾਰਾ ਚੰਦ ਚੁੰਬਰ ਆਦਿ ਹਾਜਰ ਸਨ।
ਤਸਵੀਰ – ਬਲੱਡ ਬੈਂਕ ਫਗਵਾੜਾ ਵਿਖੇ ਆਯੋਜਿਤ ਦੰਦਾਂ ਦੇ ਕੈਂਪ ਦੌਰਾਨ ਲੋੜਵੰਦਾਂ ਨੂੰ ਜਬਾੜੇ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ।
ਤਸਵੀਰ – ਬਲੱਡ ਬੈਂਕ ਫਗਵਾੜਾ ਵਿਖੇ ਆਯੋਜਿਤ ਦੰਦਾਂ ਦੇ ਕੈਂਪ ਦੌਰਾਨ ਲੋੜਵੰਦਾਂ ਨੂੰ ਜਬਾੜੇ ਵੰਡਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ।